Tuesday, November 24, 2026

Monthly Archives: January 2022

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਸਖਤ ਆਲੋਚਨਾ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਦਿੱਲੀ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਪਾਸੋਂ ਦਖ਼ਲ ਦੀ ਮੰਗ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ …

Read More »

ਹਲਕਾ ਪੂਰਬੀ ‘ਚ ਪਹੁੰਚਣ ‘ਤੇ ਮੈਡਮ ਨਵਜੋਤ ਕੌਰ ਸਿੱਧੂ ਦਾ ਸਵਾਗਤ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 43 ਵਿੱਚ ਮੈਡਮ ਨਵਜੋਤ ਕੌਰ ਸਿੱਧੂ ਦੇ ਪਹੁੰਚਣ ‘ਤੇ ਉਹਨਾ ਦਾ ਸਵਾਗਤ ਕਰਦੇ ਹੋਏ ਰਾਜਬੀਰ ਸਿੰਘ ਰਾਜੂ ਜੁਆਇੰਟ ਸਕੱਤਰ ਪੀ.ਪੀ.ਸੀ, ਹਰਜਿੰਦਰ ਸਿੰਘ ਰਾਜਾ ਪ੍ਰਧਾਨ ਮਾਝਾ ਜੋਨ, ਅਮੀਰ ਸਿੰਘ ਘੁੱਲੀ ਵਾਰਡ ਪ੍ਰਧਾਨ, ਸਰਬਜੀਤ ਸਿੰਘ ਰਿਆੜ, ਸੋਨੂੰ ਗਗਨ ਜਵੈਲਰਜ਼ ਤੇ ਹੋਰ।

Read More »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਰਕਾਰੀ ਸਿਹਤ ਕੇਂਦਰ ਕਾਂਝਲਾ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹੀਂ ਦਿਨੀ ਕੋਵਿਡ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਜਾਰੀ ਹੈ।ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਅੱਜ ਪਿੰਡ ਕਾਂਝਲਾ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਲੱਗੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਪਿੰਡ ਵਾਸੀਆਂ ਤੇ ਸਿਹਤ ਸਟਾਫ਼ ਨਾਲ ਗੱਲਬਾਤ ਵੀ …

Read More »

ਅਕਾਲੀ ਆਗੂ ਬੈਨੀਪਾਲ ਸੈਂਕੜੇ ਸਾਥੀਆਂ ਸਮੇਤ ਆਪ ‘ਚ ਹੋਏ ਸ਼ਾਮਲ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਚੋਣਾਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਨੂੰ ਉਦੋਂ ਵੱਡਾ ਝਟਕਾ ਲੱਗਾ ਜਦ ਅਕਾਲੀ ਦਲ ਦੇ ਉਘੇ ਲੀਡਰ ਤੇ ਸਮਾਜ ਸੇਵੀ ਪਵਿੱਤਰ ਸਿੰਘ ਬੈਨੀਪਾਲ ਗੰਢੂਆਂ ਅਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਹਲਕਾ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਨਾਮੀ ਹਸਤੀਆਂ ਜਗਸੀਰ ਸਿੰਘ ਪੰਚ ਗੰਢੂਆਂ, ਜਗਜੀਤ ਸਿੰਘ ਪੰਚ, ਬਿੰਦਰ …

Read More »

ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਆਮ ਆਦਮੀ ਪਾਰਟੀ ਨੂੰ ਕੀਤੇ ਸਵਾਲ

ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੇ ਮਸਲੇ ਚੋਣ ਮਨੋਰਥ ਪੱਤਰ ‘ਚ ਸ਼ਾਮਲ ਕਰਨ ਦੀ ਮੰਗ ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸੰਗਰੂਰ ਵਿਖੇ ਮੁਲਾਜ਼ਮ ਆਗੂ ਰਣਜੀਤ ਰਾਣਵਾਂ, ਹਰਦੀਪ ਟੋਡਰਪੁਰ, ਕਰਮਜੀਤ ਬੀਹਲਾ ਅਤੇ ਕੁਲਬੀਰ ਮੋਗਾ ਦੀ ਅਗਵਾਈ ਵਿੱਚ ਇਕੱਠੇ ਹੋਏ ਮੁਲਾਜਮਾਂ ਤੇ ਪੈਨਸ਼ਨਰ ਆਗੂਆਂ ਦੇ ਵਫ਼ਦ ਨੇ ਆਮ …

Read More »

