Tuesday, November 24, 2026

Monthly Archives: February 2022

ਆਪ ਉਮੀਦਵਾਰ ਅਮਨ ਅਰੋੜਾ ਨੂੰ ਲੌਂਗੋਵਾਲ ਦੀ ਪੱਤੀ ਝਾੜੋਂ ਵਿਖੇ ਲੱਡੂਆਂ ਨਾਲ ਤੋਲਿਆ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ਲੋਕਾਂ ਨੇ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਅਮਨ ਅਰੋੜਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਵਿਚ ਸ਼ਾਮਲ ਹੋਣ ਵਾਲੇ …

Read More »

ਦਿਵਿਆਂਗ ਵੋਟਰਾਂ ਲਈ ਪੋਲਿੰਗ ਬੂਥਾਂ ‘ਚ ਵੀਲ੍ਹ ਚੇਅਰ ਤੇ ਵਾਹਨ ਸੁਵਿਧਾ ਪ੍ਰਦਾਨ ਕਰਨ ਦੇ ਆਦੇਸ਼

ਵਧੀਕ ਜ਼ਿਲਾ ਚੋਣ ਅਫ਼ਸਰ ਵਲੋਂ ਹੁਣ ਤੱਕ ਕੀਤੇ ਪ੍ਰਬੰਧਾਂ ਦੀ ਸਮੀਖਿਆ ਸੰਗਰੂਰ, 10 ਫ਼ਰਵਰੀ (ਜਗਸੀਰ ਲੌਂਗੋਵਾਲ) – ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਸੁਖਾਵੇਂ ਮਾਹੌਲ ਵਿੱਚ ਮਤਦਾਨ ਨੂੰ ਯਕੀਨੀ ਬਣਾਉਣ ਲਈ ਵੀਲ ਚੇਅਰ, ਵਾਹਨ ਸੁਵਿਧਾ ਤੇ ਵਲੰਟੀਅਰ ਪੱਧਰ ’ਤੇ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ …

Read More »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੋਟਾਂ ਦੇ ਬਾਈਕਾਟ ਸਬੰਧੀ ਪਿੰਡਾਂ ‘ਚ ਕੀਤੀਆਂ ਰੈਲੀਆਂ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਵੋਟਾਂ ਦੇ ਬਾਈਕਾਟ ਦੇ ਜ਼ਮਹੂਰੀ ਹੱਕ ਨੂੰ ਬੁਲੰਦ ਕਰਨ ਸਬੰਧੀ ਅੱਜ ਪਿੰਡ ਚੰਗਾਲ ਚ ਰੈਲੀ ਕੀਤੀ ਗਈ।ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਜ਼ਿਲ੍ਹਾ ਸਕੱਤਰ ਬਿਮਲ ਕੌਰ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਜ਼ਟ ਨੂੰ ਮਜ਼ਦੂਰ ਵਿਰੋਧੀ ਹੋਣ ਦੇ ਨਾਲ- ਨਾਲ ਸਮੁੱਚੀ ਲੋਕਾਈ ਵਿਰੋਧੀ ਕਰਾਰ ਦਿੱਤਾ।ਉਨਾਂ ਕਿਹਾ ਕਿ …

Read More »

ਸ਼ਹੀਦ ਊਧਮ ਸਿੰਘ ਬੱਸ ਸਟੈਂਡ ਮਾਰਕੀਟ ਸੁਨਾਮ ਦੇ ਰਜ਼ਤ ਅਰੋੜਾ ਕਾਕੂ ਚੁਣੇ ਗਏ ਪ੍ਰਧਾਨ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਬੱਸ ਸਟੈਂਡ ਮਾਰਕੀਟ ਸੁਨਾਮ ਦੇ ਦੁਕਾਨਦਾਰਾਂ ਦੀ ਹੋਈ ਮੀਟਿੰਗ ਵਿੱਚ ਰਜ਼ਤ ਅਰੋੜਾ ਕਾਕੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਰਾਕੇਸ਼ ਕੁਮਾਰ ਨੂੰ ਸਰਬਸੰਮਤੀ ਨਾਲ ਖਜ਼ਾਨਚੀ, ਜਨਰਲ ਸੈਕਟਰੀ ਰਮੇਸ਼ ਕੁਮਾਰ ਤੇ ਸ਼ਮਸ਼ੇਰ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ।ਰਜਤ ਅਰੋੜਾ ਕਾਕੂ ਨੇ ਸਾਰੀ ਮਾਰਕੀਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬੱਸ ਸਟੈਂਡ ਵਿੱਚ ਰਹਿੰਦੇ ਅਧੂਰੇ …

Read More »

ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਚੋਣ ਮਸਕਟ ‘ਸ਼ੇਰਾ’ ਲਾਂਚ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ` ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਲਾਂਚ ਕੀਤਾ ਗਿਆ।                   ਉਨ੍ਹਾਂ ਕਿਹਾ …

Read More »

ਖ਼ਾਲਸਾ ਕਾਲਜ ਵਿਖੇ ਵਾਪਰੇ ਦੀਵਾਰ ਹਾਦਸੇ ਤੋਂ ਬਿਜਲੀ ਵਿਭਾਗ ਨੇ ਨਹੀਂ ਲਿਆ ਕੋਈ ਸਬਕ !

