Tuesday, November 24, 2026

Daily Archives: January 11, 2022

ਕਮਿਸ਼ਨਰੇਟ ਪੁਲਿਸ ਦੇ ਅਫ਼ਸਰਾਂ ਨੇ ਸੰਭਾਲਿਆ ਚਾਰਜ਼

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਦੇ ਦੋ ਅਫ਼ਸਰਾਂ ਜੋਗਿੰਦਰ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਲਾਇਸਸਿੰਗ ਐਂਡ ਸਕਿਉਰਟੀ ਅਤੇ ਮਨਜੀਤ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਹੋਮੀਸਾਈਡ ਦਾ ਚਾਰਜ਼ ਸੰਭਾਲ ਲਿਆ ਹੈ।

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਮੀੋਟੰਗ

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕਰਦਿਆਂ ਆਪੋ-ਆਪਣੇ ਵਿਭਾਗਾਂ ਦੇ ਕੰਮ-ਕਾਜ਼ ਦਾ ਮੁਲਾਂਕਣ ਕਰਨ ਦੀ ਨਿਰੰਤਰਤਾ ਬਣਾਈ ਰੱਖਣ ਲਈ ਕਿਹਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਮਾਣਮੱਤੀ ਸੰਸਥਾ ਦੇ ਜ਼ਿੰਮੇਵਾਰ ਅਧਿਕਾਰੀ ਹੁੰਦਿਆਂ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਵਿਸ਼ਾਲ ਮੈਡੀਕਲ ਕੈਂਪ ਕੋਟ ਮਾਹਣਾ ਸਿੰਘ ਨੇੜੇ ਨਾਮਧਾਰੀ ਕੰਡਾ, ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜ਼ੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਸਥਾਨਕ ਤਰਨਤਾਰਨ ਰੋਡ ਸਥਿਤ ਦਵਿੰਦਰ ਨਗਰ ਦੀ ਸਮੂਹ ਸੰਗਤ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।ਪ੍ਰਧਾਨ ਕੈਪਟਨ ਗੁਰਬਚਨ ਸਿੰਘ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ …

Read More »

26 ਦਸੰਬਰ `ਵੀਰ ਬਾਲ ਦਿਵਸ` ਮਨਾਉਣ ਦਾ ਐਲਾਨ ਸ਼ਲਾਘਾਯੋਗ ਫੈਸਲਾ – ਸੰਤ ਜੱਸੋਵਾਲ ਭਾਈ ਖ਼ਾਲਸਾ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ `ਵੀਰ ਬਾਲ ਦਿਵਸ` ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ `ਵੀਰ ਬਾਲ ਦਿਵਸ` ਵਜੋਂ ਮਨਾਉਣ ਦੇ ਕੀਤੇ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੁੱਖ …

Read More »

ਕਲਾਕਾਰਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 11 ਜਨਵਰੀ ( ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਵਿਹੜੇ ਵਿੱਚ ਲੋਹੜੀ ਦੇ ਤਿਉਹਾਰ ਮੌਕੇ ਕਲਾਕਾਰਾਂ ਵਲੋਂ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਰਦਾਰ ਨਾਨਕ ਸਿੰਘ ਨਾਵਲਿਸਟ ਜੀ ਦੇ ਸਪੁੱਤਰ ਸਰਦਾਰ ਕੁਲਬੀਰ ਸਿੰਘ ਸੂਰੀ ਦੀ ਕਹਾਣੀ “ਸੱਜੀ ਬਾਂਹ” ਤੇ ਆਧਾਰਿਤ ਹਰਿੰਦਰ ਸੋਹਲ ਵਲੋਂ ਨਿਰਦੇਸ਼ਿਤ ਕੀਤੀ ਲਘੂ ਫਿਲਮ “ਲਾਡੋ” ਨੂੰ ਦਰਸ਼ਕਾਂ ਅਤੇ ਕਲਾਕਾਰ ਦੇ ਰੂਬਰੂ ਕੀਤਾ ਗਿਆ।ਇਸ ਫਿਲਮ ਦੇ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜੁਆਇੰਟ ਸਕੱਤਰ ਇੰਜੀ: ਜੁਗਲ ਕਿਸ਼ੋਰ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਗੁਰਸ਼ਰਨ ਸਿੰਘ ਕੋਟਾਲਾ ਸਾਬਕਾ ਸਕੱਤਰ, ਇੰਦਰਜੀਤ ਸਿੰਘ ਵਸਿਸ਼ਟ ਜੇ.ਈ -1 ਮਾਛੀਵਾੜਾ ਸਾਹਿਬ ਅਤੇ ਮਨਮੋਹਣ ਸਿੰਘ ਸਮਸ਼ਪੁਰ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ …

Read More »

ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ 26 ਜਨਵਰੀ ਨੂੰ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਫਤਹਿ ਦਿਹਾੜਾ ਮਨਾਉਣ ਦਾ ਐਲਾਨ

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਅੱਜ ਜਥੇਬੰਦੀ ਦੇ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਰ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ …

Read More »

ਸਹਾਰਾ ਫਾਊਂਡੇਸ਼ਨ ਵਲੋਂ ਲਗਾਏ ਵੈਕਸੀਨੇਸ਼ਨ ਕੈੰਪ ‘ਚ 400 ਤੋਂ ਵੱਧ ਦਾ ਕੀਤਾ ਟੀਕਾਕਰਨ

15 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਲਗਵਾਇਆ ਟੀਕਾ ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਅਤੇ ਡਾ. ਪਰਮਿੰਦਰ ਕੌਰ ਚੀਫ ਮੈਡੀਕਲ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ-ਰੇਖ ਹੇਠ ਸਥਾਨਕ ਨੂਰ ਪੁਰਾ ਮਹੱਲਾ ਨੇੜੇ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਵਿਖੇ ਸਹਾਰਾ ਫਾਊਂਡੇਸ਼ਨ ਦੇ ਮੈਡੀਕਲ ਵਿੰਗ ਵਲੋਂ ਕੋਰੋਨਾ ਦੀ …

Read More »

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਗੌਰਮਿੰਟ ਪੈਨਸ਼ਨਰਜ਼਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ।ਉਨ੍ਹਾਂ ਨਾਲ ਜਗਜੀਤ ਇੰਦਰ ਸਿੰਘ, ਸੱਜਣ ਸਿੰਘ ਪੂਨੀਆ, ਸੰਜੇ ਸ਼ਰਮਾ, ਸਵਾਮੀ ਇੰਜ: ਰਵਿੰਦਰ ਗੁਪਤਾ, ਭੁਪਿੰਦਰ ਸਿੰਘ ਜੱਸੀ, ਸ਼ੇਰ ਸਿੰਘ ਬਾਲੇਵਾਲ ਤੇ ਮੱਘਰ ਸਿੰਘ ਸੋਹੀ ਵੀ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਸਨ।ਜਨਵਰੀ ਮਹੀਨੇ ਵਿੱਚ ਜਨਮੇ ਪੈਨਸ਼ਨਰਾਂ ਦੇ ਜਨਮ ਦਿਨ …

Read More »