Tuesday, November 24, 2026

Monthly Archives: December 2021

ਜਨਮ ਦਿਨ ਮੁਬਾਰਕ – ਕੁਲਜਿੰਦਰ ਸਿੰਘ

ਅੰਮ੍ਰਿਤਸਰ, 11 ਦਸੰਬਰ (ਜਗਸੀਰ ਲੌਂਗੋਵਾਲ) – ਪਿਤਾ ਜਸਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਵਾਸੀ ਪੱਤੀ ਸੁਨਾਮੀ ਪਿੰਡ ਲੌਂਗੋਵਾਲ (ਸੰਗਰੂਰ) ਵਲੋਂ ਹੋਣਹਾਰ ਬੇਟੇ ਕੁਲਜਿੰਦਰ ਸਿੰਘ ਨੂੰ ਬਹੁਤ-ਬਹਤ ਮੁਬਾਰਕ।

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਧਾਰਮਿਕ ਮੁਕਾਬਲੇ ’ਚ ਹਾਸਲ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਤਾਰ, ਕੀਰਤਨ ਅਤੇ ਗੁਰਬਾਣੀ ਕੰਠ ਮੁਕਾਬਲੇ ’ਚ ਭਾਗ ਲੈਦਿਆਂ ਸ਼ਾਨਦਾਰ ਪ੍ਰਾਪਤੀਆ ਹਾਸਲ ਕੀਤੀਆ ਹਨ।ਇਨ੍ਹਾਂ ਪ੍ਰਾਪਤੀਆਂ ’ਤੇ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।             …

Read More »

`ਮਨ ਦੀ ਰੀਝ ਸੀ ਕਿ ਇਹ ਡਿਗਰੀ ਯੂਨੀਵਰਸਿਟੀ ਦਾ ਗਾਊਨ ਪਾ ਕੇ ਹੀ ਪ੍ਰਾਪਤ ਕਰਾਂ – ਡਾ. ਲਾਂਬਾ

ਪਟਿਆਲਾ, 10 ਦਸੰਦਰ (ਜਸਵੰਤ ਸਿੰਘ ਪੁਰੀ) – ‘ਮੈਨੂੰ ਪੀ-ਐੱਚ. ਡੀ. ਦੀ ਇਹ ਡਿਗਰੀ ਪ੍ਰਾਪਤ ਕਰਨ ਲਈ ਤਕਰੀਬਨ ਇਕ ਦਹਾਕਾ ਖੋਜ ਕਾਰਜ ਕਰਨਾ ਪਿਆ।ਮੇਰੇ ਮਨ ਦੀ ਇਹ ਰੀਝ ਸੀ ਕਿ ਇਹ ਡਿਗਰੀ ਮੈਂ ਯੂਨੀਵਰਸਿਟੀ ਦਾ ਗਾਊਨ ਪਾ ਕੇ ਹੀ ਪ੍ਰਾਪਤ ਕਰਾਂ।ਇਹ ਮੇਰੇ ਲਈ ਖੁਸ਼ਗਵਾਰ ਪਲ ਹਨ ਕਿ ਅੱਜ 39ਵੀਂ ਕਾਨਵੋਕੇਸ਼ਨ ਮੌਕੇ ਮੈਂ ਇਸ ਡਿਗਰੀ ਨੂੰ ਪ੍ਰਾਪਤ ਕਰ ਰਿਹਾ ਹਾਂ।ਹਰੇਕ ਵਿਦਿਆਰਥੀ ਅਜਿਹਾ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ

ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਸਭ ਤੋਂ ਪਹਿਲਾਂ ਹੈਲੀਕਪਟਰ ਹਾਦਸੇ ਵਿੱਚ ਸ਼ਹੀਦ ਹੋਏ ਸੀ.ਡੀ.ਐਸ ਵਿਪਨ ਰਾਵਤ ਸਮੇਤ 13 ਅਧਿਕਾਰੀ/ਜਵਾਨਾਂ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ …

Read More »

