Tuesday, November 24, 2026

Daily Archives: October 26, 2021

ਏਅਰ ਇੰਡੀਆ ਵਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਮੁੱਖ ਉਡਾਣਾਂ ਦੀ ਬੁਕਿੰਗ ਰੱਦ

ਹਜ਼ੂਰ ਸਾਹਿਬ ਨਾਂਦੇੜ ਅਤੇ ਰੋਮ ਦੀਆਂ ਉਡਾਣਾਂ ਨੂੰ ਬੰਦ ਕੀਤੇ ਜਾਣ ਦਾ ਖਦਸ਼ਾ – ਸਮੀਪ ਸਿੰਘ ਗੁਮਟਾਲਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਨੇ ਏਅਰ ਇੰਡੀਆ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਸਿੱਖਾਂ ਦੇ ਪੰਜ ਤਖਤਾਂ ਵਿਚੋਂ ਇੱਕ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਲਈ ਚਲ ਰਹੀਆਂ ਸਿ …

Read More »

ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ

ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਹੋਏ ਮੁਕਾਬਲੇ ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ ਤੇ ਦੌੜਾਂ ਦੇ ਮੁਕਾਬਲੇ ਕਰਵਾਏ ਗਏ।ਅਥਲੈਟਿਕ ਮੀਟ ਦਾ ਉਦਘਾਟਨ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਕੀਤਾ।ਉਨਾਂ ਕਿਹਾ ਕਿ ਖੇਡਾਂ ਸਮੁੱਚੀ ਸ਼ਖਸ਼ੀਅਤ ਦੇ ਵਿਕਾਸ ਵਿੱਚ …

Read More »

ਇਨਸਾਫ ਸਭਨਾਂ ਲਈ ਵਿਸ਼ੇ ‘ਤੇ ਸੈਮੀਨਾਰ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸਾਹਿਬ ਸਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ (ਸਥਾਨਿਕ) ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਥਾਣੇਦਾਰ ਕੁਲਦੀਪ ਰਾਜ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਵਲੋ ਇਨਸਾਫ ਸਭਨਾਂ ਲਈ ਵਿਸ਼ੇ ਤਹਿਤ ਪੁਰਾਣੇ ਡੀ.ਪੀ.ਓ/ਦਫਤਰ ਉਪ ਕਪਤਾਨ ਪੁਲਿਸ ਸਬ ਡਵੀਜਨ ਨਵਾਂਸ਼ਹਿਰ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ।               …

Read More »

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਸੰਭਾਲਿਆ ਅਹੁੱਦਾ

ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜ਼ੀਹ -ਸਿਵਲ ਸਰਜਨ ਨਵਾਂਸ਼ਹਿਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਡਿਪਟੀ ਮੈਡੀਕਲ ਕਮਿਸ਼ਨਰ ਤਰਨਤਾਰਨ, ਡਿਪਟੀ ਮੈਡੀਕਲ ਕਮਿਸ਼ਨਰ ਅੰਮ੍ਰਿਤਸਰ, ਜ਼ਿਲ੍ਹਾ ਸਿਹਤ ਅਫਸਰ ਅੰਮ੍ਰਿਤਸਰ ਸਮੇਤ ਵੱਖ-ਵੱਖ ਉੱਚ ਅਹੁਦਿਆਂ ‘ਤੇ …

Read More »

ਕੈਬਨਿਟ ਮੰਤਰੀ ਗਿਲਜ਼ੀਆਂ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਪਲੇਠੀ ਮੀਟਿੰਗ

ਲੋਕ ਹਿੱਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਹਦਾਇਤ ਨਵਾਂਸ਼ਹਿਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੰਗਲਾਤ ਤੇ ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜ਼ੀਆ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਅਤੇ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ …

Read More »

ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ’ਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 26 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਸਭਾ ਵਲੋਂ ਲਖੀਮਪੁਰ ਖੀਰੀ ਵਿਖੇ ਹੋਏ ਸ਼ਹੀਦ ਕਿਸਾਨਾਂ ਨੂੰ ਦੋ ਮਿੰਟ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।               ਇਸ ਉਪਰੰਤ ਰਚਨਾਵਾਂ ਦੇ ਦੌਰ ’ਚ ਸਾਹਿਤ ਅਕੈਡਮੀ ਪੁਰਸਕਾਰ ਵਿਜੇਤਾ ਕਮਲਜੀਤ …

Read More »