ਵਿਦਿਅਕ ਅਦਾਰੇ ਬੰਦ ਕਰਨਾ ਸਰਕਾਰ ਦਾ ਬੇਲੋੜਾ ਫੈਸਲਾ -ਮਾਸਟਰ ਪਰਮ ਵੇਦ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਤੋਂ ਸਕੂਲਾਂ, ਕਾਲਜਾਂ ਨੂੰ ਬੰਦ ਕਰਨ ਦਾ ਸਿਲਸਿਲਾ ਜਾਰੀ ਹੈ।ਵਿਗਿਆਨਕ ਨਜ਼ਰੀਏ ਤੇ ਦੂਰ ਦ੍ਰਿਸ਼ਟੀ ਸੋਚ ਤੋਂ ਇਹ ਬੱਚਿਆਂ ਤੇ ਦੇਸ਼ ਦੇ ਭਵਿੱਖ ਲਈ ਠੀਕ ਨਹੀਂ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ, ਕਰਿਸ਼ਨ ਸਿੰਘ, ਚਰਨ ਕਮਲ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਪਾਲ, ਨਿਰਮਲ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਬੱਚਿਆਂ …

Read More »

ਸਵੈ-ਰੋਜ਼ਗਾਰ ਦੇ ਕੋਰਸਾਂ ‘ਚ ਪਹਿਲ ਦੇ ਆਧਾਰ ‘ਤੇ ਮਿਲੇਗਾ ਦਾਖਲਾ, ਆਖਰੀ ਮਿਤੀ 31 ਜਨਵਰੀ

ਅੰਮ੍ਰਿਤਸਰ, 21 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2022 ਤੋਂ 6 ਮਹੀਂਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ), ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ …

Read More »

Dr. Pawan Kumar Scientist ‘C’ Interactive with Dept. of Science in BBK DAV College Women

 Amritsar, January 21 (Punjab Post Bureau) – Dr. Pawan Kumar Scientist ‘C’, Department of Science and Technology WISE-KIRAN Division New Delhi visited the Nanotechnology Research Lab-Department of Chemistry BBK DAV College for Women to review the ongoing project work of Women Scientists Scheme (WOS-B) undertaken by Ms. Rajpreet Kaur on “Purification of Byproduct Biodiesel Glycerol and Its Application in Cosmetic …

Read More »

26 ਜਨਵਰੀ ਲੋਕ ਪੱਖੀ ਬਦਲ ਉਸਾਰੂ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ

ਬੀਬੀਆਂ ਦੀ ਕਮਾਂਡ ਹੇਠ ਵੱਡੇ ਕਾਫ਼ਲੇ ਪਿੰਡਾਂ ਚੋਂ ਹੋਣਗੇ ਰਵਾਨਾ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਅੱਜ ਚਾਰ ਜੋਨਾਂ ਦੀਆਂ ਬੀਬੀਆਂ ਦੀ ਕਨਵੈਨਸ਼ਨ ਜ਼ੋਨ ਮਜੀਠਾ, ਬਾਬਾ ਬੁੱਢਾ ਜੀ, ਕੱਥੂਨੰਗਲ, ਟਾਹਲੀ ਸਾਹਿਬ, ਮਜੀਠਾ ਦਾਣਾ ਮੰਡੀ ਵਿੱਚ …

Read More »

ਕੇਂਦਰ ਸਰਕਾਰ ਵਲੋਂ 2021-22 ਦਾ ਪੋਸਟ ਮੈਟ੍ਰਿਕ ਦਾ 60% ਹਿੱਸਾ ਜਾਰੀ ਕਰਨ `ਤੇ ਕੀਤਾ ਧੰਨਵਾਦ

ਜੈਕ ਨੇ ਪੰਜਾਬ ਸਰਕਾਰ ਨੂੰ 40% ਹਿੱਸਾ ਜਾਰੀ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਜੈਕ ਨੇ ਕੇਂਦਰ ਸਰਕਾਰ ਦਾ 2021-2022 ਦੇ ਵਿਦਿਆਰਥੀਆਂ ਦੀ ਆਪਣੀ ਬਣਦੀ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਰਾਸ਼ੀ ਦੇਣ ‘ਤੇ ਧੰਨਵਾਦ ਕੀਤਾ ਹੈ।ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਸਰਕਾਰ ਆਪਣਾ ਬਣਦਾ 40% ਹਿੱਸਾ ਵੀ ਵਿਦਿਆਰਥੀਆਂ ਨੂੰ …

Read More »