ਸ਼ਹੀਦੀ ਪੰਦਰਵਾੜੇ ਦੌਰਾਨ ਲੰਗਰਾਂ ’ਚ ਨਹੀਂ ਬਣਨਗੇ ਮਿੱਠੇ ਪਦਾਰਥ- ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਐਡਵੋਕੇਟ ਧਾਮੀ ਨੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 21 ਤੋਂ 30 ਦਸੰਬਰ ਤੱਕ ਸਾਦੇ ਲੰਗਰ ਚਲਾਏ ਜਾਣਗੇ।ਇਸ ਦੌਰਾਨ ਹਰ ਗੁਰਦੁਆਰੇ ਅੰਦਰ ਲੰਗਰਾਂ ਵਿਚ ਮਿੱਠੇ ਪਦਾਰਥ ਨਹੀਂ ਬਣਾਏ ਜਾਣਗੇ।ਉਨ੍ਹਾਂ ਕਿਹਾ ਕਿ ਸ਼ਹੀਦੀ …

Read More »

ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਆਗੂਆਂ ਦਾ ਕਰੇਗੀ ਸਨਮਾਨ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਇਥੇ ਸਥਿਤ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ …

Read More »

ਇੰਗਲੈਂਡ ’ਚ 34 ਸਾਲ ਸਜ਼ਾ ਕੱਟ ਕੇ ਮੁੜੇ ਭਾਈ ਰਾਜਿੰਦਰ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨ

ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਸਿੱਖ ਗੁਰੂ ਸਾਹਿਬਾਨ ਖਿਲਾਫ ਮੰਦੀ ਸ਼ਬਦਾਵਲੀ ਬੋਲਣ ’ਤੇ ਸਿੱਖ ਦੋਖੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ 34 ਸਾਲ ਦੀ ਲੰਮੀ ਕੈਦ ਕੱਟ ਕੇ ਇੰਗਲੈਂਡ ਦੀ ਜੇਲ੍ਹ ਵਿੱਚੋਂ ਰਿਹਾਅ ਹੋਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ …

Read More »

ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 42 ਤੋਂ ਕਈ ਕੱਟੜ ਕਾਂਗਰਸੀ ਪਰਿਵਾਰ ਪਾਰਟੀ ਨੂੰ ਛੱਡ ਕੇ ਅਕਾਲੀ-ਬਸਪਾ ਗਠਜੋੜ ’ਚ ਸ਼ਾਮਲ ਹੋ ਗਏ। ਅਕਾਲੀ ਆਗੂ ਗੁਰਇੰਦਰ ਸਿੰਘ ਦੇ ਗ੍ਰਹਿ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਰਾਜਿੰਦਰ ਸਿੰਘ, ਹਰਜਿੰਦਰ ਸਿੰਘ, ਵਰਿੰਦਰ ਸਿੰਘ, ਹਰਦਿਲ ਸਿੰਘ ਸੋਨੂੰ, ਹਰਸਿਮਰਨਜੀਤ ਸਿੰਘ ਸੋਨੂੰ ਆਦਿ ਪਰਿਵਾਰਾਂ ਨੂੰ ਅਕਾਲੀ ਬਸਪਾ …

Read More »

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਜਿਲ੍ਹਾ ਨੋਡਲ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-20੨੨ ਅਧੀਨ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੋਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜ਼ਾਂ ‘ਤੇ ਰੋਸ਼ਨੀ ਪਾਈ।ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਜਗਨੂਰ ਸਿੰਘ ਗਰੇਵਾਲ ਸਹਾਇਕ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮੂਫਤ ਸਕਿੱਲ ਕੋਰਸ 28 ਦਸੰਬਰ ਤੋਂ

ਪਠਾਨਕੋਟ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ 18 ਤੋ 40 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ ਰਾਸ਼ਟਰੀ ਸਹਿਰੀ ਆਜੀਵਿਕਾ ਮਿਸਨ ਅਧੀਨ 3-3 ਮਹੀਨੇ ਦੇ ਮੁਫਤ ਸਕਿਲ ਕੋਰਸ ਕਰਵਾਏ ਜਾ ਰਹੇੇ ਹਨ।ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਇਨਾਂ ਕੋਰਸਾਂ ਵਿੱਚ ਮਕੈਨਿਕ/ਫਿਟਰ, ਰਿਟੇਲ ਟੀਮ ਲੀਡਰ, ਦਸਤਾਵੇਜ ਸਹਾਇਕ, ਡਾਟਾ ਐਂਟਰੀ ਆਪਰੇਟਰ, ਰਿਟੇਲ ਸੇਲਜ ਐਸੋਸੀਏਟ, ਫੈਸ਼ਨ …

Read More »