Tuesday, November 24, 2026

Monthly Archives: April 2022

ਰਾਹੀ ਪ੍ਰੋਜੈਕਟ ਤਹਿਤ ਪਹਿਲਾ ਈ-ਆਟੋ ਸੌਂਪਿਆ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤੀ ਚਾਬੀ ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ, ਅੰਮ੍ਰਿਤਸਰ ਸਮਾਰਟ ਸਿਟੀ ਦੇ “ਰਾਹੀ”(ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਤਹਿਤ ਪਹਿਲੇ ਈ-ਆਟੋ ਦੀ ਡਿਲੀਵਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੁਆਰਾ ਨਰਿੰਦਰ ਸਿੰਘ ਚੌਧਰੀ ਨੂੰ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਨਗਰ ਨਿਗਮ …

Read More »

ਪੀ.ਐਚ.ਸੀ ਥਰੀਏਵਾਲ ਵਲੋਂ 75 ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਬਲਾਕ ਪੱਧਰੀ ਸਿਹਤ ਮੇਲਾ

18 ਸਟਾਲਾਂ ‘ਤੇ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਿਹਤ ਸਹੂਲਤਾਂ ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪ੍ਰਾਇਮਰੀ ਹੈਲਥ ਸੈਂਟਰ ਥਰੀਏਵਾਲ ਵਿਖੇ ਇਕ ਵਿਸ਼ਾਲ ਸਿਹਤ ਮੇਲਾ ਲਗਾਇਆ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਆਮ ਆਦਮੀ ਪਾਰਟੀ ਸੀਨੀਅਰ ਲੀਡਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਿਵਲ ਸਰਜਨ ਡਾ. ਚਰਨਜੀਤ ਸਿੰਘ ਅਤੇ ਵਿਧਾਇਕ ਦੇ …

Read More »

ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਕਵੀ ਬਲੀ ਸਿੰਘ ਚੀਮਾ ਦਾ ਰੂਬਰੂੂ ਪ੍ਰੋਗਰਾਮ 28 ਅਪ੍ਰੈਲ ਨੂੰ

ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਉੱਘੇ ਇਨਕਲਾਬੀ ਕਵੀ ਬਲੀ ਸਿੰਘ ਚੀਮਾ ਦਾ ਰੂਬਰੂ ਪੋ੍ਗਰਾਮ 28 ਅਪ੍ਰੈਲ ਨੂੰ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ।ਸ਼ਹੀਦ ਭਗਤ ਸਿੰਘ ਲਾਇਬਰੇਰੀ ‘ਚ ਹੋਈ ਇਕੱਤਰਤਾ ਉਪਰੰਤ ਸੰਸਥਾ ਦੇ ਪ੍ਰਧਾਨ ਬਲਵੀਰ ਲੌਂਗੋਵਾਲ ਅਤੇ ਸਕੱਤਰ ਜੁਝਾਰ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਦੇਸ਼ ਭਗਤ ਯਾਦਗਾਰ ਜਿਥੇ ਵਿਦਿਆਰਥੀਆਂ ਅਤੇ ਅਵਾਮ ਨੂੰ ਸ਼ਾਨਾਮੱਤੇ ਇਨਕਲਾਬੀ …

Read More »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੀ ਕਾਰਜਕਾਰਨੀ ਮੀਟਿੰਗ ‘ਚ ਪੇਸ਼ ਕੀਤਾ ਸਲਾਨਾ ਲੇਖਾ-ਜੋਖਾ

