ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਸੁਨਾਮ ਊਧਮ ਸਿੰਘ ਵਾਲਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਸਪੁੱਤਰ ਮਗਨਦੀਪ ਸਿੰਘ ਮਾਨ ਨੇ ਅੱਜ ਐਸ.ਡੀ.ਐਮ ਦਫਤਰ ਵਿਖੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕੀਤੇ।ਕੋਵਿਡ ਦੀਆਂ ਹਦਾਇਤਾਂ ਨੂੰ ਚੱਲਦਿਆਂ ਮਗਨਦੀਪ ਸਿੰਘ ਮਾਨ ਕਾਗਜ਼ ਦਾਖਲ ਕਰਾਉਣ ਸਮੇਂ ਆਪਣੇ ਨਾਲ ਸਿਰਫ਼ ਦੋ ਹੀ ਬੰਦੇ …
Read More »Monthly Archives: January 2022
ਸਰਕਾਰੀ ਦਫਤਰਾਂ ‘ਚ ਲੱਗਣਗੀਆਂ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਫੋਟੋਆਂ- ਅਰਵਿੰਦ ਕੇਜਰੀਵਾਲ
‘ਆਪ‘ ਸਰਕਾਰ ਬਾਬਾ ਸਾਹਿਬ ਅਤੇ ਭਗਤ ਸਿੰਘ ਦੇ ਸਿਧਾਂਤਾਂ ਅਤੇ ਆਦਰਸ਼ਾਂ ‘ਤੇ ਚੱਲੇਗੀ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਅਤੇ ਨੇਤਾਵਾਂ ਦੀ ਥਾਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਅਤੇ …
Read More »ਅਕਾਲੀ-ਬਸਪਾ ਗਠਜੋੜ ਦੀ ਮਜ਼ਬੂਤ ਪਕੜ੍ਹ ਵੇਖ ਕੇ ਬੁਖਲਾਇਆ ਸਿਆਸੀ ਪਿੱਚ ਦਾ ਅਸਫ਼ਲ ਖਿਡਾਰੀ ਸਿੱਧੂ -ਮਜੀਠੀਆ
ਤਲਬੀਰ ਗਿੱਲ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ, ਕਾਂਗਰਸੀ ਪਰਿਵਾਰਾਂ ਨੇ ਫੜੀ ਤੱਕੜੀ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਾਰਡ ਨੰਬਰ 41 ਵਿਖੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਭਰਵਾ ਹੁੰਗਾਰਾ ਦਿੰਦਿਆਂ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 37 ਸਾਲਾ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ
ਸਰਬਤ ਦਾ ਭਲਾ ਟਰੱਸਟ ਪੀੜਤ ਪਰਿਵਾਰ ਦੇ ਬੱਚਿਆਂ ਲਈ ਦੇਵੇਗਾ ਮਾਸਿਕ ਪੈਨਸ਼ਨ ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਨੌਜਵਾਨ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ ਮੁਲਕ ਪੁੱਜ ਗਿਆ।ਰਣਜੀਤ ਸਿੰਘ ਪੁੱਤਰ ਅਮਰ …
Read More »ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤਾ ਯਾਦ
ਸ਼ਹੀਦਾਂ ਦੇ ਦੱਸੇ ਮਾਰਗ ਤੇ ਚੱਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ- ਐਸ.ਡੀ.ਐਮ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। …
Read More »ਹਰਪ੍ਰੀਤ ਆਹਲੂਵਾਲੀਆ ‘ਆਪ‘ ਟਰੇਡ ਵਿੰਗ ਦੇ ਪੰਜਾਬ ਸੰਯੁਕਤ ਸਕੱਤਰ ਨਿਯੁੱਕਤ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕੁੱਝ ਮਹੀਨੇ ਪਹਿਲਾਂ ਜ਼ਿਲ੍ਹਾ ਯੂਥ ਵਿੰਗ ਵਿੱਚ ਸੰਯੁਕਤ ਸਕੱਤਰ ਨਿਯੁੱਕਤ ਕੀਤੇ ਗਏ ਹਲਕਾ ਪੂਰਬੀ ਦੇ ਆਗੂ ਹਰਪ੍ਰੀਤ ਆਹਲੂਵਾਲੀਆ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਨੇ ਟਰੇਡ ਵਿੰਗ ਵਿੱਚ ਸੁਬਾਈ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਹੈ।ਹਰਪ੍ਰੀਤ ਸਿੰਘ ਆਹਲ਼ੂਵਾਲੀਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਅਗਵਾਈ ‘ਚ ਲਗਾਤਾਰ ਸਮਾਜ ਸੇਵੀ ਕਾਰਜ਼ ਜਾਰੀ ਰੱਖਣਗੇ।
