ਕਪੂਰਥਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੰਡੀਅਨ ਆਇਲ ਵਲੋਂ ਜਨਤਕ ਸਿਹਤ ਸੇਵਾਵਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਇਕ ਅਤਿ ਆਧੁਨਿਕ ਐਂਬੂਲੈਂਸ ਸਰਕਾਰੀ ਹਸਪਤਾਲ ਫਗਵਾੜਾ ਨੂੰ ਦਾਨ ਦਿੱਤੀ ਗਈ ਹੈ।ਉਨਾਂ ਨੇ ਐਂਬੂਲੈਂਸ ਦੀ ਚਾਬੀ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੂੰ ਸੌਂਪੀ। ਡਿਪਟੀ ਕਮਿਸ਼ਨਰ …
Read More »Monthly Archives: April 2022
ਪਿੰਡ ਹੇਡੋਂ ਵਿਖੇ ਬਾਬਾ ਜਗਦੀਸ਼ ਦਾਸ ਦੀ 21ਵੀਂ ਬਰਸੀ ਮਨਾਈ ਗਈ
ਸਮਰਾਲਾ, 28 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਹੇਡੋਂ ਦੇ ਡੇਰਾ ਬਾਬਾ ਮਨੋਹਰ ਦਾਸ ਵਿਖੇ ਡੇਰੇ ਦੇ ਮੁੱਖੀ ਰਹਿ ਚੁੱਕੇ ਬਾਬਾ ਜਗਦੀਸ਼ ਦਾਸ ਦੀ 21ਵੀਂ ਬਰਸੀ ਪਿੰਡ ਹੇਡੋਂ ਦੇ ਸ਼ਿਵ ਮੰਦਿਰ (ਸ਼ਿਵਦਿਆਲਾ) ਵਿਖੇ ਬਾਬਾ ਰਘੂ ਨਾਥ ਦਾਸ ਦੀ ਅਗਵਾਈ ਹੇਠ ਮਨਾਈ ਗਈ।ਬਾਬਾ ਰਘੂ ਨਾਥ ਦਾਸ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਨੇ ਡੇਰਾ ਬਾਬਾ ਮਨੋਹਰ ਦਾਸ ਵਿਖੇ ਬਾਬਾ ਜਗਦੀਸ਼ …
Read More »ਸ਼੍ਰੋਮਣੀ ਕਮੇਟੀ ਵਫ਼ਦ ਵਲੋ ਉਤਰਾਖੰਡ ਦੇ ਰਾਜਪਾਲ ਨਾਲ ਮੁਲਾਕਾਤ
ਗੁ. ਗਿਆਨ ਗੋਦੜੀ ਸਾਹਿਬ ਦਾ ਮਸਲਾ ਹੱਲ ਕਰਨ ਲਈ ਦਖ਼ਲ ਦੀ ਕੀਤੀ ਅਪੀਲ ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾਇਰਡ) ਗੁਰਮੀਤ ਸਿੰਘ ਨਾਲ ਮੁਲਾਕਾਤ ਕਰਕੇ ਮਸਲੇ ਦਾ ਜਲਦ ਹੱਲ ਕਰਨ ਸਬੰਧੀ ਮੰਗ ਪੱਤਰ ਸੌਂਪਿਆ।ਸ਼੍ਰੋਮਣੀ ਕਮੇਟੀ ਦੇ ਇਸ …
Read More »ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੰਬਾਲਾ (ਹਰਿਆਣਾ) ਦੀਆਂ ਸੰਗਤਾਂ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ ਹਨ।ਰਸਦਾਂ ਲੈ ਕੇ ਪੁੱਜੇ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਹਰਿਆਣਾ ਤੋਂ ਗੁਰੂ ਘਰ ਦੇ ਸ਼ਰਧਾਲੂ ਰਜਿੰਦਰ ਸਿੰਘ ਸਪੇੜਾ, ਅਵਤਾਰ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ ਸੈਕਟਰੀ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕਰੀਬ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਸਿੰਘਾਂ ਦੀ ਰਿਹਾਈ ਲਈ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ …
Read More »ਅੱਠਵੇਂ ਦਿਨ ‘ਚ ਦਾਖਲ ਹੋਈ ਪਾਵਰਲੂਮ ਸਨਅਤ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਹੜਤਾਲ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਪਾਵਰਲੂਮ ਸਨਅਤ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਹੜਤਾਲ ਅੱਠਵੇਂ ਦਿਨ ਵਿੱਚ ਦਾਖਲ ਹੋ ਗਈ ਹੈ।ਇੱਥੇ ਢਪੱਈ ਰੋਡ ਰੇਲਵੇ ਫਾਟਕ ‘ਤੇ ਪੂਰੇ ਅੰਮ੍ਰਿਤਸਰ ਦੇ ਹੜ੍ਹਤਾਲੀ ਮਜ਼ਦੂਰਾਂ ਦੀ ਰੈਲੀ ਅਤੇ ਰੋਸ ਮਾਰਚ ਕੀਤਾ ਗਿਆ।