ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੇ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਪੁਲਿਸ ਲਾਈਨ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। …
Read More »Daily Archives: April 27, 2022
ਕੈਬਨਿਟ ਮੰਤਰੀ ਧਾਲੀਵਾਲ ਦੀ ਸੱਸ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਲੱਖਣ ਕੇ ਪੱਡਾ ਵਿਖੇ ਹੋਇਆ ਅੰਤਿਮ ਸੰਸਕਾਰ ਸੁਭਾਨਪੁਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਮਾਤਾ ਸ੍ਰੀਮਤੀ ਪਿਆਰ ਕੌਰ ਨੂੰ ਅੱਜ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ।92 ਸਾਲਾ ਪਿਆਰ ਕੌਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ …
Read More »ਵਿਸਾਖੀ ਮੇਲੇ ਦੇ ਲੱਕੀ ਕੂਪਨ ਡਰਾਅ ਜੇਤੂਆਂ ਨੂੰ ਇਨਾਮ ਦਿੱਤੇ
ਪਹਿਲਾ ਇਨਾਮ ਸਕੂਟਰੀ ਡਡਵਿੰਡੀ ਦੇ ਅਵਤਾਰ ਸਿੰਘ ਨੂੰ ਮਿਲਿਆ ਕਪੂਰਥਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਦੀ ਪਹਿਲਕਦਮੀ ਸਦਕਾ ਦੋ ਦਹਾਕਿਆਂ ਬਾਅਦ ਕਾਂਜ਼ਲੀ ਵੈਟਲੈਂਡ ਵਿਖੇ ਲੱਗੇ ‘ਵਿਸਾਖੀ ਮੇਲੇ’ ‘ਚ ਲੱਕੀ ਕੂਪਨ ਡਰਾਅ ਦੇ ਜੇਤੂਆਂ ਨੂੰ ਅੱਜ ਇਨਾਮ ਵੰਡੇੇ ਗਏ। ਸਥਾਨਕ ਰੈਡ ਕਰਾਸ ਦਫਤਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪਮ ਕਲੇਰ ਵਲੋਂ ਇਨਾਮ ਦੇਣ ਦੀ ਰਸਮ ਅਦਾ ਕੀਤੀ …
Read More »ਖ਼ਾਲਸਾ ਕਾਲਜ ਵਿਖੇ 6 ਰੋਜ਼ਾ ਵਰਕਸ਼ਾਪ ਸੰਪਨ
ਸਾਹਿਤ ਪੜ੍ਹਣ ਨਾਲ ਆਮ ਤੋਂ ਖਾਸ ਬਣ ਜਾਂਦਾ ਹੈ =ਵਿਦਿਆਰਥੀ – ਡਾ. ਮਹਿਲ ਸਿੰਘ ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ ਸਾਹਿਤ ਸਿਰਜਣਾ ਵਿਸ਼ੇ ’ਤੇ ਲਗਾਈ ਗਈ 6 ਰੋਜ਼ਾ ਵਰਕਸ਼ਾਪ ਅਮਿੱਟ ਯਾਦਾਂ ਛੱਡਦੀ ਸੰਪੰਨ ਹੋ ਗਈ। ਕਾਲਜ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ‘ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ’ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਹਸਪਤਾਲ ਵਿਖੇ ਜੀ.ਐਨ.ਐਮ ਭਾਗ ਤੀਜੇ ਦੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ।ਵਿਦਿਆਰਥੀਆਂ ਨੇ ਵਿਸ਼ਵ ਮਲੇਰੀਆ ਦਿਵਸ ਦਾ ਮਹੱਤਵ ਦੱਸਦੇ ਹੋਏ ਮਲੇਰੀਆ ਦਿਵਸ ਦੇ ਥੀਮ ‘ਮਲੇਰੀਆ ਬਿਮਾਰੀ ਦੀ ਰੋਕਥਾਮ ਲਈ ਯੋਗ ਪ੍ਰਬੰਧਾ ਦਾ ਨਵੀਨੀਕਰਨ ਕਰਕੇ ਜ਼ਿੰਦਗੀਆਂ ਬਚਾਉਣਾ’ ਬਾਰੇ ਬੜੇ ਉਤਸ਼ਾਹ …
Read More »ਖ਼ਾਲਸਾ ਕਾਲਜ ਵਿਖੇ ‘ਪੰਜਾਬ ’ਚ ਪ੍ਰਵਾਸ ਦਾ ਵਰਤਾਰਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਇਕ ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ : ਪੰਜਾਬ ’ਚ ਪ੍ਰਵਾਸ ਦਾ ਵਰਤਾਰਾ: ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਪਹਿਲੂ’ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਾਬਕਾ ਚੇਅਰਪਰਸਨ ਪ੍ਰੋਫੈਸਰ ਰੌਣਕੀ ਰਾਮ ਨੇ …
