Tuesday, November 24, 2026

Monthly Archives: February 2022

ਪ੍ਰਾਇਮਰੀ ਅਧਿਆਪਕਾਂ ਨੂੰ ਜਨਵਰੀ ਮਹੀਨੇ ਦੀ ਤਨਖਾਹ ਨਾ ਮਿਲਣ ‘ਤੇ ਵਿੱਤ ਸਕੱਤਰ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਡੀ.ਟੀ.ਐਫ ਦੀ ਅਗਵਾਈ ਹੇਠ ਡੀ.ਸੀ ਸੰਗਰੂਰ ਰਾਹੀਂ ਵਿੱਤ ਸਕੱਤਰ ਪੰਜਾਬ ਨੂੰ ਪ੍ਰਾਇਮਰੀ ਅਧਿਆਪਕਾਂ ਦੀ ਜਨਵਰੀ ਮਹੀਨੇ ਦੀ ਤਨਖਾਹ ਦੇਣ ਸਬੰਧੀ ਮੰਗ ਪੱਤਰ ਦਿੱਤਾ ਗਿਆ।ਬਲਵੀਰ ਲੌਂਗੋਵਾਲ ਤੇ ਅਵਤਾਰ ਸਿੰਘ ਭਲਵਾਨ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਦੇ ਸਾਰੇ ਪ੍ਰਾਇਮਰੀ ਅਧਿਆਪਕਾਂ ਨੂੰ ਤੇ ਵੱਡੀ ਪੱਧਰ ‘ਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਪੂਰਾ ਮਹੀਨਾ ਬੀਤ …

Read More »

ਸਾਹਿਤ ਸਭਾ ਸੁਨਾਮ ਨੇ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ

ਸੰਗਰੂਰ, 22 ਫ਼ਰਵਰੀ (ਜਗਸੀਰ ਲੌਂਗੋਵਾਲ) – ਸਾਹਿਤ ਸਭਾ ਸੁਨਾਮ ਵਲੋਂ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ ਗੁ. ਗੋਬਿੰਦਪੁਰਾ ਧਰਮਸ਼ਾਲਾ ਵਿਖੇ ਕਰਮ ਸਿੰਘ ਜਖ਼ਮੀ, ਪ੍ਰੋ. ਨਰਿੰਦਰ ਸਿੰਘ ਅਤੇ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਦੀ ਪ੍ਰਧਾਨਗੀ ਵਿੱਚ ਕੀਤੀ ਗਈ।ਸਾਹਿਤ ਸਭਾ ਸੁਨਾਮ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ 21 ਫਰਵਰੀ 2000 ਤੋਂ ਮਨਾਉਣੇ ਸ਼ੁਰੂ ਹੋਏ ਕੌਮਾਂਤਰੀ ਮਾਂ ਬੋਲੀ ਦਿਵਸ ਬਾਰੇ ਚਰਚਾ ਕਰਦਿਆਂ …

Read More »

ਐਕੂਪ੍ਰੈਸ਼ਰ, ਰੇਕੀ ਇਲਾਜ਼ ਪ੍ਰਣਾਲੀ ਅਤੇ ਸਿੱਖਲਾਈ ਦਾ 10 ਰੋਜ਼ਾ ਕੈਂਪ ਸ਼ੁਰੂ

ਸੰਗਰੂਰ, 22 ਫ਼ਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 10 ਰੋਜ਼ਾ ਐਕੂਪ੍ਰੈਸ਼ਰ, ਸੁਜੋਗ ਤੇ ਰੇਕੀ ਇਲਾਜ਼ ਪ੍ਰਣਾਲੀ ਦੇ ਕੈੰਪ ਦੀ ਸ਼ੁਰੂਆਤ ਹੋਈ।ਇਸ ਕੈਂਪ ਦਾ ਉਦਘਾਟਨ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਨੇ ਕੀਤਾ।ਉਨਾਂ ਦੇ ਨਾਲ ਸਟੱਡੀ ਸਰਕਲ ਦੇ ਡਿਪਟੀ ਚੀਫ ਆਰਗੇਨਾਈਜ਼ਰ ਲਾਭ ਸਿੰਘ ਵੀ ਹਾਜ਼ਰ ਸਨ।ਇਸ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ 21 ਫਰਵਰੀ 2022 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮਾਰੋਹ ਦੀ ਅਗਵਾਈ ਮੈਡਮ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਉਨ੍ਹਾਂ ਨੇ ਸਭ ਤੋਂ ਪਹਿਲਾਂ ਸਭ ਨੂੰ ਮਾਤ ਭਾਸ਼ਾ ਦਿਵਸ ਦੀਆਂ ਸ਼ੁੱਭ ਇਛਾਵਾਂ ਦਿੱਤੀਆਂ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਮੈਡਮ ਨੇ ਪੰਜਾਬੀ ਵਿੱਚ ਕਵਿਤਾ ਬੋਲ ਕੇ ਵਿਦਿਆਰਥਣਾਂ …

