Tuesday, November 24, 2026

Daily Archives: April 19, 2022

ਸਾਫ ਸੁਥਰਾ ਤੇ ਜਵਾਬਦੇਹ ਪ੍ਰਸ਼ਾਸ਼ਨ ਹੋਵੇਗਾ ਪਹਿਲ – ਡਿਪਟੀ ਕਮਿਸ਼ਨਰ

ਕਪੂਰਥਲਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਆਈ.ਏ.ਐਸ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਜਨਤਾ ਨੂੰ ਦਿਵਾਉਣਾ ਅਤੇ ਸਮੇਂ ਸਿਰ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਉਣਾ ਉਨਾਂ ਦੀ ਪਹਿਲ ਹੋਵੇਗੀ।               ਉਨ੍ਹਾਂ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਸਰਕਾਰੀ ਦਫਤਰਾਂ ਵਿੱਚ ਲੋਕਾਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਲੱਗਾ ਦੂਜਾ ਵੈਕਸੀਨੇਸ਼ਨ ਕੈਂਪ 

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਰਕਾਰੀ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਅ ਲਈ ਦੂਜਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਦੇਖ-ਰੇਖ ‘ਚ ਲਗਾਏ ਗਏ ਇਸ ਕੈਂਪ ਦੌਰਾਨ ਅੱਠਵੀਂ ਤੋਂ ਬਾਹਰਵੀਂ ਕਲਾਸ ਤੱਕ ਦੇ 464 ਵਿਦਿਾਅਰਥੀਆਂ ਨੂੰ ਉਮਰ ਵਰਗ ਅਨੁਸਾਰ ਕੋਵਾਸ਼ੀਲਡ ਤੇ ਕੋਵੈਕਸੀਨ ਟੀਕਾ ਲਗਾਇਆ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਵਿਸਾਖੀ ਦਾ ਤਿਓਹਾਰ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦੇ ਸਬੰਧ ਵਿੱਚ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦੀ ਅਗਵਾਈ ;ਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰਾਰਥਨਾ ਸਭਾ ‘ਚ ਵਿਦਿਯਾਆਰਥੀਆਂ ਨੇ ਵੈਸ਼ਾਖੀ ਦਾ ਮਹੱਤਵ ਦੱਸਿਆ ਅਤੇ ਸ਼ਬਦ ਗਾਇਣ ਕੀਤਾ।ਵਿਦਿਆਰਥਥਣਾਂ ਨ ਪੰਜਾਬੀ ਲੋਕ ਗੀਤ ਤੇ ਲੋਕ ਨਾਚ ਭੰਗੜਾ ਪੇਸ਼ ਕੀਤਾ।ਪ੍ਰਿੰਸੀਪਲ ਡਾ. ਅੰਜ਼ਨਾ ਨੇ ਵਿਸਾਖੀ ਦੀ ਵਧਾਈ ਦਿੱਤੀ।ਉਨਾਂ ਕਿਹਾ ਕਿ ਪੰਜਾਬ ਵਿਚ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਂਵੀਰ ਜੈਅੰਤੀ, ਪਾਖੰਡ ਖੰਡਨੀ ਪਤਾਕਾ ਦਿਵਸ, ਵਿਸਾਖੀ ਤੇ ਅੰਬੇਦਕਰ ਜੈਅੰਤੀ ਮਨਾਈ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਂਵੀਰ ਜੈਅੰਤੀ, ਪਾਖੰਡ ਖੰਡਨੀ ਪਤਾਕਾ ਦਿਵਸ, ਵਿਸਾਖੀ ਅਤੇ ਅੰਬੇਦਕਰ ਜੈਅੰਤੀ ਜਿਹੇ ਇਤਿਹਾਸਕ ਦਿਨ ਰਵਾਇਤੀ ਜੋਸ਼ ਤੇ ਉਤਸ਼ਾਹ ਨਾਲ ਸਾਂਝੇ ਰੂਪ ਵਿੱਚ ਮਨਾਏ ਗਏ ਅਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਿਰਦੇਸ਼ਾਂ ਹੇਠ ਉਪਰੋਕਤ ਦਿਨਾਂ ਦੀ ਇਤਿਹਾਸਕ ਮਹੱਤਤਾ ਬਿਆਨ ਕਰਦਿਆਂ ਇਹਨਾਂ ਦੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀ ਹੋਏ ਪਰਵਾਸੀ ਪੰਜਾਬੀ ਕਵਿਤਰੀ ਤੇ ਕਹਾਣੀਕਾਰਾ ਦੇ ਰੂ-ਬ-ਰੂ