Read More »ਬਜ਼ੁਰਗਾਂ ਦੇ ਜਨਮ ਦਿਨ ਮਨਾਉਣ ਲਈ ਮਾਸਿਕ ਸਨਮਾਨ ਸਮਾਰੋਹ ਦਾ ਆਯੋਜਨ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਅਪ੍ਰੈਲ ਮਹੀਨੇ ਵਾਲੇ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸੇਸ਼ ਸਨਮਾਨ ਸਮਾਰੋਹ ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਹੇਠ ਹੋਇਆ। ਉਨਾਂ ਦੇ ਨਾਲ ਗੁਰਪਾਲ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਵਾਲੀਆ, ਮੱਘਰ ਸਿੰਘ ਸੋਹੀ, …
Read More »ਸਫਲਤਾਪੂਰਵਕ ਨੇਪਰੇ ਚੜ੍ਹੀ ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫ਼ਲ ਦੀ ਪਹਿਲੀ ਮੀਟਿੰਗ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫ਼ਲ ਸੰਸਥਾ ਦੀ ਪਹਿਲੀ ਮਿਲਣੀ ਬੀਤੇ ਦਿਨੀਂ ਸਫਲਤਾਪੂਰਵਕ ਨੇਪਰੇ ਚੜ੍ਹੀ।ਜਿਸ ਵਿਚ ਸੰਸਥਾ ਦੇ ਚੇਅਰਮੈਨ ਬਲਿਹਾਰ ਲੇਲੵ (ਯੂ.ਐਸ.ਏ), ਪ੍ਰਧਾਨ ਰਮਨਦੀਪ ਕੌਰ ਰੰਮੀ, ਮੀਤ ਪ੍ਰਧਾਨ ਅਮਨਬੀਰ ਧਾਮੀ ਤੋਂ ਇਲਾਵਾ ਸਮੂਹ ਪ੍ਰਬੰਧਕੀ ਕਮੇਟੀ ਨੇ ਜ਼ੂਮ ਐਪ ਰਾਹੀ ਇਕ-ਦੂਜੇ ਦੇ ਰੂਬਰੂ ਹੋ ਕੇ ਗੰਭੀਰ ਵਿਚਾਰ ਚਰਚਾ ਕੀਤੀ।ਸਿਮਰਨਜੀਤ ਕੌਰ ਸਿਮਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਆਸਟਰੇਲੀਆ ‘ਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਸਿੱਖ ਨੌਜਵਾਨ ਬਣਿਆ ਜੁਗਨਦੀਪ ਜਵਾਹਰਵਾਲਾ
ਪ੍ਰਵਾਸੀ ਭਾਰਤੀਆਂ ਦੇ ਹਰ ਮਸਲੇ ਦੇ ਹੱਲ ਲਈ ਸਿਰ ਤੋੜ ਯਤਨ ਜਾਰੀ ਰਹਿਣਗੇ – ਜੁਗਨਦੀਪ ਜਵਾਹਰਵਾਲਾ ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀਆਂ ਨੇ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਵਧੀਆ ਕਾਰੋਬਾਰ ਸਥਾਪਿਤ ਕਰਕੇ ਆਪਣਾ ਨਾਮ ਵਿਦੇਸ਼ੀ ਧਰਤੀ ‘ਤੇ ਰੋਸ਼ਨ ਕੀਤਾ ਹੈ, ਉਥੇ ਹੀ ਉਨ੍ਹਾਂ ਦੇਸ਼ਾਂ ਦੀ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈ ਕੇ ਜਿੱਤ ਦੇ ਝੰਡੇ ਗੱਡੇ ਹਨ।ਕੈਨੇਡਾ ਜਿਹੇ ਵਿਕਸਤ …
Read More »ਸੜਕਾਂ ‘ਤੇ ਦੌੜਦੀ ਮੌਤ ਤੋਂ ਬੇਖ਼ਬਰ ਹੈ ਪੰਜਾਬ ਸਰਕਾਰ – ਗੁਮਟਾਲਾ
ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਅੰਮ੍ਰਿਤਸਰ ਵਿਕਾਸ ਮੰਚ ਨੇ ਟਰੈਕਟਰ ਟਰਾਲੀਆਂ ਦੀ ਵਪਾਰਕ ਕੰਮਾਂ ਲਈ ਰੋਕ ਲਾਉਣ ਅਤੇ ਟਰੱਕਾਂ ਦੁਆਰਾ ਸੁਆਰੀਆਂ ਢੋਣ ‘ਤੇ ਸਖ਼ਤੀ ਨਾਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਨਵੰਬਰ 2000 ਵਿੱਚ ਪੰਜਾਬ …
Read More »
Punjab Post Daily Online Newspaper & Print Media