Tuesday, November 24, 2026

Daily Archives: February 5, 2022

ਬਿਕਰਮ ਮਜੀਠੀਆ ਦੀ ਹਾਜ਼ਰੀ ‘ਚ 200 ਤੋਂ ਜ਼ਿਆਦਾ ਕਾਂਗਰਸੀ ਆਗੂ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੂਰਬੀ ‘ਚ ਵੱਖ ਵੱਖ ਵਾਰਡਾਂ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਸਮੇਤ 200 ਤੋਂ ਜ਼ਿਆਦਾ ਕਾਂਗਰਸੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਸਾਬਕਾ ਮੰਤਰੀ ਤੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਉਨਾਂ ਨੁੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਮਜੀਠੀਆ ਨੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।   …

Read More »

ਹਲਕਾ ਦੱਖਣੀ ਤੋਂ ਆਪ ਉਮੀਦਵਾਰ ਨਿੱਜ਼ਰ ਦਾ ਪੀ.ਏ ਸੰਦੀਪ ਸਿੰਘ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਆਪ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਦੇ ਨਿੱਜੀ ਸਹਾਇਕ ਸੰਦੀਪ ਸਿੰਘ ਸੈਂਡੀ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜ਼ੂਦਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਉਹਨਾਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਕਰਵਾਈ।ਵਿਧਾਇਕ ਇੰਦਰਬੀਰ …

Read More »

ਖ਼ਾਲਸਾ ਕਾਲਜ ਵਿਖੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ 3 ਫਰਵਰੀ ਤੱਕ ਕਿਸਾਨ ਸਿਖਲਾਈ ਕੇਂਦਰ ਵਿਖੇ ਲਗਾਇਆ ਗਿਆ।                              ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕਰਨ ਸਮੇਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਮਿਲੀ ਨਕਦੀ ਤੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਅਤੇ ਲੇਖ ਲਿਖਣ ਮੁਕਾਬਲਿਆਂ ’ਚ ਸਰਟੀਫਿਕੇਟ ਅਤੇ ਨਕਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ ਹੈ।                 ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ …

Read More »

4 ਚੋਣ ਅਬਜ਼ਰਵਰਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਲਈ ਤਾਇਨਾਤ ਕੀਤੇ 4 ਚੋਣ ਅਬਜ਼ਰਵਰਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ, ਸੁਭਾਸ਼ ਚੰਦਰ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਸਕੂਲ ਖੁੱਲਵਾਉਣ ਲਈ 7 ਫਰਵਰੀ ਦੇ ਰੋਡ ਜ਼ਾਮ ਦਾ ਕੀਤਾ ਸਮਰਥਨ

ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਅੱਜ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਪ੍ਰਧਾਨਗੀ ਹੇਠ ਹੋਈ।                  ਮੀਟਿੰਗ ਦੇ ਮੁੱਖ ਏਜੰਡੇ ਵਿੱਚ ਸਰਕਾਰ ਵਲੋਂ ਕੋਰੋਨਾ ਦੀ ਆੜ …

Read More »

ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦਾ ਹੈ ਬਹੁ-ਰੂਪੀਆ ਕੇਜਰੀਵਾਲ – ਰਾਜੇਵਾਲ

ਸੰਯੁਕਤ ਕਿਸਾਨ ਮੋਰਚੇ ਦੇ ਚੋਣ ਪ੍ਰਚਾਰ ਲਈ ਪੱਬਾਂ ਭਾਰ ਹੋਈਆਂ ਔਰਤਾਂ ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ ਦੀਆਂ ਚੋਣਾ ਲੜ੍ਹਣ ਜਾ ਰਹੀ ਕਿਸਾਨਾਂ ਦੀ ਇੱਕ ਵੱਖਰੀ ਰਾਜਨੀਤਕ ਪਾਰਟੀ ਸੰਯੁਕਤ ਸਮਾਜ ਮੋੋਰਚਾ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਭਰਵਾਂ ਸਹਿਯੋਗ ਮਿਲ ਰਿਹਾ ਹੈ।ਸੰਯੁਕਤ ਸਮਾਜ ਮੋਰਚੇ ਦੇ ਮੋਢੀ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਵਿਧਾਨ ਸਭਾ …

Read More »

ਮਾਮਲਾ ਯੂ.ਕੇ ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਦਾ

ਸ਼੍ਰੋਮਣੀ ਕਮੇਟੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂ.ਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ …

Read More »

ਜ਼ਿੰਦਾ ਪਹਿਲਵਾਨ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, (ਸੁਖਬੀਰ ਸਿੰਘ ) – ਅਖਿਲ ਵਾਲਮੀਕੀ ਧਰਮ ਸਮਾਜ (ਅਵਾਧਸ) ਜ਼ਿਲਾ ਅੰਮ੍ਰਿਤਸਰ ਚੇਅਰਮੈਨ ਰਜਿੰਦਰ ਕੁਮਾਰ ਉਰਫ ਜ਼ਿੰਦਾ ਪਹਿਲਵਾਨ ਵਲੋਂ ਹਲਕਾ ਦੱਖਣੀ ਦੇ ਵਾਲਮੀਕ ਗੇਟ ਭਗਤਾਂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਵਿਸ਼ਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਤਲਬੀਰ ਸਿੰਘ ਗਿੱਲ ਨੇ ਰਜਿੰਦਰ ਕੁਮਾਰ ਜ਼ਿੰਦਾ ਪਹਿਲਵਾਨ ਅਤੇ ਉਸ ਦੇ ਕਾਂਗਰਸੀ ਸਾਥੀਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ …

Read More »

ਏ.ਡੀ.ਸੀ.ਪੀ ਸ਼ਹਿਰੀ-1 ਵਲੋਂ ਫਲੈਗ ਮਾਰਚ ਤੇ ਸਪੈਸ਼ਲ ਨਾਕਾਬੰਦੀ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੀਆਂ ਹਦਾਇਤਾਂ ਅਤੇੇ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਦੇ ਦਿਸ਼ਾਂ ਨਿਰਦੇਸ਼ਾ ਪਰ ਚੋਣ ਪ੍ਰਕਿਰਿਆ ਨੂੰ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਜੋਨ ਨੰਬਰ-1 ਦੇ ਏ.ਡੀ.ਸੀ.ਪੀ ਸ਼ਹਿਰੀ-1 ਨਵਜੋਤ ਸਿੰਘ …

Read More »