ਕਾਲਜ ਦੀ ਹੱਦ ‘ਚੋਂ ਲੰਘ ਰਹੀਆਂ ਬਿਜਲੀ ਤਾਰਾਂ ਕਾਰਨ ਨਹੀਂ ਹੋ ਸਕਿਆ ਦੀਵਾਰ ਦਾ ਨਿਰਮਾਣ – ਡਾ. ਮਹਿਲ ਸਿੰਘ ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਬੀਤੇ ਦਿਨੀਂ ਖ਼ਾਲਸਾ ਕਾਲਜ ਨਜ਼ਦੀਕ ਨਿੱਕਾ ਸਿੰਘ ਕਾਲੋਨੀ ਵਿਖੇ ਦੀਵਾਰ ਦੇ ਢਹਿ ਜਾਣ ਦੇ ਵਾਪਰੇ ਹਾਦਸੇ ਤੋਂ ਬਿਜਲੀ ਵਿਭਾਗ ਨੇ ਅਜੇ ਤੱਕ ਕੋਈ ਸਬਕ ਨਹੀਂ ਲਿਆ ਹੈ।ਜਿਸ ਤੋਂ ਇਹ ਜ਼ਾਹਿਰ ਹੈ ਕਿ ਵਿਭਾਗ ਅਜੇ ਵੀ ਕਿਸੇ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ ’ਚ ਜੇਤੂ

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲਾ ਪੱਧਰ ਤੇ ਪੰਜਾਬੀ/ਹਿੰਦੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲੇ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਘਿਓ ਮੰਡੀ ਵਿਖੇ ਕਰਵਾਏ ਗਏ।ਜਿਸ ਵਿਚ ਸਕੂਲ ਦੀ ਵਿਦਿਆਰਥਣ ਨੇਹਾ ਯਾਦਵ ਨੇ ਪਹਿਲੇ ਦਰਜ਼ੇ ’ਤੇ ਨਕਦੀ ਇਨਾਮ ਪ੍ਰਾਪਤ ਕੀਤਾ। ਇਸ ਮੌਕੇ …

Read More »

ਖ਼ਾਲਸਾ ਕਾਲਜ ਵੂਮੈਨ ਵਲੋਂ ‘ਗੁਰੂ ਤੇਗ ਬਹਾਦਰ ਜੀ ਦੀ ਬਾਣੀ : ਨੈਤਿਕ ਮੁੱਲ’ ਵਿਸ਼ੇ ’ਤੇ ਵੈਬੀਨਾਰ    

ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੂਮੈਨ ਦੇ ਐਲੂਮਨੀ ਸੈਲ ਵਲੋਂ ਵਰਚੂਅਲ ਵੈਬੀਨਾਰ ‘ਗੁਰੂ ਤੇਗ ਬਹਾਦਰ ਜੀ ਦੀ ਬਾਣੀ : ਨੈਤਿਕ ਮੁੱਲ’ ਦਾ ਆਯੋਜਨ ਐਲੂਮਨੀ ਲਈ ਕੀਤਾ ਗਿਆ।ਕਾਲਜ ਐਲੂਮਨੀ ਪਵਨਦੀਪ ਕੌਰ, ਜੋ ਕਿ ਮੌਜ਼ੂਦਾ ਸਮੇਂ ਐਚ.ਐਮ.ਵੀ ਕਾਲਜ ਜਲੰਧਰ ਵਿਖੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ਼ ਪੰਜਾਬੀ ’ਚ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਇਸ ਵੈਬੀਨਾਰ ’ਚ ਭਾਗ ਲੈਣ …

Read More »

ਨਵਜੋਤ ਸਿੱਧੂ ਨੂੰ ਵੱਡਾ ਝਟਕਾ ਤਿੰਨ ਮੌਜ਼ੂਦਾ ਕਾਂਗਰਸੀ ਕੌਂਸਲਰ ਅਕਾਲੀ ਦਲ ਵਿੱਚ ਹੋਏ ਸ਼ਾਮਲ

ਸੁਖਬੀਰ ਬਾਦਲ ਵਲੋਂ ਪੁਰਾਣੇ ਸ਼ਹਿਰੀ ਖੇਤਰ ਨੁੰ ਵਿਰਾਸਤੀ ਮਾਰਗ ਦੀ ਤਰਜ਼ `ਤੇ ਵਿਕਸਤ ਕਰਨ ਦਾ ਐਲਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਅੰਮ੍ਰਿਤਸਰ ਪੂਰਬੀ ‘ਚ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੇ ਤਿੰਨ ਮੌਜ਼ੂਦਾ  ਕੌਂਸਲਰ ਅਤੇ ਹੋਰ ਇਲਾਕਿਆਂ ਦੇ ਆਗੂ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।               …

Read More »

ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ ਬਿਕਰਮ ਸਿੰਘ ਮਜੀਠੀਆ

ਬ੍ਰਾਹਮਣ ਸਭਾ ਪੰਜਾਬ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਕੀਤਾ ਐਲਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ।ਉਹਨਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਦੁਰਗਿਆਨਾ ਮੰਦਿਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ, ਬਲਬੀਰ ਬਜਾਜ, ਰਾਮ ਮੂਰਤੀ ਤੇ ਹੋਰਨਾਂ ਆਗੂਆਂ ਨੇ ਮਜੀਠੀਆ ਨੂੰ ਮੰਦਿਰ ਦੀ ਤਸਵੀਰ …

Read More »