ਅੰਬੇਦਕਰ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਅੰਮ੍ਰਿਤਸਰ, 14 ਅਪ੍ਰੈਲ (ਸੂਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਭੀਮ ਰਾਓ ਅੰਬੇਦਕਰ ਨੂੰ ਅਜ਼ੋਕੇ ਭਾਰਤ ਦੇ ਨਿਰਮਾਤਾ ਦੱਸਦੇ ਕਿਹਾ ਕਿ ਉਨਾਂ ਨੇ ਉਸ ਸਮੇਂ ਜਿੰਨਾ ਸਮਾਜਿਕ ਕੁਰਤੀਆਂ ਵਿਚੋਂ ਭਾਰਤ ਨੂੰ ਕਾਨੂੰਨ ਦੀ ਮਦਦ ਨਾਲ ਕੱਢ ਕੇ ਨਵੇਂ ਸਮਾਜ ਦੀ ਸਿਰਜਣਾ ਕੀਤੀ, ਉਹ ਆਪਣੀ ਮਿਸਾਲ ਆਪ ਹੈ। …
Read More »Monthly Archives: April 2022
ਜੰਡਿਆਲਾ ਗੁਰੂ ਵਿਖੇ ਭਗਵਾਨ ਮਹਾਂਵੀਰ ਦੀ ਯਾਦ ‘ਚ ਸਮਾਗਮ
ਭਗਵਾਨ ਮਹਾਂਵੀਰ ਦੀ ਸਮਾਜ ਨੂੰ ਵੱਡੀ ਦੇਣ – ਹਰਭਜਨ ਸਿੰਘ ਈ.ਟੀ.ਓ ਅੰਮ੍ਰਿਤਸਰ, 14 ਅਪ੍ਰੈਲ (ਸੂਖਬੀਰ ਸਿੰਘ) – ਭਗਵਾਨ ਮਹਾਂਵੀਰ ਦੀ ਯਾਦ ਵਿਚ ਮਹਾਂਵਾਰੀ ਜੈਅੰਤੀ ਦਾ ਤਿਉਹਾਰ ਜੰਡਿਆਲਾ ਗੁਰੂ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਯੋਗਿਰਾਜ ਅਰੁਣ ਚੰਦਰ ਮਹਾਰਾਜ ਦੀ ਹਾਜ਼ਰੀ ਵਿੱਚ ਸਥਾਨਕ ਸਹੀਦ ਊਧਮ ਸਿੰਘ ਚੌਂਕ ਵਿਖੇ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਪੰਜਾਬ ਹਰਭਜਨ ਸਿੰਘ …
Read More »“ਮੇਰਾ ਦਗਿਸਤਾਨ” ਵਾਲੇ ਡਾ. ਗੁਰਬਖਸ਼ ਸਿੰਘ ਫਰੈਂਕ ਨਹੀਂ ਰਹੇ
ਸਾਹਿਤਕ ਅਤੇ ਅਕਾਦਮਿਕ ਖੇਤਰ ‘ਚ ਸੋਗ ਦੀ ਲਹਿਰ ਅਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – “ਮੇਰਾ ਦਗਿਸਤਾਨ ” ਵਰਗੀ ਸੰਸਾਰ ਪ੍ਰਸਿਧ ਪੁਸਤਕ ਦਾ ਪੰਜਾਬੀ ਅਨੁਵਾਦ ਕਰਕੇ ਜਾਣੇ ਜਾਂਦੇ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫ਼ੈਸਰ ਤੇ ਮੁਖੀ, ਉੱਘੇ ਸਭਿਆਚਾਰ ਵਿਗਿਆਨੀ, ਅਨੁਵਾਦ ਸ਼ਾਸਤਰੀ, ਸਾਹਿਤ ਸਿਧਾਂਤ ਅਤੇ ਆਲੋਚਨਾ ਦੇ ਪ੍ਰਬੁੱਧ ਵਿਦਵਾਨ ਡਾ. ਗੁਰਬਖਸ਼ ਸਿੰਘ ਫਰੈਂਕ ਅੱਜ ਆਪਣੀ …
Read More »ਸ੍ਰੀ ਹਰਮਿੰਦਰ ਸਾਹਿਬ ‘ਤੇ ਆਧਾਰਿਤ ਆਡੀਓ ਵੀਡੀਓ ਪ੍ਰੋਗਰਾਮ ਦਾ ਆਯੋਜਨ
ਪੰਜਾਬ ਲਲਿਤ ਕਲਾ ਅਕਾਦਮੀ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ਲਿਆ ਸਹਿਯੋਗ ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਲਲਿਤ ਕਲਾ ਅਕਾਦਮੀ ਦੁਆਰਾ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ, ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਡੀਓ ਵੀਡੀਓ ਪ੍ਰੋਗਰਾਮ ‘ਹਰਮੈਨੀਊਟਿਕਸ-ਸਪੇਸਿਜ਼ ਐਂਡ ਕੌਂਸੈਪਟ: ਇਨ ਕਾਨਟੈਕਸਟ ਵਿਦ ਸ਼੍ਰੀ ਹਰਿਮੰਦਰ ਸਾਹਿਬ’ ਦਾ …
Read More »ਖ਼ਾਲਸਾ ਸਿਰਜਣਾ; ਧਰਮ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਤਵਾਰੀਖ਼ ਅੰਦਰ ਖਾਸ ਮਹੱਤਵ ਵਾਲਾ ਹੈ, ਕਿਉਂਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਅਧਿਆਇ ਅੰਕਿਤ ਕੀਤਾ।ਇਹ ਦਿਹਾੜਾ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ।ਖ਼ਾਲਸਾ ਆਦਰਸ਼ਕ ਮਨੁੱਖ ਹੈ, …
Read More »ਦਿ ਮਿਲੇਨੀਅਮ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ
ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਦਿ ਮਿਲੇਨੀਅਮ ਸਕੂਲ ਸੁਨਾਮ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ।ਸ਼੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ਼੍ਰੀਮਤੀ ਬਲਜਿੰਦਰ ਕੌਰ ਮੁਕਾਬਲਿਆਂ ਦਾ ਫੈਸਲਾ ਸੁਣਾਇਆ ਗਿਆ।ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਸਮਾਰੋਹ ਕਰਵਾਇਆ
ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਵਿਸ਼ੇ ’ਤੇ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕਲਾ ਪ੍ਰਦਰਸ਼ਨੀ ’ਚ ਬਾਹਰਲੇ ਸਕੂਲਾਂ ਤੋਂ ਆਏ 200 ਦੇ …
Read More »ਭਗਵੰਤ ਮਾਨ ਵਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ `ਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜਸਟਿਸ ਐਨ.ਵੀ ਰਮਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ …
Read More »Bhagwant Mann Welcomes CJI during his maiden visit to State
Amritsar, April 13 (Punjab Post Bureau) – Punjab Chief Minister Bhagwant Mann on Wednesday welcomed the Chief Justice of India Justice NV Ramana during his arrival to the holy city. The Chief Minister welcomed Justice NV Ramana with a bouquet and accorded welcome to the state during his maiden visit. Bhagwant Mann said that the people of Punjab in …
Read More »ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਅਲੱਗ-ਅਲੱਗ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਕਵਿਤਾ, ਗਰੁੱਪ ਡਾਂਸ, …
Read More »
Punjab Post Daily Online Newspaper & Print Media