ਇਹ ਹੜਤਾਲ ਅੰਮ੍ਰਿਤਸਰ ਦੀਆਂ ਮਜ਼ਦੂਰ ਜਥੇਬੰਦੀਆਂ, ਏਟਕ, ਸੀਟੂ, ਸੀ.ਟੀ.ਯੂ ਪੰਜਾਬ ਦੀ ਅਗਵਾਈ ਵਿੱਚ ਚੱਲ ਰਹੀ ਹੈ।ਇਸ ਸਨਅਤ ਦੇ ਮਜ਼ਦੂਰ ਪੀਸ ਰੇਟ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਹਾਓ ਟੂ ਟੈਕਲ ਸਪੋਰਟਸ ਇੰਜਰੀਜ਼’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਹਾਓ ਟੂ ਟੈਕਲ ਸਪੋਰਟਸ ਇੰਜਰੀਜ਼’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।ਸੈਮੀਨਾਰ ਦੀ ਸ਼ੁਰੂਆਤ ਡਾ. ਰਮਨਦੀਪ ਕੌਰ, ਬੀ.ਪੀ.ਟੀ, ਐਮ.ਪੀ.ਟੀ (ਸਪੋਰਟਸ) ਫੀਜ਼ੀਓਥੈਰੇਪਿਸਟ ਅਮਨਦੀਪ ਹਸਪਤਾਲ ਦੇ ਭਾਸ਼ਣ ਨਾਲ ਹੋਈ।ਉਹਨਾਂ ਨੇ ਸਪੋਰਟਸ ਇੰਜਰੀਜ਼ ਦੀਆਂ ਕਿਸਮਾਂ ਅਤੇ ਇਹਨਾਂ ਤੋਂ ਬਚਾਓ ‘ਤੇ ਆਪਣੇ …
Read More »ਸਟੱਡੀ ਸਰਕਲ ਇਸਤਰੀ ਕੌਂਸਲ ਵਲੋਂ ਸ੍ਰੀ ਪਾਉਂਟਾ ਸਾਹਿਬ ਦੇ ਕਵੀ ਦਰਬਾਰ ‘ਚ ਕਵਿੱਤਰੀਆਂ ਨੇ ਕੀਤੀ ਸ਼ਮੂਲੀਅਤ
52 ਕਵਿੱਤਰੀਆਂ ਨੇ ਗੁਰਬਾਣੀ, ਇਤਿਹਾਸ ਤੇ ਮਰਿਯਾਦਾ ਸਬੰਧੀ ਰਚਨਾਵਾਂ ਕੀਤੀਆਂ ਪੇਸ਼ ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਥਾਪਨਾ ਦੇ 50 ਵਰ੍ਹਿਆਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਅਧੀਨ ਇਸਤਰੀ ਕੌਂਸਲ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਵਿਖੇ ਸਜਾਇਆ ਗਿਆ ਕੋਮਾਂਤਰੀ ਇਸਤਰੀ ਕਵੀ ਦਰਬਾਰ ਇਤਿਹਾਸਕ ਹੋ ਨਿਬੜਿਆ। ਇਸ ਸਮੇਂ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਹਿਮਾਚਲ …
Read More »ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ 30 ਅਪ੍ਰੈਲ ਨੂੰ
ਸੰਗਰੂਰ, 28 ਅਪ੍ਰੈਲ (ਜਗਸੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲਾ ਸੰਗਰੂਰ ਦੇ ਪ੍ਰਿੰਸੀਪਲ ਮੈਡਮ ਸੁਧਾ ਸ਼ਰਮਾ ਨੇ ਦੱਸਿਆ ਹੈ ਕਿ ਵਿਦਿਆਲਿਆ ਵਿੱਚ ਛੇਵੀਂ ਕਲਾਸ ‘ਚ ਦਾਖ਼ਲੇ ਲਈ ਪ੍ਰੀਖਿਆ 30 ਅਪ੍ਰੈਲ (ਸ਼ਨੀਵਾਰ) ਨੂੰ ਜ਼ਿਲੇ ਵਿੱਚ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਦਾ ਸਮਾਂ 11.40 ਵਜੇ ਤੋਂ 1.30 ਵਜੇ ਤੱਕ ਹੋਵੇਗਾ।ਉਨਾਂ ਦੱਸਿਆ ਕਿ ਇਸ ਪ੍ਰੀਖਿਆ ਲਈ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਸਾਲਾਨਾ ਖੇਡਾਂ ਦਾ ਆਯੋਜਨ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਦੋ ਰੋਜ਼ਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ।ਜਿਸ ਵਿੱਚ ਫੁੱਟਬਾਲ, ਵਾਲੀਬਾਲ, ਹੈਂਡਬਾਲ, ਰੱਸਾਕਸ਼ੀ, ਟੇਬਲ ਟੈਨਿਸ, ਬੈਡਮਿੰਟਨ ਤੇ ਸ਼ੰਤਰਜ ਦੇ ਮੁੰਡੇ-ਕੁੜੀਆਂ ਦੇ ਮੁਕਾਬਲੇ ਸ਼ਾਮਲ ਸਨ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ‘ਚ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮਾਂ ਦੀ ਵੰਡ …
Read More »
Punjab Post Daily Online Newspaper & Print Media