Read More »ਮਜੀਠੀਆ ਤੇ ਇੰਦਰਪਾਲ ਦੀ ਪ੍ਰੇਰਨਾ ਸਦਕਾ ਸਵਰਾਜ ਸ਼ਾਮ ਅਕਾਲੀ ਦਲ ‘ਚ ਸ਼ਾਮਲ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿੱਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਤਲਬੀਰ ਗਿਲ ਨੂੰ ਭਾਰੀ ਬਲ ਮਿਲਿਆ ਜਦ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਦੀ ਕੋਸ਼ਿਸ਼ਾਂ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇ੍ਰਰਨਾ ਸਦਕਾ ਕਾਂਗਰਸੀ ਆਗੂ ਸਵਰਾਜ ਸਿੰਘ ਸ਼ਾਮ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਵਰਾਜ ਸ਼ਾਮ …
Read More »ਰੰਗ ਕਰਮੀ ਵਿਜੇ ਸ਼ਰਮਾ ਦੀ ਯਾਦ ‘ਚ ਜਨਵਾਦੀ ਲੇਖਕ ਸੰਘ ਵਲੋਂ ਸੋਗ ਸਭਾ
ਅੰਮ੍ਰਿਤਸਰ, 29 ਜਨਵਰੀ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਰੰਗ ਕਰਮੀ ਅਤੇ ਫਿਲਮੀ ਕਲਾਕਾਰ ਵਿਜੇ ਸ਼ਰਮਾ ਦੀ ਹੋਈ ਮੌਤ ਦੀ ਖਬਰ ਨਾਲ ਸਾਹਿਤਕ ਅਤੇ ਅਕਾਦਮਿਕ ਹਲਕਿਆਂ ਵਿਚ ਸੁੰਨ ਪਸਰ ਗਈ।ਉਹਨਾਂ ਨੂੰ ਯਾਦ ਕਰਨ ਹਿੱਤ ਜਨਵਾਦੀ ਲੇਖਕ ਸੰਘ ਵਲੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੋਗ ਸਭਾ ਰਚਾਈ ਗਈ। ਦੋ ਮਿੰਟ ਦਾ ਮੋਨ ਧਾਰਨ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਕੌਮੀ ਸੇਵਾ ਯੋਜਨਾ ਕੈਂਪ
ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ।ਇਸ ਕੈਂਂਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਵਿਕਾਸ ਪ੍ਰਤੀ ਪ੍ਰੇਰਿਤ ਕਰਨ ਤੋਂ ਇਲਾਵਾ ਕੋਰੋਨਾ ਵਰਗੀ ਮਹਾਮਾਰੀ ਦੇ ਲੱਛਣਾਂ ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦਾ ਉਦਘਾਟਨ ਕਰਦਿਆਂ ਪ੍ਰਿੰ: ਡਾ. …
Read More »ਕੌਂਸਲਰਾਂ ਨੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਕਾਰਨ ਨਗਰ ਕੌਂਸਲ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ
ਸੰਗਰੂਰ, 29 ਜਨਵਰੀ (ਜਗਸੀਰ ਲੌਂਗ਼ੌਵਾਲ) – ਸਥਾਨਕ ਕਸਬੇ ਦੇ ਕਈ ਕੌਂਸਲਰਾਂ ਨੇ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਸਥਾਨਕ ਵਾਰਡ ਨੰਬਰ 8 ਦੇ ਨੌਜਵਾਨ ਕੌਸ਼ਲਰ ਰਣਜੀਤ ਸਿੰਘ ਕੁੱਕਾ ਦੀ ਅਗਵਾਈ ਹੇਠ ਲੌਂਗੋਵਾਲ ਅੰਦਰ ਸਫਾਈ ਨਾ ਹੋਣ ਕਾਰਨ ਅਤੇ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਪ੍ਰਦਰਸ਼ਨ ਕੀਤਾ।ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਸ਼੍ਰੀਮਤੀ ਸੁਸ਼ਮਾ ਰਾਣੀ,ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਪਰਮਿੰਦਰ …
Read More »
Punjab Post Daily Online Newspaper & Print Media