Tuesday, November 24, 2026

Monthly Archives: October 2021

ਸਿੱਖਿਆ ਮੰਤਰੀ ਵਲੋਂ ਸਮਾਰਟ ਸਕੂਲਾਂ ਦੇ ਜ਼ਿਲ੍ਹਾ ਇੰਚਾਰਜ਼ ਰਾਜੇਸ਼ ਗੋਇਲ ਦਾ ਸਨਮਾਨ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸਮਾਰਟ ਸਕੂਲਾਂ ਦੇ ਇੰਚਾਰਜ਼ ਰਾਜੇਸ਼ ਕੁਮਾਰ ਮੁੱਖ ਅਧਿਆਪਕ ਨਾਈਵਾਲਾ ਦਾ ਸਿੱਖਿਆ ਮੰਤਰੀ ਪੰਜਾਬ ਸਰਕਾਰ ਪਰਗਟ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਨਮਾਨ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਬਤੌਰ ਡੀ.ਐਸ.ਐਮ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਲਈ ਕੀਤਾ ਗਿਆ ਹੈ।ਹਰੀਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਸਕੱਤਰ ਪੰਜਾਬ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫਸਰ …

Read More »

ਪਿੰਡ ਸ਼ੇਰੋਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਪਹਿਲੀ ਵਾਰ ਲੱਗੀ ਬੋਲੀ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓਂ ਦੀ ਅਗਵਾਈ ਹੇਠ ਕੀਤੀ ਗਈ।ਸਕੱਤਰ ਸਮਾਓਂ ਨੇ ਦੱਸਿਆ ਕਿ ਫ਼ਸਲ ਖ਼ਰੀਦਣ ਲਈ ਮੰਡੀ ਬੋਰਡ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱੱਕ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਕਿਸਾਨ ਵੀਰਾਂ ਨੂੰ …

Read More »

ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਸਿੱਧਾ ਪੁਰਖਾਂ ਦੀਆਂ ਵਡਿਆਈਆਂ ਪੁਸਤਕ ਰਲੀਜ਼

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਵਲੋਂ ਸੰਤ ਤੇਜਾ ਸਿੰਘ ਯਾਦਗਾਰੀ ਹਾਲ ਮਸਤੂਆਣਾ ਸਾਹਿਬ ਵਿਖੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਪ੍ਰਿੰਸੀਪਲ ਡਾ. ਗੁਰਵੀਰ ਸਿੰਘ ਸੋਹੀ ਵਲੋਂ ਰਚਿਤ ਪੁਸਤਕ ਸਿੱਧਾ ਪੁਰਖਾਂ ਦੀਆਂ ਵਡਿਆਈਆਂ ਨੂੰ ਰਲੀਜ਼ ਕਰਦਿਆਂ ਪਦਮਸ਼੍ਰੀ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਨੇ ਕਿਹਾ ਕਿ ਅਜਿਹੀਆਂ ਪੁਸਤਕਾਂ ਨਵੀਂ ਪੀੜੀ ਨੂੰ ਸਾਡੇ ਵਿਰਸੇ ਤੇ ਅਧਿਆਤਮਕ ਕਦਰਾਂ ਕੀਮਤਾਂ ਨਾਲ ਜੋੜਦੀਆਂ …

Read More »

ਮੈਡਮ ਦਾਮਨ ਬਾਜਵਾ ਨੇ ਖਿਡਾਰੀਆਂ ਨੂੰ ਮੁਹੱਈਆ ਕਰਵਾਈ ਕ੍ਰਿਕਟ ਕਿੱਟ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਨੇੜਲੇ ਪਿੰਡ ਦਿਆਲਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਮੁਹੱਈਆ ਕਰਵਾਈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।               ਮੈਡਮ ਬਾਜਵਾ …

Read More »

ਬੀ.ਐਸ.ਐਫ ਨੂੰ ਸਰਹੱਦਾਂ ਤੋਂ 50 ਕਿਲੋਮੀਟਰ ਅੰਦਰ ਕਾਰਵਾਈ ਦੇ ਹੱਕ ਦੇਣਾ ਸੂਬਿਆਂ ਦੇ ਅਧਿਕਾਰਾਂ ‘ਤੇ ਡਾਕਾ – ਕਾਮਰੇਡ ਇਕੋਲਾਹਾ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸੀਮਾ ਸੁਰੱਖਿਆ ਬਲਾਂ (ਬੀ.ਐਸ.ਐਫ) ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਦੀਆਂ ਕੌਮਾਂਤਰੀ ਸਰਹੱਦਾਂ ਤੋਂ 50 ਕਿਲੋਮੀਟਰ ਅੰਦਰ ਤੱਕ ਛਾਪੇ ਮਾਰਨ, ਐਫ.ਆਈ.ਆਰ ਦਰਜ਼ ਕਰਨ ਅਤੇ ਗ੍ਰਿਫਤਾਰੀ ਕਰਨ ਦੇ ਹੱਕ ਦੇਣਾ ਸੂਬਿਆਂ ਦੇ ਅਧਿਕਾਰਾਂ ‘ਤੇ …