ਅੰਮ੍ਰਿਤਸਰ, 19 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪ੍ਰਸਿੱਧ ਪਰਵਾਸੀ ਪੰਜਾਬੀ ਕਵਿਤਰੀ  ਅਤੇ ਕਹਾਣੀਕਾਰਾ ਸ੍ਰੀਮਤੀ ਸੁਰਜੀਤ ਕੌਰ ਖੋਜ-ਵਿਦਿਆਰਥੀਆਂ ਤੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ।ਸ੍ਰੀਮਤੀ ਸੁਰਜੀਤ ਕੌਰ ਪੰਜਾਬੀ ਅਧਿਐਨ ਸਕੂਲ ਦੇ ਹੀ ਵਿਦਿਆਰਥੀ ਰਹਿ ਚੁੱਕੇ ਹਨ।ਉਹ ਪੰਜਾਬੀ ਸਾਹਿਤ ਜਗਤ ਵਿੱਚ ਨਿਰੰਤਰ ਸਾਹਿਤ ਸਿਰਜਣਾ ਕਰ ਰਹੇ ਹਨ।ਹੁਣ ਤੱਕ ਉਨ੍ਹਾਂ ਦੀਆਂ ਪੰਜ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਡਰੈਂਕ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਅਪ੍ਰੈਲ (ਖੁਰਮਣੀਆਂ) – ਉਘੇ ਸਭਿਅਚਾਰ ਵਿਗਿਆਨੀ, ਮਾਹਿਰ ਅਨੁਵਾਦਕ ਅਤੇ ਸਾਹਿਤ ਸਿਧਾਂਤ ਤੇ ਪੰਜਾਬੀ ਆਲੋਚਨਾ ਦੇ ਪ੍ਰਬੱਧ ਵਿਦਵਾਨ, ਡਾ. ਗੁਰਬਖਸ਼ ਸਿੰਘ ਫਰੈਂਕ ਸਾਬਕਾ ਮੁੱਖੀ ਤੇ ਪ੍ਰੋਫੈਸਰ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੀ ਜੀਵਨ-ਯਾਤਰਾ ਸੰਪਰਨ ਕਰ ਗਏ ਹਨ। ਉਹਨਾਂ ਦੇ ਅਕਾਲ ਚਲਾਣੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਨਜਿੰਦਰ ਸਿੰਘ ਨੇ ਡੂੰਘੇ ਦੁੱਖ …

Read More »

ਫ਼ੀਲਡ ਅਫਸਰ ਦੀ ਆਸਾਮੀ ਲਈ 20 ਤੇ 21 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ ਹੈਲਥ ਕੇਅਰ ਇੰਸਟੋ ਹਰਬਲਜ਼ ਕੰਪਨੀ ਦੇ ਸਹਿਯੋਗ ਨਾਲ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਫੀਲਡ ਅਫਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 20 ਤੇ 21 ਅਪ੍ਰੈਲ 2022 ਨੂੰ ਸਵੇਰੇ 10:30 ਤੋਂ ਦੁਪਹਿਰ 1:00 ਵਜੇ ਤੱਕ ਲੱਗੇਗਾ।ਇਸ ਕੈਂਪ ਵਿੱਚ ਘੱਟੋ ਘੱਟ …

Read More »

ਆਮ ਆਦਮੀ ਪਾਰਟੀ ਦੇ ਬਹਾਦਰ ਸਿੰਘ ਰੰਧਾਵਾ ਬਣੇ ਸੁਸਾਇਟੀ ਪ੍ਰਧਾਨ

ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਕੋਆਪਰੇਟਿਵ ਸੁਸਾਇਟੀ ਲੌਂਗੋਵਾਲ ਲਈ ਆਮ ਆਦਮੀ ਪਾਰਟੀ ਨਾਲ ਸੰੰਬੰਧ ਰੱਖਦੇ ਬਹਾਦਰ ਸਿੰਘ ਰੰਧਾਵਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ।ਬਹਾਦਰ ਸਿੰਘ ਰੰਧਾਵਾ ਲੌਂਗੋਵਾਲ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਦੇ ਨਜ਼ਦੀਕੀ ਇੰਦਰਜੀਤ ਸਿੰਘ ਦੇ ਛੋਟੇ ਭਰਾ ਹਨ।                   ਮਿਲੀ ਜਾਣਕਾਰੀ …

Read More »

ਪੱਤਰਕਾਰ ਰਾਜੇਸ਼ ਬਾਂਸਲ ਨੂੰ ਸਦਮਾ, ਪਿਤਾ ਦਾ ਦੇਹਾਂਤ

ਸੰਗਰੂਰ, 19 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਸੀਨੀਅਰ ਪੱਤਰਕਾਰ ਰਾਜੇਸ਼ ਬਾਂਸਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਬੀਤੀ ਰਾਤ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਕੁਮਾਰ ਬਾਂਸਲ (63) ਦਾ ਦਿਹਾਂਤ ਹੋ ਗਿਆ।ਸਵੇਰੇ 10 ਵਜੇ ਦੇ ਕਰੀਬ ਸਵਰਗਦੁਆਰ ਨਜ਼ਦੀਕ ਬੱਸ ਸਟੈਂਡ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।              ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਮੌਕੇ …

Read More »