Tuesday, November 24, 2026

Monthly Archives: November 2021

ਖੇਡ ਕਲੱਬਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਖੇਡ ਕਿੱਟਾਂ ਖਰੀਦਣ ਲਈ ਭੇਜੀ ਜਾਵੇਗੀ ਰਾਸ਼ੀ – ਚੇਅਰਮੈਨ ਜਿਲ੍ਹਾ ਯੋਜ਼ਨਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਉਪਰਾਲਾ ਕਰਦਿਆਂ ਹੋਇਆਂ ਖੇਡ ਕਲੱਬਾਂ ਨੂੰ ਕਿੱਟਾਂ ਦੇਣ ਦੀ ਬਜ਼ਾਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਭੇਜੀ ਜਾਵੇਗੀ ਤਾਂ ਜੋ ਉਹ ਆਪਣੀ ਲੋੜ ਅਨੁਸਾਰ ਖੇਡਾਂ ਦਾ ਸਮਾਨ ਖਰੀਦ ਸਕਣ।                    ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਰਾਜਕੰਵਲਪ੍ਰੀਤ ਸਿੰਘ ਲੱਕੀ ਚੇਅਰਮੈਨ …

Read More »

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ’ਚ ਉਪਲੱਬਧ – ਡੀ.ਸੀ

ਨੇੜੇ ਦੇ ਸੇਵਾ ਕੇਂਦਰਾਂ ‘ਚ ਜਾ ਕੇ ਲ਼ਿਆ ਜਾ ਸਕਦਾ ਹੈ ਲਾਭ ਅੰਮਿ੍ਰਤਸਰ, 18 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ …

Read More »

ਸ.ਸ.ਸ.ਸਕੂਲ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਲਈ ਕਰਵਾਏ ਬੱਚਿਆਂ ਦੇ ਲੇਖ ਮੁਕਾਬਲੇ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮਿ੍ਰਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਸ.ਸ.ਸ ਸਕੂਲ ਛੇਹਰਟਾ ਅੰਮਿ੍ਤਸਰ ਵਿਖੇ ਵੋਟਰ ਜਾਗਰੂਕਤਾ ਲਈ ਬੱਚਿਆਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ।ਜਿਸ ਵਿਚ ਨਵਯੂਵਕ ਵੋਟਰ ਬਨਣ ਲਈ ਜਾਗਰੂਕ ਕੀਤਾ ਗਿਆ।ਸਕੂਲ ਵਿਚ ਮੋਜ਼ੂਦ ਵਿਧਾਨ ਸਭਾ 016-ਅੰਮ੍ਰਿਤਸਰ ਪੱਛਮੀ ਚੋਣ …

Read More »

ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਅਤੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਵਿਖੇ ਆਰਮੀ ਵਿੱਚ ਭਰਤੀ ਹੋਣ ਲਈ ਚਾਹਵਾਨ ਉਮੀਦਵਾਰਾਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ।ਜਿਹਨਾ ਉਮੀਦਵਾਰਾਂ ਨੇ ਇਸ ਸਾਲ 2021 ਵਿੱਚ ਭਰਤੀ ਲਈ ਰਜਿਸਟ੍ਰੇਸ਼ਨ ਕਰਵਾਈ ਸੀ, ਪਰੰਤੂ ਕਿਸੇ ਕਾਰਨਾਂ ਕਰਕੇ ਭਰਤੀ ਦੀ ਪ੍ਰਕਿਰਿਆ ਪੂਰੀ ਨਹੀ ਹੋ ਸਕੀ।ਉਹ ਉਮੀਦਵਾਰ …

Read More »

ਸਵੀਪ ਗਤੀਵਿਧੀਆਂ ਤਹਿਤ ਮੁਕਾਬਲੇ ਕਰਵਾਏ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਪੰਜ ਤਹਿਸੀਲਾਂ ਵਿੱਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ, ਲੇਖ, ਮਹਿੰਦੀ, ਪੇਂਟਿੰਗ, ਗਿੱਧਾ ਅਤੇ ਭੰਗੜਾ ਦੇ ਮੁਕਾਬਲੇ ਕਰਵਾਏ ਗਏ।ਜਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਵਲੋਂ …

Read More »

ਪੀ.ਐਚ.ਡੀ ਚੈਂਬਰ ਆਫ ਇੰਡਸਟਰੀ ਐਂਡ ਕਾਮਰਸ 2021 ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਚੰਨੀ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਹਿਯੌਗ ਨਾਲ ਪੀ.ਐਚ.ਡੀ ਚੈਂਬਰ ਆਫ ਇੰਡਸਟਰੀ ਐਂਡ ਕਮਰਸ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਰਣਜੀਤ ਐਵੀਨਿਊ ਵਿਖੇ ਅੰਤਰ੍ਰਾਸ਼ਟਰੀ ਪੱਧਰ ਦਾ ਵਪਾਰਕ ਮੇਲਾ ਪਾਈਟੈਕਸ-2021 ਅਯੋਜਤ ਕੀਤਾ ਜਾ ਰਿਹਾ ਹੈ।ਮੇਲੇ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਮਿਤੀ 2 ਦਸੰਬਰ 2021 ਨੂੰ ਕੀਤਾ ਜਾ ਰਿਹਾ ਹੈ।ਇਸ ਮੇਲੇ ਨੂੰ ਸਫਲਤਾ …

