Tuesday, November 24, 2026

Monthly Archives: April 2022

ਮੇਅਰ ਵਲੋਂ ਵਿੱਤੀ ਸਾਲ 2022-23 ਸਬੰਧੀ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸਾਲ 2022-23 ਦੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਨਗਰ ਨਿਗਮ ਦੇ ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਉਪ ਮੁੱਖੀਆਂ ਦੇ ਨਾਲ ਮੀਟਿੰਗ ਕੀਤੀ ਗਈ।ਜਿਸ ਵਿਚ ਬੀਤੇ ਵਿੱਤੀ ਸਾਲ ਦੌਰਾਨ ਨਗਰ ਨਿਗਮ ਵਲੋਂ ਕੀਤੇ ਗਏ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਪੰਜਾਬ …

Read More »

ਖ਼ਾਲਸਾ ਕਾਲਜ ਵਿਖੇ ‘ਸਭ ਦੁਨੀਆ ਇਕ ਰੰਗਮੰਚ ਹੈ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 2 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ‘ਸਭ ਦੁਨੀਆ ਇੱਕ ਰੰਗਮੰਚ ਹੈ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ’ਚ ਡਾਇਰੈਕਟਰ ਅਤੇ ਥੀਏਟਰ ਸਟੱਡੀਜ਼ ਦੇ ਵਿਦਵਾਨ ਪ੍ਰੋ. ਇਮੈਨੂਅਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।                 …

Read More »

ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਸੰਭਾਲਿਆ ਸੰਗਰੂਰ ਦੇ ਐਸ.ਐਸ.ਪੀ ਦਾ ਅਹੁੱਦਾ

ਖੁਦਕੁਸ਼ੀ ਕਰਨ ਵਾਲੇ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਹੋਣਹਾਰ ਬੱਚੀਆਂ ਦੀ ਨਿੱਜੀ ਤੌਰ `ਤੇ ਵਿੱਤੀ ਮਦਦ ਦਾ ਕੀਤਾ ਐਲਾਨ ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਅੱਜ ਸੰਗਰਰ ਦੇ ਐਸ.ਐਸ.ਪੀ ਵਜੋਂ ਅਹੁੱਦਾ ਸੰਭਾਲ ਲਿਆ।ਉਨਾਂ ਇਸ ਸਮੇਂ ਐਲਾਨ ਕੀਤਾ ਕਿ ਉਹ ਹਰ ਮਹੀਨੇ ਦੇਸ਼਼ ਦੇ ਅੰਨਦਾਤਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਉਨ੍ਹਾਂ ਲੋੜਵੰਦ ਬੱਚੀਆਂ …

Read More »

ਪਿੰਡ ਭੈਣੀ ਮਹਿਰਾਜ ਦੇ ਸਰਕਾਰੀ ਵਲੋਂ ਈਬੁੱਕ ਲਾਂਚ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਫੈਕਲਟੀ ਮੱਖਣ ਸਿੰਘ ਦੁਆਰਾ ਲਿਖੀ ਗਈ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਬੇਸਿਕ ਲਰਨਿੰਗ ਆਫ ਕੰਪਿਊਟਰ ਨਾਮ ਦੀ ਈਬੁੱਕ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨਾਇਬ ਸਿੰਘ ਅਤੇ ਬਲਰਾਜ ਸਿੰਘ ਵਲੋਂ ਅਧਿਆਪਕਾਂ ਦੀ ਹਾਜ਼ਰੀ ਵਿੱਚ ਲਾਂਚ ਕੀਤੀ ਗਈ।ਇਸ ਸਬੰਧੀ ਕੰਪਿਊਟਰ ਫੈਕਲਟੀ ਮੱਖਣ ਸਿੰਘ ਨੇ …

Read More »

ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਡੀ.ਸੀ ਸੰਗਰੂਰ ਵਜੋਂ ਅਹੁੱਦਾ ਸੰਭਾਲਿਆ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – 2014 ਬੈਚ ਦੇ ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਜਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।ਸਮੂਹ ਅਧਿਕਾਰੀਆਂ ਵਲੋਂ ਗੁਲਦਸਤੇ ਭੇਟ ਕਰਦਿਆਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।                  ਰਸਮੀ ਤੌਰ ‘ਤੇ …

Read More »

ਅਗਰਵਾਲ ਸਭਾ ਨੇ ਉਦਯੋਗ ਰਤਨ ਘਨਸ਼ਿਆਮ ਕਾਂਸਲ ਨੂੰ ਕੀਤਾ ਸਨਮਾਨਿਤ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਗਰੂਰ ਜਿਲ੍ਹਾ ਇੰਡਸਟਰੀ ਚੈਂਬਰ ਦੇ ਸਾਬਕਾ ਪ੍ਰਧਾਨ ਘਨਸ਼ਿਆਮ ਕਾਂਸਲ ਨੂੰ ਉਘੋਗ ਰਤਨ ਐਵਾਰਡ ਮਿਲਣ `ਤੇ ਅਗਰਵਾਲ ਸਭਾ ਸਮੇਤ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।ਸਮਾਗਮ ਅਗਰਵਾਲ ਸਭਾ ਦੇ ਪ੍ਰਧਾਨ ਪ੍ਰੇਮ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੇਮ ਗੁਪਤਾ ਨੇ ਕਿਹਾ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਸੰਗਰੂਰ …

Read More »

ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਨਾਉਣ ਲਈ ਸਾਰੇ ਇਕ ਟੀਮ ਵਜੋਂ ਕੰਮ ਕਰਨ – ਧਾਲੀਵਾਲ

ਕਿਹਾ, ਭ੍ਰਿਸ਼ਟਾਚਾਰ ਦੇ ਖਾਤਮੇ ਲਈ ਅਪੀਲਾਂ ਤੋਂ ਬਾਅਦ ਹੁਣ ‘ਐਕਸ਼ਨ ਮੋਡ’ ‘ਚ ਆਵੇਗੀ ਮਾਨ ਸਰਕਾਰ ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਅਤੇ ਐਨ.ਆਰ.ਆਈ ਮਾਮਲੇ ਵਿਭਾਗਾਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਸੂਬੇ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਸਹਿਯੋਗ ਮੰਗਿਆ।ਉਨਾਂ ਕਿਹਾ ਕਿ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰੀਆ ਸਮਾਜ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਖੇ ਰਵਾਇਤੀ ਉਤਸ਼ਾਹ ਤੇ ਸ਼ਰਧਾ ਨਾਲ ਆਰੀਆ ਸਮਾਜ ਸਥਾਪਨਾ ਦਿਵਸ ਰਵਾਇਤੀ ਪ੍ਰੰਪਰਾ ਅਨੁਸਾਰ ਮਨਾਇਆ ਗਿਆ।ਇਥੇ ਇਹ ਦੱਸਣਾ ਬਣਦਾ ਹੈ ਕਿ 1875 ਈ: ਨੁੰ ਸਵਾਮੀ ਦਇਆਨੰਦ ਸਰਸਵਤੀ ਜੀ ਨੇ ਵੈਦਿਕ ਕਦਰਾਂਸ਼ਕੀਮਤਾਂ ਨੂੰ ਮੁੱਖ ਰੱਖਦਿਆਂ ਆਰੀਆ ਸਮਾਜ ਦੀ ਸਥਾਪਨਾ ਕੀਤੀ ਸੀ।ਇਸ ਸਮੇਂ ਸਕੂਲ ਦੇ ਵਿਹੜੇ ਵਿੱਚ …

Read More »

ਸਹਾਇਤਾ ਪ੍ਰਾਪਤ ਕਾਲਜਾਂ ਵਲੋਂ ਭਵਿੱਖ ’ਚ 75 ਪ੍ਰਤੀਸ਼ਤ ਗਰਾਂਟ ਇਨ ਏਡ ਪੋਸਟਾਂ ਭਰਨ ਤੋਂ ਕੋਰੀ ਨਾਂਹ

ਸਿੱਖਿਆ ਵਿਭਾਗ ਦਾ ਮਤਰੇਇਆ ਰਵੱਈਆ ਨਹੀਂ ਬਰਦਾਸ਼ਤ – ਛੀਨਾ ਜਲੰਧਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਚ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਮੱਦੇਨਜ਼ਰ ਅੱਜ ਨਾਨ ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਅਤੇ ਸੂਬੇ ਦੀਆਂ 3 ਯੂਨੀਵਰਸਿਟੀਆਂ ਦੇ ਪ੍ਰਿੰਸੀਪਲਜ਼ ਐਸੋਸੀਏਸ਼ਨ ਨਾਲ ਡੀ.ਏ.ਵੀ ਕਾਲਜ ਜਲੰਧਰ ਵਿਖੇ ਸਾਂਝੀ ਕੀਤੀ ਗਈ।ਜਿਸ ਦੌਰਾਨ ਅਹਿਮ ਫ਼ੈਸਲੇ ਲੈਂਦਿਆਂ ਸਹਾਇਤਾ ਪ੍ਰਾਪਤ ਕਾਲਜਾਂ ਵਲੋਂ …

Read More »

ਪ੍ਰੀਖਿਆ ’ਤੇ ਚਰਚਾ ਪ੍ਰੋਗਰਾਮ ਦਾ ਪ੍ਰਸਾਰਣ ਸੁਣਿਆ

ਸੰਗਰੂਰ, 1 ਅਪ੍ਰੈਲ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਦੇਖ-ਰੇਖ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਵਾਲੇ ਪ੍ਰੀਖਿਆ ’ਤੇ ਚਰਚਾ ਆਨਲਾਈਨ ਪ੍ਰੋਗਰਾਮ ਦਾ ਪ੍ਰਸਾਰਣ ਕਰਵਾਇਆ ਗਿਆ।ਜਿਸ ਵਿਚ 500 ਤੋਂ ਵਧੇਰੇ ਵਿਦਿਆਰਥੀਆਂ ਅਧਿਆਪਕਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ।ਹਾਜ਼ਰੀਨ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ …

Read More »