ਮਹੀਨਾਵਾਰ ਸਨਮਾਨ ਸਮਾਗਮ 24 ਅਪ੍ਰੈਲ ਨੂੰ ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ ਵਿਖੇ ਸਥਿਤ ਦਫਤਰ ਵਿਖੇ ਸੀਨੀਅਰ ਸੀਨੀਅਰ ਭਲਾਈ ਸੰਸਥਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੰਸਥਾ ਪ੍ਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਅਤੇ ਗੁਰਿੰਦਰਜੀਤ ਸਿੰਘ ਵਾਲੀਆ, ਮਹਾਸ਼ਾ ਵਰਿੰਦਰ ਕੁਮਾਰ ਦੀ ਦੇਖ ਰੇਖ ਹੇਠ ਹੋਈ।ਭੁਪਿੰਦਰ ਸਿੰਘ ਜੱਸੀ ਸਕੱਤਰ ਨੇ ਮੈਬਰਾਂ ਦਾ ਸਵਾਗਤ ਕੀਤਾ ਤੇ ਦੱਸਿਆ ਕਿ ਬਜੁਰਗਾਂ ਦੀ …

Read More »

ਖਾਲਸਾ ਕਾਲਜ ਨੇ ਹਾਸਲ ਕੀਤਾ ਭਾਰਤ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ 46ਵਾਂ ਸਥਾਨ

ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਨੇ ਪੰਜਾਬ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।ਕਾਲਜ ਉਤਰੀ ਭਾਰਤ ’ਚੋਂ ਚੌਥੇ ਅਤੇ ਭਾਰਤ ਦੇ ਸਾਰੇ ਖ਼ੁਦਮੁਖਤਿਆਰ ਕਾਲਜਾਂ ’ਚੋਂ 46ਵੇਂ ਸਥਾਨ ’ਤੇ ਹੈ।ਇਹ ਰੈਂਕਿੰਗ ਵਰਲਡ ਇੰਡੀਆਂ ਹਾਇਰ ਐਜ਼ੂਕੇਸ਼ਨ ਰੈਂਕਿੰਗ 2022-23 ਦੁਆਰਾ ਕੀਤੀ ਗਈ ਹੈ।ਇਨ੍ਹਾਂ ਸੰਸਥਾਵਾਂ ਨੂੰ ਸਿੱਖਿਆ ਦੀ ਉਤਮਤਾ, ਪਾਠਕ੍ਰਮ ਤੇ ਸਿੱਖਿਆ ਸ਼ਾਸਤਰ, ਡਿਜੀਟਲ ਜਾਗਰੂਕਤਾ, ਫੈਕਲਟੀ ਯੋਗਤਾ, ਨਤੀਜੇ ਅਤੇ ਨਵੀਨਤਾ, …

Read More »

ਖਾਲਸਾ ਮੈਨੇਜਮੈਂਟ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।                 ਗੁਰੂ ਚਰਨਾਂ ’ਚ ਹਾਜ਼ਰੀ …

Read More »

14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਜਾਨ ਗੁਆਉਣ ਵਾਲੇ ਗੁਰਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਪੁੱਜੀ

ਗੁਰਪ੍ਰੀਤ ਦੇ ਬੇਸਹਾਰਾ ਹੋਏ ਬਜ਼ੁਰਗ ਦਾਦੇ ਨੂੰ ਦੇਵਾਂਗੇ 1500 ਰੁਪਏ ਮਹੀਨਾਵਾਰ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ …

Read More »

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਸੁੰਦਰ ਵਸਤਾਂ ਦੇ ਸੁੰਦਰ ਜਲੌ ਸਜਾਏ ਗਏ। ਇਸੇ ਦੌਰਾਨ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬਾਨ ਦੇ ਸ਼ਸਤਰਾਂ ਬਸਤਰਾਂ ਦੇ ਸੰਗਤ …

Read More »

ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਕੇਂਦਰ ਸਰਕਾਰ ਦੇਸ਼ ਵੰਡ ਤੋਂ ਲੈ ਕੇ ਪੂਰਾ ਕਰੇ ਸਿੱਖਾਂ ਨਾਲ ਕੀਤਾ ਹਰ ਵਾਅਦਾ – ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸਿੱਖ ਮਸਲਿਆਂ ਦਾ ਤੁਰੰਤ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »