Tuesday, November 24, 2026

Daily Archives: January 28, 2022

ਕਰੋਨਾ ਪਾਬੰਦੀਆਂ 1 ਫਰਵਰੀ ਤੱਕ ਰਹਿਣਗੀਆਂ ਲਾਗੂ, ਜਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਹੋਈਆਂ ਨਵੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਮੈਜਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਕੀਤੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ 1 ਫਰਵਰੀ ਤੱਕ ਲਾਗੂ ਰਹਿਣਗੀਆਂ।ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।ਇਸੇ ਤਰਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ …

Read More »

ਚੰਗੀ ਮਾਨਸਿਕ ਸਿਹਤ ਲਈ ਹਾਂ ਪੱਖੀ ਨਜ਼ਰੀਆ ਜ਼ਰੂਰੀ – ਡਾ. ਸੋਨੀਆ ਕਪੂਰ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰੀਰਕ ਸਿੱਖਿਆ ਦੇ ਸਹਾਇਕ/ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਸਿਖਲਾਈ ਪ੍ਰੋਗਰਾਮ ਦੌਰਾਨ ਅੱਜ ਪੰਜਵੇਂ ਦਿਨ ਦੀ ਸ਼ੁਰੂਆਤ ਸਮੇਂ ਏ.ਬੀ.ਸੀ ਅਭਿਆਸ, ਐਰੋਬਿਕਸ ਅਤੇ ਵਾਲੀਬਾਲ ਖੇਡ ਤੋਂ ਬਾਅਦ ਕਈ ਤਰ੍ਹਾਂ ਦੀਆਂ ਦੀਆਂ ਕਸਰਤਾਂ ਸ਼ਾਮਲ ਸਨ।           …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ 73ਵਾਂ ਗਣਤੰਤਰ ਦਿਵਸ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 73ਵਾਂ ਗਣਤੰਤਰ ਦਿਵਸ ਜੋਸ਼-ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।                    ਪ੍ਰਿੰ. ਗਿੱਲ ਨੇ ਕਿਹਾ ਕਿ ਸਾਨੂੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਕਾਇਮ ਰੱਖਣੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਨੈਸ਼ਨਲ ਵੋਟਰ ਦਿਵਸ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਮੇਂ ਸ਼ਾਂਤਮਈ ਮਾਹੌਲ ਬਣਾ ਕੇ ਰੱਖਣ ਦੀ ਪ੍ਰੇਰਨਾ ਦਿੱਤੀ ਗਈ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਜੋਬਨਜੀਤ ਸਿੰਘ ਸੁਪਰਵਾਈਜ਼ਰ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਸਮੇਤ ਅਰੁਣ ਕੁਮਾਰ, ਬਲਜੀਤ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਸਿੰਘਾਂ ਵਲੋਂ ਪੰਥ ਨੂੰ ਸਹਿਯੋਗ ਦੀ ਅਪੀਲ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬੰਦੀ ਸਿੰਘਾਂ ਦੀ ਰਿਹਾਈ ਲਈ 7 ਨਵੰਬਰ 2021 ਨੂੰ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਵਿਖੇ ਅਰਦਾਸ ਕਰਨ ਦਾ ਜੋ ਉਦਮ ਕੀਤਾ ਗਿਆ ਸੀ।ਉਸ ਅਸਥਾਨ ‘ਤੇ 26 ਜਨਵਰੀ 2022 ਨੂੰ ਪੰਜ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ ਜੀ, ਭਾਈ ਦਲਬੀਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਮੁੜ …

Read More »

ਪਿੰਡ ਬੋਪਾਰਾਏ ਬਾਜ਼ ਸਿੰਘ ਦੇ 15 ਅਕਾਲੀ-ਕਾਂਗਰਸੀ ਪਰਿਵਾਰ ਆਪ ‘ਚ ਸ਼ਾਮਲ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਸਿੰਘ ਦੇ 15 ਪਰਿਵਾਰ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਆਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਤਾਪ ਸਿੰਘ, ਧਰਮਿੰਦਰ ਸਿੰਘ ਸੋਨੂੰ, ਕੁਲਵੰਤ ਸਿੰਘ ਗੋਲੀ, ਮੇਜਰ ਸਿੰਘ, ਮਲਕੀਤ ਸਿੰਘ ਪ੍ਰਧਾਨ, ਬਲਦੇਵ ਸਿੰਘ ਚੱਕੀ ਵਾਲਾ, ਜੋਗਿੰਦਰ ਸਿੰਘ, ਡਾ. ਸ਼ਮਸ਼ੇਰ ਸਿੰਘ, …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਲਾਇਆ ਗਜ਼ਰੇਲੇ ਦਾ ਲੰਗਰ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਅਣੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਤਰਨ ਤਾਰਨ ਰੋਡ ਵਿਖੇ ਹੈਪੀ ਟੈਂਪਲ ਜਿਮ ਦੇ ਕੋਚ ਅਤੇ ਸਾਥੀਆਂ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਵਿਸ਼ੇਸ਼ ਤੌਰ ‘ਤੇ ਬਣਾਏ 501 ਕਿਲੋ ਗਜਰੇਲੇ ਦਾ ਪ੍ਰਸਾਦ ਵੰਡਿਆ ਗਿਆ। ਜਿਮ ਦੇ ਕੋਚ ਹੈਪੀ ਨੇ ਦੱਸਿਆ ਕਿ ਉਹਨਾ ਵਲੋਂ ਪਿੱਛਲੇ ਸਤ ਸਾਲ ਤੋਂ …