Read More »

ਜਿਲ੍ਹਾ ਭਾਸ਼ਾ ਦਫ਼ਤਰ ਵਿਖੇ ਮਨਾਇਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਮਾਂ ਬੋਲੀ ਦੇ ਪ੍ਰਚਾਰ, ਪ੍ਰਸਾਰ ਤੇ ਵਿਕਾਸ ਲਈ ਕੀਤੀ ਵਿਚਾਰ ਚਰਚਾ ਅੰਮ੍ਰਿਤਸਰ, 21 ਫਰਵਰੀ (ਦੀਪ ਦਵਿੰਦਰ ਸਿੰਘ) – ਮਾਝੇ ਦੀ ਪਵਿੱਤਰ ਧਰਤੀ ਸ਼੍ਰੀ ਅੰਮ੍ਰਿਤਸਰ ਵਿਖੇ ਜਿਲ੍ਹੇ ਦੀਆਂ ਵੱਖ-ਵੱਖ ਸਾਹਿਤਕ ਸਭਾਵਾਂ ਦੇ ਨੁਮਾਇੰਦਿਆਂ ਅਤੇ ਸਾਹਿਤਕਾਰਾਂ ਦੀ ਹਾਜ਼ਰੀ `ਚ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਅੰਮ੍ਰਿਤਸਰ ਦੇ ਜਿਲ੍ਹਾ ਭਾਸ਼ਾ ਦਫ਼ਤਰ ਵਿਖੇ ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਹਰਮੇਸ਼ ਕੌਰ ਜੋਧੇ ਦੀ ਅਗਵਾਈ ‘ਚ ਵਿਚਾਰ ਚਰਚਾ, …

Read More »

ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਨੇ ਹਲਕਾ ਪੂਰਬੀ ‘ਚ ਲਾਇਆ ਪੋਲਿੰਗ ਬੂਥ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 43 ‘ਚ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਵਿਖੇ ਬਣੇ ਪੋਲਿੰਗ ਬੂਥ ਨੇੜੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮੱਰਥਕਾਂ ਵਲੋਂ ਲਗਾਏ ਗਏ ਬੂਥ ਵਿਚ ਦਿਖਾਈ ਦੇ ਰਹੇ ਹਨ ਬਲਾਕ ਕਾਂਗਰਸ ਪ੍ਰਧਾਨ ਅਮੀਰ ਸਿੰਘ ਘੁੱਲੀ, ਰਾਜਵਿੰਦਰ ਸਿੰਘ ਰਾਜੂ ਅਤੇ …

Read More »

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੇ ਪਰਿਵਾਰ ਸਮੇਤ ਪਾਈ ਵੋਟ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਆਪਣੇ ਪਰਿਵਾਰ ਸਮੇਤ ਵੋਟ ਪਾਉਣ ਤੋਂ ਬਾਅਦ ਉਂਗਲ ‘ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ।

Read More »

ਆਜ਼ਾਦ ਉਮੀਦਵਾਰ ਰਣਜੀਤ ਸਿੰਘ ਕੁੱਕਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਆਪਣੇ ਪਰਿਵਾਰ ਸਮੇਤ ਵੋਟ ਪਾਉਣ ਤੋਂ ਬਾਅਦ ਉਂਗਲ ‘ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਰਣਜੀਤ ਸਿੰਘ ਕੁੱਕਾ।

Read More »

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਦਾ ਸਰਟੀਫਿਕੇਟ ਨਾਲ ਸਨਮਾਨ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਨੂੰ ਸਰਟੀਫਿਕੇਟ ਦਿੰਦੇ ਹੋਏ ਪੋਲਿੰਗ ਅਫਸਰ ਲੈਚ. ਹਰਜੀਤ ਸ਼ਰਮਾ ਅਤੇ ਹੋਰ ਅਧਿਕਾਰੀ।

Read More »

ਜਿਲਾ ਸੰਗਰੂਰ ‘ਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿਆ ਵੋਟਾਂ ਦਾ ਕੰਮ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ’ਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ ਗਿਆ।ਜ਼ਿਲੇ ਵਿੱਚ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਮ 6 ਵਜੇ ਤੱਕ ਲਗਭਗ 74.3 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ।                    ਜ਼ਿਲਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ …

Read More »