Tuesday, November 24, 2026

Daily Archives: October 18, 2021

ਡੈਮੋਕਰੈਟਿਕ ਇੰਪਲਾਈਜ਼ ਫਰੰਟ ਵਲੋਂ ਚੋਣ ਮੈਨੀਫੈਸਟੋ ਜਾਰੀ

ਜਲੰਧਰ ਤੇ ਗੁਰਦਾਸਪੁਰ ਦੇ ਦੌਰੇ ਮੌਕੇ ਪਾਰਟੀ ਦੀ ਵੈਬਸਾਇਟ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਦੀ ਮਿਤੀ 27.10.2021 ਨੂੰ ਹੋਣ ਜਾ ਰਹੀ ਚੋਣ ਸਬੰਧੀ “ਗੁਲਾਬ ਦੇ ਫੁੱਲ” ਚੋਣ ਨਿਸ਼ਾਨ ਤੇ ਚੋਣ ਲੜ ਰਹੇ ਡੈਮੋਕਰੈਟਿਕ ਇੰਪਲਾਈਜ਼ ਫਰੰਟ ਦੀ ਟੀਮ ਵਲੋਂ ਅੱਜ ਜਲੰਧਰ ਅਤੇ ਗੁਰਦਾਸਪੁਰ ਦਾ ਦੌਰਾ ਕਰਦਿਆਂ ਸਕੱਤਰ ਰਜਨੀਸ਼ ਭਾਰਦਵਾਜ਼ ਨੇ ਜਾਰੀ ਪੈਸ …

Read More »

ਤੁੰਗ ਢਾਬ ਡਰੇਨ ਨੂੰ ਪੜਾਅ ਵਾਰ ਕੀਤਾ ਜਾਵੇਗਾ ਪ੍ਰਦੂਸ਼ਣ ਮੁਕਤ – ਔਜਲਾ

ਐਸ.ਟੀ.ਪੀ ਪਲਾਂਟ ਦੀ ਵਧਾਈ ਜਾਵੇਗੀ ਸਮਰੱਥਾ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਅੋਜਲਾ ਵਲੋ ਸ਼ਹਿਰ ਦੀ ਤੁੰਗ ਢਾਬ ਡਰੇਨ ਨੂੰ ਪੜਾਅਵਾਰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲਾ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ। ਮੀਟਿੰਗ ਦੌਰਾਨ ਔਜਲਾ ਨੇ ਦੱਸਿਆ ਕਿ ਤੁੰਗ ਢਾਬ ਡਰੇਨ ਦੀ ਸਫਾਈ ਲਈ ਜੇਠੂਵਾਲ ਨਹਿਰ ਵਿਚੋਂ ਸਾਫ ਪਾਣੀ ਲੈ ਕੇ ਇਸ ਵਿਚ ਛੱਡਿਆ ਜਾਵੇਗਾ …

Read More »

ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਰਾਜਨ ਮਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਨੌਜਵਾਨ ਵੋਟਰਾਂ ਦੀ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਉਮਰ ਕੈਦ, 31 ਲੱਖ ਜੁਰਮਾਨਾ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ‘ਚ ਹੋਈ ਹੱਤਿਆ ਦੇ ਮਾਮਲੇ ਵਿੱਚ ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।2017 ਤੋਂ ਸਾਧਵੀ ਜ਼ਬਰ ਜ਼ਿਨਾਹ ਕੇਸ ਵਿੱਚ ਹਰਿਆਣਾ ਦੀ ਸੁਨੇਰੀਆ ਜੇਲ ਵਿੱਚ ਉਮਰ ਕੈਦ ਭੁਗਤ ਰਹੇ ਡੇਰਾ …

Read More »

ਰਾਜਾਂ ਨੂੰ ਸੁਰੱਖਿਆ ਬਲਾਂ ਅਧੀਨ ਲਿਆ ਕੇ ਦਬਾਅ ਤੇ ਬਦਲੇ ਦੀ ਨੀਤੀ ‘ਤੇ ਚੱਲ ਰਹੀ ਹੈ ਕੇਂਦਰ ਸਰਕਾਰ- ਕਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਕਿਸਾਨਾਂ ਖਿਲਾਫ ਕਾਨੂੰਨ ਬਣਾ ਕੇ ਅਤੇ ਕੁੱਝ ਰਾਜਾਂ ਨੂੰ ਸੁਰੱਖਿਆ ਦੇ ਕਥਾ ਕਥਿਤ ਨਾਮ ‘ਤੇ ਸੁਰੱਖਿਆ ਬਲਾਂ ਦੇ ਅਧੀਨ ਲਿਆ ਕੇ ਕੇਂਦਰੀ ਸਰਕਾਰ ਦਬਾਅ ਤੇ ਬਦਲੇ ਦੀ ਨੀਤੀ ਤੇ ਚੱਲ ਰਹੀ ਹੈ, ਜੋ ਅਤੀ ਨਿੰਦਣਯੋਗ ਹੈ।ਇਹ ਵਿਚਾਰ ਅੱਜ ਇਥੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਕਰਨਜੀਤ ਸਿੰਘ ਸੰਧੂ ਨੇ ਪ੍ਰਗਟ ਕੀਤੇ।ਸਥਾਨਕ ਅਦਬੀ …

Read More »

ਭਾਈ ਪਿੰਦਰਪਾਲ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ‘ਚ ਲਵਾਈ ਹਾਜ਼ਰੀ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਤਸਵੀਰ ਵਿੱਚ ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਭਾਈ ਪਿੰਦਰਪਾਲ ਸਿੰਘ ਖਾਲਸਾ ਕਥਾ ਵਿਚਾਰਾਂ ਕਰਦੇ ਹੋਏ ਤੇ ਸੰਗਤਾਂ ਦਾ ਵਿਸ਼ਾਲ ਇਕੱਠ।

Read More »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੀਟਿੰਗ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਸਾਂਝੇ ਮੋਰਚੇ ਦੇ ਆਗੂਆਂ ਦੀ ਅਹਿਮ ਮੀਟਿੰਗ ਸਥਾਨਕ ਤੱਜ਼ਾ ਸਿੰਘ ਸੁਤੰਤਰ ਭਵਨ ਵਿਖੇ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਪਰਗਟ ਸਿੰਘ ਕਾਲਾਝਾੜ, ਖੇਤ ਮਜ਼ਦੂਰ ਸਭਾ ਦੇ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਫੂਕੇ ਭਾਜਪਾ ਆਗੂਆਂ ਦੇ ਪੁੱਤਲੇ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਭਾਜਪਾ ਆਗੂਆਂ ਦੇ ਪੁਤਲੇ ਫੂਕਣ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਵਲੋਂ ਨੇੜਲੇ ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ, ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ।ਇਸ ਪੁਤਲੇ ਨੂੰ ਅੱਗ ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ …

Read More »

ਸਿੰਘ ਘਟਨਾ ਦੀ ਜਾਂਚ ਕਰਕੇ ਸਾਰੇ ਪੱਖ ਸਾਹਮਣੇ ਲਿਆਉਣੇ ਜਰੂਰੀ – ਗਿਆਨੀ ਹਰਪ੍ਰੀਤ ਸਿੰਘ

ਕਿਹਾ, ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਦੇ ਪਹਿਲੂਆਂ ਅਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ …

Read More »