Tuesday, November 24, 2026

Daily Archives: April 19, 2022

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਅਨੰਦ ਕਾਰਜ਼

ਹਰ ਮਹੀਨੇ 4 ਲੋੜਵੰਦ ਲੜਕੀਆਂ ਦੇ ਕੀਤੇ ਜਾਣਗੇ ਵਿਆਹ – ਹੇਰ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ਦੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਵੱਡੇ ਸੇਵਾ ਕਾਰਜ਼ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਯਾਦਗਾਰ ਭਾਈ ਅਮਰ ਸਿੰਘ ਮੀਰਾਂਕੋਟ ਕਲਾਂ ਵਿਖੇ ਦੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ਼ ਕਰਵਾਏ ਗਏ । …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਦੇ ਮੈਂਬਰ ਚੁਣੇ ਗਏ।ਬੱਚਿਆਂ ਨੇ ਚੌਪਈ ਸਾਹਿਬ ਦੇ ਪਾਠ ਕੀਤੇ ਅਤੇ ਕੀਰਤਨ ਦੀ ਹਾਜ਼ਰੀ ਭਰੀ।ਭਾਈ ਤੇਜਪਾਲ ਸਿੰਘ ਨੇ ਕਥਾ ਕੀਰਤਨ ਦੀ ਛਹਿਬਰ ਲਾਈ ਲਾਈ।ਭਾਈ ਗੁਰਇਕਬਾਲ ਸਿੰਘ ਨੇ ਸਿਹਤ ਠੀਕ ਨਾ ਹੋਣ ਕਰਕੇ ਫੋਨ ‘ਤੇ ਹੀ ਬੱਚਿਆਂ ਨੂੰ …

Read More »

ਥਾਣਾ ਡੀ ਡਵੀਜ਼ਨ, ਈ ਡਵੀਜ਼ਨ ਅਤੇ ਗੇਟ ਹਕੀਮਾਂ ਦੇ ਇਲਾਕਿਆਂ ‘ਚ ਸਰਚ ਅਭਿਆਨ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਦੀਆਂ ਹਦਾਇਤਾਂ ‘ਤੇ ਨਸ਼ਾ ਤਸਕਰਾਂ, ਵਾਹਣ ਚੋਰੀ, ਸਨੈਚਿੰਗ, ਪੀ.ਓ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸਪੈਸ਼ਲ ਸਰਚ ਅਭਿਆਨ ਤਹਿਤ ਰਛਪਾਲ ਸਿੰਘ ਪੀ.ਪੀ.ਐਸ, ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।               ਜਿਸ ਦੇ ਚੱਲਦਿਆਂ ਅੱਜ ਤੜਕਸਾਰ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਆਰੰਭ

400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ 21 ਅਪ੍ਰੈਲ ਨੂੰ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ …

Read More »

ਪਾਕਿਸਤਾਨ ਅੰਦਰ ਇੱਕ ਸਿੱਖ ਦੇ ਗਾਇਬ ਹੋਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਪਾਕਿਸਤਾਨ ‘ਚ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।ਐਡਵੋਕੇਟ ਧਾਮੀ …

Read More »

ਰਾਜਸਥਾਨ ’ਚ ਸਿੱਖ ਲੜਕੀ ’ਤੇ ਜ਼ੁਲਮ ਕਰਨ ਵਾਲਿਆਂ ਨੂੰ ਮਿਲਣ ਸਖ਼ਤ ਸਜ਼ਾਵਾਂ-ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਲੰਘੇ ਜਨਵਰੀ ਮਹੀਨੇ ਵਿਚ ਰਾਜਸਥਾਨ ਦੇ ਅਲਵਰ ਵਿਖੇ ਇਕ ਨਾਬਾਲਗ ਅਪਾਹਿਜ਼ ਸਿੱਖ ਲੜਕੀ ਨਾਲ ਕੀਤੇ ਗਏ ਘਿਨੌਣੇ ਅਪਰਾਧ ਦੇ ਦੋਸ਼ੀਆਂ ਖਿਲਾਫ …

Read More »

ਪੰਜਾਬ ਸਟੂਡੈਂਟਸ ਯੂਨੀਅਨ ਨੇ ਜਲਿਆਂਵਾਲੇ ਬਾਗ ਦੇ ਖੂਨੀ ਸਾਕੇ ਨੂੰ ਸਮਰਪਿਤ ਫਲੈਕਸ ਗੈਲਰੀ ਲਗਾਈ

ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ)- ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਇਕਾਈ ਰਣਬੀਰ ਕਾਲਜ ਵਲੋਂ ਕਾਲਜ ‘ਚ ਜਲਿਆਂਵਾਲੇ ਬਾਗ ਦੇ ਖੂਨੀ ਸਾਕੇ ਨੂੰ ਸਮਰਪਿਤ ਫਲੈਕਸ ਗੈਲਰੀ ਲਗਾਈ ਗਈ।ਜਥੇਬੰਦੀ ਦੇ ਆਗੂ ਅਮਨ ਸੰਗਰੂਰ ਨੇ ਦੱਸਿਆ ਕਿ 13 ਅਪ੍ਰੈਲ ਨੂੰ ਵਾਪਰੀ ਖੂਨੀ ਘਟਨਾ ਨੂੰ ਬਿਆਨ ਕਰਦੀ ਜੋ ਫਲੈਕਸ ਗੈਲਰੀ ਲਗਾਈ ਗਈ ਹੈ ਉਸ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਕਾਲਜ ਦੇ ਵਿਦਿਆਰਥੀ ਅਤੇ ਪ੍ਰੋਫੈਸਰ …

Read More »

ਮੰਦਰ ਕਮੇਟੀ ਨੇ ਕਰਵਾਇਆ ਹਨੂੰਮਾਨ ਜੀ ਦਾ ਜਾਗਰਣ

ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਵਾਰਡ ਨੰ 22 ਦੀ ਸੁੰਦਰ ਬਸਤੀ ਵਿਖੇ ਇੱਛਾ ਪੂਰਤੀ ਸ਼੍ਰੀ ਹਨੂੰਮਾਨ ਮੰਦਰ ਪ੍ਰਬੰਧਕ ਕਮੇਟੀ ਵਲੋਂ ਹਨੂੰਮਾਨ ਜੈਯੰਤੀ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼੍ਰੀ ਹਨੂੰਮਾਨ ਜੀ ਦਾ ਜਾਗਰਣ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜੋਤੀ ਪ੍ਰਚੰਡ ਕਰਨ …

Read More »

ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਸਮੇਤ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ

ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਪਵਿੱਤਰ ਦਿਹਾੜੇ ਸਬੰਧੀ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਸਾਂਝੇ ਤੌਰ ‘ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ‘ਜੀ ਆਇਆਂ’ ਕਹਿਣ ਉਪਰੰਤ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸਤਿਕਾਰਯੋਗ ਪਿਤਾ …

Read More »

ਐਸ.ਸੀ/ਐਸ.ਟੀ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਕਪੂਰਥਲਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਸਥਾਨਕ ਪੰਜਾਬ ਨੈਸ਼ਨਲ ਬੈਂਕ ਐਸ.ਸੀ/ਐਸ.ਟੀ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵਲੋਂ ਜਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।ਐਸੋਸੀਏਸ਼ਨ ਦੇ ਮੈਂਬਰਾਂ ਨੇ ਜਿਥੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਉਹਨਾਂ ਵਲੋਂ ਭਾਰਤ ਦੇ ਸੰਵਿਧਾਨ ਦੀ ਦੇਣ ਬਾਰੇ …

Read More »