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਲੋਂ ਦਰਜ਼ਨ ਦੇ ਕਰੀਬ ਸਕੂਲਾਂ ਦਾ ਦੌਰਾ

ਸਕੂਲਾਂ ਦੇ ਅਚਨਚੇਤ ਦੌਰੇ ਲਗਾਤਾਰ ਜਾਰੀ ਰਹਿਣਗੇ – ਜਸਵੰਤ ਸਿੰਘ ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਸਿੱਖਿਆ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਦੇ ਪ੍ਰਿੰਸੀਪਲ ਸਮੇਤ ਚਾਰ ਕਰਮਚਾਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜਪੁਰ ਕਲਾਂ ਦੇ ਦੋ ਕਰਮਚਾਰੀਆਂ ਅਤੇ ਸਰਕਾਰੀ ਹਾਈ ਸਕੂਲ ਗੰਦਲਾ ਲਾਹੜੀ ਦੇ 10 ਕਰਮਚਾਰੀਆਂ ਨੂੰ ਬਿਨਾਂ ਛੁੱਟੀ ਮਨਜ਼ੂਰ ਕਰਵਾਏ ਸਕੂਲ ਤੋਂ ਗੈਰਹਾਜ਼ਰ …

Read More »

ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵਲੋਂ ਪ੍ਰਾਈਵੇਟ ਸਕੂਲਾਂ ਦਾ ਦੌਰਾ

ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵੱਲੋਂ ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਕੇ.ਡੀ.ਐਮ ਸਕੂਲ ਪਠਾਨਕੋਟ, ਮਹਾਰਾਣਾ ਪ੍ਰਤਾਪ ਸਕੂਲ ਪਠਾਨਕੋਟ ਅਤੇ ਸੈਂਟ ਪਾਲਜ ਸਕੂਲ ਸਰਨਾ ਦਾ ਦੌਰਾ ਕੀਤਾ ਗਿਆ ਅਤੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ …

Read More »

ਮਜ਼ਦੂਰ ਆਗੂ ਹਰਭਗਵਾਨ ਸਿੰਘ ਨੇ ਪੰਜ਼-ਪੰਜ਼ ਮਰਲੇ ਦੇ ਪਲਾਟਾਂ ਸਬੰਧੀ ਲਿਸਟਾਂ ਪਿੰਡ ਸੌਂਪੀਆਂ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਨੇ ਪਿੰਡ ਗੰਢੂਆਂ ਅਤੇ ਸੰਗਤਪੁਰਾ ਵਿਖੇ ਲੋੜਵੰਦ ਗਰੀਬ ਪਰਿਵਾਰਾਂ ਨੂੰ ਪੰਜ਼-ਪੰਜ਼ ਮਰਲੇ ਦੇ ਪਲਾਟ ਅਲਾਟ ਕਰਵਾਉਣ ਲਈ ਵੱਡੀ ਗਿਣਤੀ ‘ਚ ਲੋਕਾਂ ਦੀ ਹਾਜ਼ਰੀ ਵਿੱਚ ਨਾਂਵਾਂ ਦੀਆਂ ਲਿਸਟਾਂ ਪਿੰਡ ਦੇ ਸਰਪੰਚ ਨੂੰ ਸੌਂਪੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਸੱਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ …

Read More »

ਪਿੰਡ ਕਨੋਈ ਦੇ ਅਗਾਂਹਵਧੂ ਕਿਸਾਨ ਗੁਰਿੰਦਰ ਸਿੰਘ ਨੇ ਪਿਛਲੇ 7 ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ

ਫ਼ਸਲੀ ਵਿਭਿੰਨਤਾ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ ‘ਚ ਵੀ ਮੋਹਰੀ ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲੇ ਦੇ ਪਿੰਡ ਕਨੋਈ ਦਾ ਅਗਾਂਹਵਧੂ ਕਿਸਾਨ ਗੁਰਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਖੜੇ ਕਰਚਿਆਂ ਵਿੱਚ ਹੈਪੀਸੀਡਰ ਨਾਲ ਕਣਕ ਦੀ ਬਿਜ਼ਾਈ ਕਰ ਰਿਹਾ ਹੈ।ਕਿਸਾਨ ਗੁਰਿੰਦਰ ਸਿੰਘ 12 ਏਕੜ ਜ਼ਮੀਨ ’ਤੇ ਵਾਹੀ ਕਰ ਰਿਹਾ ਹੈ, ਜਿਸ ਵਿੱਚੋਂ …

Read More »