ਸੂਬਾ ਪੱਧਰੀ ਹੜਤਾਲ 18ਵੇਂ ਦਿਨ ’ਚ ਸ਼ਾਮਲ ਨਵਾਂਸ਼ਹਿਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ ਤੇ ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ …
Read More »Monthly Archives: October 2021
ਮੈਰਿਜ਼ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ
ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਵਲੋਂ ਕਪੂਰਥਲਾ ਜਿਲ੍ਹੇ ਦੀ ਹਦੂਦ ਅੰਦਰ ਵਿਆਹਾਂ, ਸ਼ਾਦੀਆਂ ਤੇ ਹੋਰ ਸਮਾਗਮਾਂ ਮੌਕੇ ਮੈਰਿਜ਼ ਪੈਲੇਸਾਂ, ਹੋਟਲਾਂ ਆਦਿ ਅੰਦਰ ਲਾਇਸੈਂਸੀ, ਗੈਰ ਲਾਇਸੈਂਸੀ ਤੇ ਮਨੱਖੀ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰਾਂ ਲੈ ਕੇ ਜਾਣ ਅਤੇ ਫਾਇਰ ਆਰਮਜ਼ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਈ ਗਈ ਹੈ।ਉਨ੍ਹਾਂ ਕਿਹਾ …
Read More »ਨਗਰ ਨਿਗਮ ਵਲੋਂ ਲੋਕਾਂ ਦੀ ਸਹੂਲਤ ਲਈ ਅੱਜ ਲੱਗੇਗਾ ਵਿਸ਼ੇਸ਼ ਕੈਂਪ
ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਕਪੂਰਥਲਾ ਵਿਖੇ ਅੱਜ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।ਨਗਰ ਨਿਗਮ ਵਲੋਂ ਜਾਰੀ ਬਿਆਨ ਅਨੁਸਾਰ ਕੈਂਪ ਦੌਰਾਨ ਭੌਂਅ ਮੰਤਵ ਤਬਦੀਲੀ, ਨਕਸ਼ੇ, ਜਨਮ ਤੇ ਮੌਤ ਸਰਟੀਫਿਕੇਟ, ਮਾਲਕੀ ਤਬਦੀਲੀ ਸਬੰਧੀ, ਵਾਟਰ ਸਪਲਾਈ ਤੇ ਸੀਵਰੇਜ਼, ਪ੍ਰਧਾਨ ਮੰਤਰੀ ਆਵਾਸ …
Read More »ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਕੱਢੇ ਡਰਾਅ
ਕਪੂਰਥਲਾ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਊਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਡਰਾਅ ਅੱਜ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੱਢੇ ਗਏ।ਐਸ.ਡੀ.ਐਮ ਡਾ. ਜੈਇੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਬਿਨੈਕਾਰਾਂ ਦੀ ਹਾਜ਼ਰੀ ਵਿੱਚ 17 ਲਾਇਸੈਂਸਾਂ ਲਈ ਡਰਾਅ ਕੱਢੇ ਗਏ।ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ, ਸਟੋਰੇਜ਼ ਕੇਵਲ ਅਧਿਕਾਰਤ ਵਿਅਕਤੀ ਜਾਂ ਫਰਮ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ -ਬੀਬੀ ਜਗੀਰ ਕੌਰ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਉਲੀਕੇ ਜਾ ਰਹੇ ਹਨ, ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਸੰਗਤਾਂ ਨੂੰ ਅੰਮ੍ਰਿਤ ਛਕਾਉਣਗੇ। …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਕਾਲਜਾਂ ਦਾ ਗੁਰਮਤਿ ਸਮਾਗਮ 26 ਅਕਤੂਬਰ ਨੂੰ
ਇਤਿਹਾਸਕ ਗੁਰਦੁਆਰਿਆਂ ਹੋਣਗੇ ਅੰਮ੍ਰਿਤ ਸੰਚਾਰ ਸਮਾਗਮ – ਬੀਬੀ ਜਗੀਰ ਕੌਰ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਕਾਲਜਾਂ ਦਾ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …
Read More »ਸ਼ੋਮਣੀ ਅਕਾਲੀ ਦਲ (ਬਾਦਲ) ਬੀ.ਸੀ ਵਿੰਗ ਜ਼ਿਲ੍ਹਾ ਸੰਗਰੂਰ ਦੀ ਸੂਚੀ ਜਾਰੀ
ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਜੋਸਨ ਨੇ ਸੂਚੀ ਕੀਤੀ ਜਾਰੀ ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ ਵਿੰਗ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ।ਸੁਨਾਮ ਵਿਖੇ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਸਮੇਤ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਜੋਸਨ ਵਲੋਂ ਜਿਲੇ ਅੰਦਰ ਨਿਯੁੱਤਕੀਆਂ ਕੀਤੀਆਂ …
Read More »ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦਾ 2021-22 ਦਾ ਤਾਜ਼ਪੋਸ਼ੀ ਸਮਾਗਮ ਆਯੋਜਿਤ
ਸੁਨਾਮ, 24 ਅਕਤੂਬਰ (ਜਗਸੀਰ ਲੌਂਗੋਵਾਲ ) – ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦੇ ਸਾਲ 2021-22 ਦਾ ਤਾਜ਼ਪੋਸ਼ੀ ਸਮਾਗਮ ਕਲੱਬ ਚੇਅਰਮੈਨ ਅੰਕੁਰ ਜਖਮੀ, ਸਰਪ੍ਰਸਤ ਡਾ. ਅੰਸ਼ੁਮਨ ਫੁੱਲ, ਜੋਨ ਚੇਅਰਪਰਸਨ ਕਰੁਨ ਬਾਂਸਲ (ਕਨੂੰ) ਦੀ ਪ੍ਰਧਾਨਗੀ ਹੇਠ ਕਲਾਸਿਕ ਹੋਟਲ ਵਿਖੇ ਹੋਇਆ ਜਿਸ ਦੌਰਾਨ ਪੀ.ਐਮ.ਜੇ.ਐਫ ਅਤੇ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਨੇ ਮੁੱਖ ਮਹਿਮਾਨ, ਐਮ.ਜੇ.ਐਫ ਲਾਇਨ ਲਲਿਤ ਬਹਿਲ ਨੇ ਇੰਸਟਾਲੇਸ਼ਨ ਅਫਸਰ, ਐਮ.ਜੇ.ਐਫ ਲਾਇਨ ਜੀ.ਐਸ ਕਾਲੜਾ …
Read More »ਹਲਕੇ ਦੇ ਉਘੇ ਕਾਂਗਰਸੀ ਆਗੂਆਂ ਵਲੋਂ ਵਿਧਾਨ ਸਭਾ ਚੋਣਾਂ ‘ਚ ਦਾਮਨ ਬਾਜਵਾ ਦਾ ਸਾਥ ਦੇਣ ਦਾ ਐਲਾਨ
ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਵਿਖੇ ਸੁਨਾਮ ਹਲਕੇ ਦੀਆਂ ਤਿੰਨੋਂ ਨਗਰ-ਕੌਂਸਲਾਂ ਦੇ ਪ੍ਰਧਾਨ, ਤਿੰਨੋਂ ਮਾਰਕੀਟ ਕਮੇਟੀ ਚੇਅਰਮੈਨ, ਵਾਇਸ ਚੇਅਰਮੈਨ, ਦੋਨੋਂ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਚੇਅਰਮੈਨ ਸਰਕਾਰੀ ਵੁਮੈਨ ਆਈ.ਟੀ.ਆਈ ਸੁਨਾਮ ਇਕੱਤਰ ਹੋਏ।ਉਹਨਾਂ ਨੇ ਮੈਡਮ ਬਾਜਵਾ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਹਲਕੇ ਵਿੱਚ ਹੁਣ ਤੱਕ ਬਹੁਤ …
Read More »ਕੈਬਿਨੇਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਆਪਣੇ ਹਲਕੇ ‘ਚ ਬਿਜ਼ਲੀ ਮੁਆਫੀ ਫ਼ਾਰਮ ਭਰਨ ਦੇ ਕੈਂਪਾਂ ਦਾ ਕੀਤਾ ਦੌਰਾ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕੈਬਿਨੇਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਆਪਣੇ ਹਲਕੇ ਦੀਆਂ ਵਾਰਡਾਂ ਵਿੱਚ ਜਾ ਕੇ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਘਰੇਲੂ ਖਪਤਕਾਰਾਂ ਦੇ ਬਾਕੀ ਬਿਜਲੀ ਬਿਲ ਮਾਫ ਕਰਨ ਦੀ ਸਕੀਮ ਤਹਿਤ ਹਲਕੇ ਦੇ ਲੋਕਾਂ ਦੇ ਫ਼ਾਰਮ ਭਰਨੇ ਲਈ ਲਗਾਏ ਗਏ ਕੈਂਪ ਦਾ ਦੌਰਾ ਕੀਤਾ। ਮੰਤਰੀ …
Read More »
Punjab Post Daily Online Newspaper & Print Media