Read More »

ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਪ੍ਰਧਾਨ ਮੰਤਰੀ ਮੋਦੀ ਤੇ ਪਾਕਿਸਤਾਨੀ ਸਰਕਾਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕਿ ਸਰਹੱਦ ‘ਤੇ ਸੰਗਰਾਂਦ ਦੇ ਦਿਹਾੜੇ ਤੇ ਕੱਲ੍ਹ, ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਆਪਣੀ ਮਾਹਵਾਰਾ ਅਰਦਾਸ, ਲਾਂਘਾ ਖੁੱਲਵਾਉਣ ਵਾਸਤੇ ਕੀਤੀ।ਅਰਦਾਸ ਤੋਂ ਤੁਰੰਤ ਬਾਅਦ ਜਥੇਬੰਦੀ ਦੇ ਮੁੱਖੀ ਭਬੀਸ਼ਨ ਸਿੰਘ ਗੁਰਾਇਆ ਨੇ ਜਦੋਂ ਸੰਗਤਾਂ ਨੂੰ ਦੱਸਿਆ ਕਿ ਟਵਿੱਟਰ ਦੀ ਇਕ ਪੋਸਟ ਮੁਤਾਬਿਕ ਪ੍ਰਧਾਨ ਮੰਤਰੀ ਨੇ ਸਬੰਧਿਤ ਵਜ਼ਾਰਤਾਂ ਨੂੰ ਹੁਕਮ ਕਰ …

Read More »

ਸੁਖਦੇਵ ਸਿੰਘ ਢੀਂਡਸਾ ਨੇ ਮਨਿੰਦਰ ਸਿੰਘ ਬਰਾੜ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਅੱਜ ਸਰਕਾਰੀ ਵੁਮੈਨ ਕਾਲਜ ਪਟਿਆਲਾ ਦੀ ਸਾਬਕਾ ਪ੍ਰਿੰਸੀਪਲ ਸ਼੍ਰੀਮਤੀ ਸਤਵੰਤ ਕੌਰ ਬਰਾੜ੍ਹ ਦੇ ਦੇਹਾਂਤ ‘ਤੇ ਬਰਾੜ੍ਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਹਨਾ ਦੇ ਗ੍ਰਹਿ ਪੁੱਜੇ।ਸ਼੍ਰੀਮਤੀ ਬਰਾੜ੍ਹ ਦੇ ਸਪੁੱਤਰ ਮਨਿੰਦਰ ਸਿੰਘ ਬਰਾੜ੍ਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਦਫਤਰ ਸਕੱਤਰ ਹਨ।ਢੀਂਡਸਾ …

Read More »

ਗੁਰਪੁਰਬ ਸਬੰਧੀ ਲੌਂਗੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਅੱਜ – ਪ੍ਰਧਾਨ ਦੁੱਲਟ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸੰਬੰਧੀ ਲੌਂਗੋਵਾਲ ਦੀ ਦੁਲੱਟ ਪੱਤੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਯਾਦਗਾਰ ਸ਼ਹੀਦਾਂ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ ਨੇ ਕਿਹਾ ਕਿ ਇਹ ਨਗਰ ਕੀਰਤਨ ਕਸਬੇ ਦੇ ਵੱਖ-ਵਖ ਪੜਾਵਾਂ ਵਿਚੋਂ ਦੀ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ …

Read More »

ਪੂਨਮ ਕਾਂਗੜਾ ਵਲੋਂ ਚੰਨੀ ਸਰਕਾਰ ਦੀ ਸ਼ਲਾਘਾ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਸ਼੍ਰੀਮਤੀ ਪੂਨਮ ਕਾਂਗੜਾ ਨੇ ਪੰਜਾਬ ਦੀ ਚੰਨੀ ਸਰਕਾਰ ਵਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਸਣੇ ਕੀਤੇ ਅਨੇਕਾਂ ਲੋਕ ਹਿਤੈਸ਼ੀ ਫੈਸਲਿਆ ਦਾ ਜ਼ੋਰਦਾਰ ਸਵਾਗਤ ਕਰਦਿਆਂ ਚੰਨੀ ਸਰਕਾਰ ਦੀ ਖੂਬ ਸ਼ਾਲਾਘਾ ਕੀਤੀ।ਇਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਪੂਨਮ ਕਾਂਗੜਾ …

Read More »