Tuesday, November 24, 2026

Daily Archives: December 5, 2021

ਸਰਕਾਰੀ ਕੰਨਿਆ ਵਿਦਿਆਲਿਆ ਵਿਖੇ ਕਰਵਾਏ ਭੁਗੋਲ ਵਿਸ਼ੇ ਦੇ ਪ੍ਰਸ਼ੋਨਤਰੀ ਮੁਕਾਬਲੇ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਵਿਖੇ ਪ੍ਰਿੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਭੁਗੋਲ ਵਿਸ਼ੇ ਨਾਲ ਸੰਬੰਧਿਤ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਗਏ।ਮੁਕਾਬਲੇ ਦੇ ਇੰਚਾਰਜ਼ ਵਿਸ਼ਾ ਅਧਿਆਪਕ ਲੈਕਚਰਾਰ ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਭੁਗੋਲ ਵਿਸ਼ੇ ਸੰਬੰਧੀ ਵਿਦਿਆਰਥੀਆਂ ਦੇ ਗਿਆਨ ਵਿਚ ਵਾਧੇ ਲਈ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਨਾਲ ਸੰਬੰਧਿਤ ਵਿਦਿਆਰਥਣਾਂ …

Read More »

46ਵਾਂ ਕੋਵਿਡ-19 ਟੀਕਾਕਰਨ ਕੈਂਪ ਲਗਾਇਆ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਸ਼੍ਰੋਮਣੀ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਸੁਨਾਮ ਰਾਜਿ: ਦੇ ਵੱਲੋਂ 46ਵਾਂ ਫਰੀ ਕੋਵਿਡ-19 ਟੀਕਾਕਰਨ ਕੈਂਪ ਸ਼੍ਰੀ ਨੈਨਾ ਦੇਵੀ ਮੰਦਿਰ ਸੁਨਾਮ ਵਿਖੇ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਟਰੱਸਟ ਦੇ ਮੈਂਬਰ ਗੌਰਵ ਜਨਾਲੀਆ ਅਤੇ ਮੋਹਨ ਲਾਲ ਕਾਂਸਲ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਮਿਸ਼ਨ ਫਤਹ …

Read More »

ਵਿਨਰਜੀਤ ਸਿੰਘ ਖਡਿਆਲ ਨੂੰ ਸੰਗਰੂਰ ਤੋਂ ਟਿਕਟ ਮਿਲਣ ਤੇ ਲੱਡੂ ਵੰਡ ਕੇ ਮਨਾਈ ਖੁਸ਼ੀ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਨਰਜੀਤ ਸਿੰਘ ਖਡਿਆਲ ਨੂੰ ਟਿਕਟ ਦਿੱਤੀ ਗਈ ਹੈ।ਇਹ ਟਿਕਟ ਮਿਲਣ ‘ਤੇ ਅਕਾਲੀ ਆਗੂਆਂ ਚਮਕੌਰ ਸਿੰਘ ਸ਼ਾਹਪੁਰ ਕਲਾਂ ਅਤੇ ਜਸਵੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ ਕਲਾਂ ਦੀ ਅਗਵਾਈ ਵਿੱਚ ਜਥੇਦਾਰ ਫਾਰਮ ਹਾਉਸ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਇਸ …

Read More »

ਜਲੌਅਖਾਨੇ ਵਿਖੇ ਕੈਂਪ ਦੇ ਪਹਿਲੇ ਦਿਨ 200 ਤੋਂ ਜਿਆਦਾ ਕਿਰਤੀਆਂ ਦੀ ਰਜਿਸਟ੍ਰੇਸ਼ਨ

ਜਨ ਪ੍ਰਤੀਨਿਧੀ ਤੇ ਸਰਕਾਰੀ ਅਧਿਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ -ਰਾਣਾ ਗੁਰਜੀਤ ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਸਮਾਜ ਵਿਚ ਚੁਣੇ ਹੋਏ ਪ੍ਰਤੀਨਿਧੀ ਤੇ ਸਰਕਾਰੀ ਅਧਿਕਾਰੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲੋੜਵੰਦ ਤੱਕ ਪੁੱਜਦਾ …

Read More »

ਬਿਜਲੀ ਪੈਨਸ਼ਨਰਾਂ ਦੀ ਪੈਨਸ਼ਨ ਨਾ ਪੈਣ ‘ਤੇ ਵਿਸ਼ਾਲ ਰੋਸ ਮੁਜ਼ਾਹਰਾ 6 ਦਸੰਬਰ ਨੂੰ

ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਇੱਕ ਹੰਗਾਮੀ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਮਹੀਨਾ ਨਵੰਬਰ ਦੀ ਪੈਨਸ਼ਨ ਅਜੇ ਤੱਕ ਨਹੀਂ ਪਾਈ ਗਈ।ਜਿਸ ਕਾਰਨ ਪੈਨਸ਼ਨਰਜ਼ ਵਿੱਚ ਬਹੁਤ ਗੁੱਸਾ ਅਤੇ ਰੋਸ ਹੈ, ਕਿਉਂਕਿ ਮਹਿੰਗਾਈ ਦੇ ਜਮਾਨੇ ਵਿੱਚ ਪੈਨਸ਼ਨਰਾਂ ਦਾ ਗੁਜ਼ਾਰਾ ਸਿਰਫ਼ ਪੈਨਸ਼ਨ ‘ਤੇ ਹੀ ਨਿਰਭਰ …

Read More »

ਯਾਦਗਾਰੀ ਹੋ ਨਿਬੜਿਆ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਸਮਾਗਮ

ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਕਮੇਟੀ ਸਮਰਾਲਾ ਵਲੋਂ ਸਵ: ਪ੍ਰੋ. ਨੌਸ਼ਹਿਰਵੀ ਦੀ ਨਿੱਘੀ ਯਾਦ ਨੂੰ ਸਮਰਪਿਤ ਇੱਕ ਪਭਾਵਸ਼ਾਲੀ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਉੱਘੇ ਨਾਵਲਕਾਰ ਓਮ ਪ੍ਰਕਾਸ਼ ਗਾਸੋ, ਡਾ. ਭੀਮਇੰਦਰ ਸਿੰਘ ਪੰਜਾਬੀ ਯੂਨੀ. ਪਟਿਆਲਾ, ਡਾ. ਸੁਖਦੇਵ ਸਿੰਘ ਸਿਰਸਾ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਉੱਘੇ ਆਲੋਚਕ ਡਾ. ਗੁਰਦਰਪਾਲ ਸਿੰਘ ਨੂੰ …

Read More »

ਸਮਰਾਲਾ ਸਕੂਲ ਵਲੋਂ ਲੈਫ਼: ਜਤਿੰਦਰ ਕੁਮਾਰ ਅਤੇ ਸੋਨੇ/ਚਾਂਦੀ ਦੇ 6 ਤਗਮੇ ਜਿੱਤਣ ਵਾਲੇ ਕੈਡਿਟ ਸਨਮਾਨਿਤ

ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਕੈਂਪ ਕਮਾਂਡੈਂਟ-ਕਮ-ਕਮਾਂਡਿੰਗ ਅਫ਼ਸਰ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਅਤੇ ਸੂਬੇਦਾਰ ਮੇਜਰ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਗੁਲਜ਼ਾਰ ਗਰੁੱਪ ਆਫ਼ ਕਾਲਿਜਜ ਖੰਨਾ ਵਿਖੇ ਲਗਭਗ 200 ਕੈਡਿਟਾਂ ਦਾ ਸੀ.ਏ.ਟੀ.ਸੀ-88 ਕੈਂਪ ਲਗਾਇਆ ਗਿਆ।                 ਸਕੂਲ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ …

Read More »

SGPC ask for passports for pilgrim jatha to Pakistan

Amritsar, December 5 (Punjab Post Bureau) – The Shiromani Gurdwara Parbandhak Committee (SGPC) has started the process to send a jatha (group) of pilgrims to visit Gurdwara Sahibs in Pakistan on the occasion of Khalsa Sajna Diwas (Vaisakhi).              SGPC sends four jathas every year to visit shrines in Pakistan including on the occasion of …

Read More »

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਭੇਜਣ ਸਬੰਧੀ ਪ੍ਰਕਿਰਿਆ ਆਰੰਭ ਦਿੱਤੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਖਾਲਸਾ ਸਾਜਨਾ ਦਿਹਾੜਾ ਵੀ ਸ਼ਾਮਲ ਹੈ।ਇਸ ਸਬੰਧ ‘ਚ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਿਰਮਜੀਤ ਸਿੰਘ ਦੇ ਜਥੇ ਨੇ …

Read More »