Tuesday, November 24, 2026

Monthly Archives: October 2021

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ 6 ਨੂੰ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਅੰਮ੍ਰਿਤਸਰ 5 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ 6 ਅਕਤੂਬਰ 2021 ਨੂੰ ਲਗਾਇਆ ਜਾਵੇਗਾ।                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ‘ਟੈਲੰਟ ਹੰਟ’ ਪ੍ਰੋਗਰਾਮ

ਅੰਮ੍ਰਿਤਸਰ, 5 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਟੈਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਗਾਜ਼ ਕਾਲਜ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਵਾਇਸ ਪ੍ਰਿੰਸੀਪਲ ਡਾ. ਜਤਿੰਦਰ ਕੌਰ ਅਤੇ ਵੱਖ-ਵੱਖ ਵਿਭਾਗ ਮੁਖੀਆਂ ਵਲੋਂ ਸ਼ਮਾ ਰੌਸ਼ਨ ਕੀਤੀ ਗਈ ।                     ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਬੀ.ਕੇ.ਯੂ (ਦੋਆਬਾ) ਵਲੋਂ ਲਖੀਮਪੁਰ ਖੀਰੀ ਵਿਖੇ ਹੋਏ ਕਾਤਲਾਨਾ ਹਮਲੇ ਦੀ ਪੁਰਜ਼ੋਰ ਨਿੰਦਾ

ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਨਾ ਪਰਖੇ – ਬਲਵੀਰ ਸਿੰਘ ਖੀਰਨੀਆਂ ਸਮਰਾਲਾ, 5 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਬਲਵੀਰ ਸਿੰਘ ਖੀਰਨੀਆਂ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਅਤੇ ਜਰਨੈਲ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਹੋਈ।           …

Read More »

ਸਵੇਰੇ 8.45 ਵਜੇ ਹੀ ਦਫ਼ਤਰ ਪਹੁੰਚ ਗਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਰੁਝੇਵਿਆਂ ਭਰੇ ਦਿਨ ‘ਚ ਵਿਦਿਆਰਥੀਆਂ ਲਈ ਵੀ ਕੱਢਿਆ ਸਮਾਂ ਅਤੇ ਦੱਸੇ ਸਫਲਤਾ ਦੇ ਮੰਤਰ ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬੀਤੇ ਕੱਲ੍ਹ ਆਪਣਾ ਅਹੁੱਦਾ ਸੰਭਾਲਣ ਵਾਲੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਹੋਰਨਾਂ ਅਧਿਕਾਰੀਆਂ ਲਈ ਮਿਸਾਲ ਬਣਦਿਆਂ ਅੱਜ ਸਵੇਰੇ 8.45 ਵਜੇ ਹੀ ਦਫ਼ਤਰ ਪਹੁੰਚ ਗਏ।ਇਸ ਤੋਂ ਫੌਰਨ ਬਾਅਦ ਆਪਣੇ ਰੁਝੇਵਿਆਂ ਭਰੇ ਦਿਨ ਦੀ ਸ਼ੁਰੂਆਤ …

Read More »

ਪਿੰਡ ਦੋਨੋਵਾਲ ਕਲਾਂ ਵਿਖੇ 18ਵਾਂ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ 14 ਨੂੰ

ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਿੰਡ ਦੋਨੋਵਾਲ ਕਲਾਂ ਵਿਖੇ ਰੋਜਾ ਪੰਜ ਪੀਰ ਦਰਬਾਰ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 18ਵਾਂ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ 14 ਅਕਤੂਬਰ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਬਾਬਾ ਰਘੂਪਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਛਿੰਝ ਦੌਰਾਨ ਝੰਡੀ ਦੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਅਤੇ ਰੋਜ਼ੀ ਕਪੂਰਥਲਾ, ਅੰਮ੍ਰਿਤਪਾਲ …

Read More »