Read More »

ਕਾਂਗਰਸ ਦਾ ਹੱਥ ਛੱਡ ਕੇ 60 ਪਰਿਵਾਰ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪਿੰਡ ਕੋਲੋਵਾਲ ਦੇ 60 ਪਰਿਵਾਰ ਕਾਂਗਰਸ ਦਾ ਹੱਥ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਜਿੰਨਾਂ ਵਿੱਚ ਕੱਟੜ ਕਾਂਗਰਸੀ ਪਾਲ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਡਾ. ਹਰਕੰਵਰ ਸਿੰਘ ਸਾਬਕਾ ਪੰਚ, ਬਲਦੇਵ ਸਿੰਘ, ਸੋਨਾ ਸਿੰਘ ਪੰਚ, ਹਰਜਿੰਦਰ ਸਿੰਘ ਸਾਬਕਾ ਪੰਚ, ਗੁਰਜਿੰਦਰ ਸਿੰਘ ਪੰਚ, ਹਰਦੇਵ ਸਿੰਘ, ਲਾਭ ਸਿੰਘ, ਅਜੀਤ ਸਿੰਘ, ਅਰਸ਼ਦੀਪ ਸਿੰਘ, ਕਾਬਲ ਸਿੰਘ, …

Read More »

ਵਿਨਰਜੀਤ ਗੋਲਡੀ ਦੀ ਅਗਵਾਈ ਹੇਠ ਦੀਪਕ ਸਹੋਤਾ ਅਕਾਲੀ ਦਲ ‘ਚ ਸ਼ਾਮਲ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਭਵਾਨੀਗੜ੍ਹ ਵਿਖੇ ਯੂਥ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਸਤਿਗੁਰ ਸਿੰਘ ਡੁਗਲਾ ਦੀ ਅਗਵਾਈ ‘ਚ ਯੂਥ ਆਗੂ ਦੀਪਕ ਸਹੋਤਾ ਦੀਪੂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਕਿਹਾ ਹੈ ਕਿ ਗਠਜੋੜ ਵਿਰੋਧੀਆਂ ਦੇ ਪੈਰ ਉਖੇੜ ਕੇ ਰੱਖ ਦੇਵੇਗਾ।ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਖ ਵੱਖ …

Read More »

ਐਡਵੋਕੇਟ ਗੁਰਬਿੰਦਰ ਚੀਮਾ ਪੰਜਾਬ ਲੋਕ ਕਾਂਗਰਸ ਲੀਗਲ ਸੈਲ ਚੇਅਰਮੈਨ ਨਿਯੁੱਕਤ

ਧਾਂਦਲੀ, ਸ਼ੁਭਮ ਉਪ ਚੇਅਰਮੈਨ ਅਤੇ ਝਿੰਜਰ ਬਣੇ ਜਨਰਲ ਸੈਕਟਰੀ ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਲੋਕ ਕਾਂਗਰਸ ਦੇ ਕਾਨੂੰਨੀ ਵਿੰਗ ਚੇਅਰਮੈਨ ਸੰਦੀਪ ਗੋਰਸੀ ਵਲੋਂ ਸੰਗਰੂਰ ਬਾਰ ਅੇਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਚੀਮਾ ਨੂੰ ਪਾਰਟੀ ਦਾ ਸੰਗਰੂਰ ਜਿਲ੍ਹਾ ਕਨੂੰਨੀ ਵਿੰਗ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਚੀਮਾ ਦੇ ਨਾਲ ਹੀ ਸ਼ੁਭਮ ਗਰਗ ਅਤੇ ਇੰਦਰਪਾਲ ਸਿੰਘ ਧਾਂਦਲੀ ਨੂੰ ਉਪ ਚੇਅਰਮੈਨ ਅਤੇ ਗੁਰਮੀਤ …

Read More »