Read More »

ਬਾਮਸੇਫ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਪੂਰੇ ਭਾਰਤ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ ਬਾਮਸੇਫ਼ ਰਾਸ਼ਟਰੀ ਪਿਛੜ੍ਹਾ ਵਰਗ ਮੋਰਚਾ ਅਤੇ ਸਾਰੇ ਆਫ਼ਸ਼ੂਟ ਵਿੰਗਜ਼ ਵਲੋਂ ਭਾਰਤ ਵਿਚ ਓ.ਬੀ.ਸੀ ਦੀ ਜਾਤੀ ਅਧਾਰਿਤ ਜਨਗਣਨਾ ਦੇ ਸਮਰਥਨ, ਤਿੰਨ ਕਿਸਾਨੀ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਅਤੇ ਈ.ਵੀ.ਐਮ ਮਸ਼ੀਨਾਂ ਦੇ ਬਾਈਕਾਟ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਰਾਹੀਂ ਮਾਨਯੋਗ ਰਾਸ਼ਟਰਪਤੀ ਦੇ ਨਾਂ ਮੈਮੋਰੰਡਮ ਦਿੱਤਾ ਗਿਆ।ਬੁਲਾਰਿਆਂ ਨੇ ਚਿਤਾਵਨੀ ਭਰੇ ਲਹਿਜ਼ੇ …

Read More »

ਡੇਂਗੂ ਤੋਂ ਬਚਾਅ ਲਈ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ – ਡਾ. ਜਗਦੀਪ ਸਿੰਘ

ਸਿਵਲ ਸਰਜਨ ਦਫਤਰ ਦੀ ਟੀਮ ਵਲੋਂ ਵੱਖ-ਵੱਖ ਸਥਾਨਾਂ ’ਤੇ ਸਰਵੇ ਨਵਾਂਸ਼ਹਿਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫਤਰ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਸ਼ੁੱਕਰਵਾਰ ਨੂੰ ਡਰਾਈ ਦਿਵਸ ਮੌਕੇ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਕਰਨ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਛੇੜੀ ਗਈ।   …

Read More »

ਪਲਾਸਟਿਕ ਕੂੜੇ ਤੋਂ ਛੁਟਕਾਰੇ ਲਈ ‘ਕਲੀਨ ਇੰਡੀਆ’ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਨਵਾਂਸ਼ਹਿਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਸਬੰਧ ਵਿਚ ‘ਕਲੀਨ ਇੰਡੀਆ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪਲਾਸਟਿਕ ਕੂੜੇ ਤੋਂ ਛੁਟਕਾਰੇ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ।                   ਇਸ ਰੈਲੀ ਨੂੰ …

Read More »

ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਰਾਜਾਂ ਦੇ ਅਧਿਕਾਰਾਂ ਦਾ ਹਨਨ – ਗਿ. ਹਰਨਾਮ ਸਿੰਘ ਖ਼ਾਲਸਾ

ਕਿਹਾ, ਕੇਂਦਰ ਦੇ ਫ਼ੈਸਲੇ ਖਿਲਾਫ਼ ਸਮੂਹ ਰਾਜਨੀਤਿਕ ਪਾਰਟੀਆਂ ਤੇ ਜਥੇਬੰਦੀਆਂ ਇਕਜੁੱਟ ਹੋਣ ਮਹਿਤਾ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਸਰਹੱਦਾਂ `ਤੇ ਤਾਇਨਾਤ ਬੀ.ਐਸ.ਐਫ (ਸਰਹੱਦੀ ਸੁਰੱਖਿਆ ਦਲ) ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ ਅਤੇ ਇਸ ਨੂੰ ਰਾਜਾਂ …

Read More »

ਰਣਜੀਤ ਐਵਨਿਊ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਅਨਿਲ ਜੋਸ਼ੀ ਤੇ ਸੁਖਬੀਰ ਬਾਦਲ ਨੇ ਅਗਨ ਭੇਟ ਕੀਤੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁੱਤਲੇ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵਨਿਊ ਵਿਖੇ ਅੰਮ੍ਰਿਤਸਰ ਹਲਕਾ ਉਤਰੀ ਦੁਸਹਿਰਾ ਕਮੇਟੀ ਵਲੋਂ ਹਾਲ ਹੀ ਵਿੱਚ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਦੀ ਅਗਵਾਈ ਵਿੱਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ; ਜਿਸ ਵਿੱਚ ਸ਼੍ਰੋਮਣੀ ਅਕਾਲੀ …

Read More »