ਆਪ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਸੀਟ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਚਾਟੀਵਿੰਡ ਚੌਕ ਵਿਖੇ ਯੂ.ਪੀ ਦੀ ਯੋਗੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਹੈ, ਉਹ ਨਿੰਦਣਯੋਗ ਹੈ।ਲਖ਼ੀਮਪੁਰ ਖੀਰੀ ਵਿਖੇ ਸ਼ਰੇਆਮ ਗੱਡੀ ਚੜਾ ਕੇ …

Read More »

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਸਟੇਟ ਬੈਂਕ ਆਫ ਇੰਡੀਆ ਵੱਲੋਂ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ।ਜਿਸ ਦੀਆਂ ਚਾਬੀਆਂ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸੁਖਦੇਵ ਸਿੰਘ …

Read More »

ਪਿੰਗਲਵਾੜਾ ਪਰਿਵਾਰ ਦੀ 53ਵੀਂ ਲੜਕੀ ਦਾ ਅਨੰਦ ਕਾਰਜ਼

ਸੰਸਥਾ ਦੇ ਮੁੱਖੀ ਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਨੇ ਦਿੱਤਾ ਆਸ਼ੀਰਵਾਦ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਗੁਰਦੁਆਰਾ ਮਾਨਾਂਵਾਲਾ ਬ੍ਰਾਂਚ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ 53ਵੀਂ ਲੜਕੀ ਬਿੰਦਰ ਕੌਰ ਦਾ ਅਨੰਦ ਕਾਰਜ਼ 3 ਅਕਤੂਬਰ ਨੂੰ ਮਨਿੰਦਰ ਸਿੰਘ ਸਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਸਕਿਆਂਵਾਲੀ ਜਲੂਪੁਰਾ ਖੇੜਾ ਤਰਨ ਤਾਰਨ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ …

Read More »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਦੀ ਪੇਸ਼ਕਸ਼

1 ਤੋਂ 2 ਮੈਗਾਵਾਟ ਤੱਕ ਦੇ ਸਥਾਪਿਤ ਪਲਾਂਟਾਂ ਤੋਂ ਸਰਕਾਰ ਖਰੀਦੇਗੀ ਬਿਜਲੀ ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪੀ.ਐਮ ਕੁਸ਼ਮ ਸਕੀਮ ਅਧੀਨ ਰਾਜ ਦੇ ਕਿਸਾਨਾਂ ਨੂੰ ਇਕ ਸੁਨਹਿਰੀ ਮੌਕਾ ਦਿੰਦਿਆਂ ਗਰਿੱਡ ਕੁਨੈਕਟਿਡ ਸੋਲਰ ਪੀ.ਵੀ ਪਾਵਰ ਪਲਾਂਟ ਦੀ ਸਥਾਪਨਾ ਦੀ ਪੇਸ਼ਕਸ ਕੀਤੀ ਹੈ।ਇਸ ਸਕੀਮ ਤਹਿਤ ਕੁੱਲ 220 ਮੈਗਾਵਾਟ ਸਮੱਰਥਾ ਦੇ ਸੂਰਜੀ ਊਰਜਾ ਤੇ ਅਧਾਰਿਤ ਪਾਵਰ ਪਲਾਂਟ ਲਗਾਏ …

Read More »

ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਸ਼ੁਰੂ ਕਰਵਾਇਆ 45.76 ਲੱਖ ਦੀ ਲਾਗਤ ਨਾਲ ਸੜਕਾਂ ਦਾ ਕੰਮ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਧਾਇਕ ਸ੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਸ਼ਹਿਰ ਅੰਦਰ 45.76 ਲੱਖ ਰੁਪੈ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਮੇਅਰ ਕੁਲਵੰਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਕਿਹਾ ਕਿ ਅਗਲੇ ਇਕ ਮਹੀਨੇ ਦੌਰਾਨ ਸ਼ਹਿਰ ਅੰਦਰ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰ ਦਿੱਤਾ ਜਾਵੇਗਾ, ਜਿਸ ਲਈ ਪੈਸੇ …

Read More »