Tuesday, November 24, 2026

Daily Archives: May 7, 2022

ਡੀ.ਸੀ ਵਲੋਂ ਕੋਵਿਡ ਵੈਕਸੀਨੇਸ਼ਨ ‘ਚ ਤੇਜ਼ੀ ਲਿਆਉਣ ਤੇ ਡੇਂਗੂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਅਤੇ ਡੇਂਗੂ ਦੀ ਰੋਕਥਾਮ ਦੀ ਸਥਿਤੀ ਦਾ ਜਾਇਜ਼ਾ ਲਿਆ।ਸਿਵਲ ਸਰਜਨ, ਜ਼ਿਲ੍ਹਾ ਟੀਕਾਕਰਨ ਅਫ਼ਸਰ, ਸਮੂਹ ਐਸ.ਐਮ ਓਜ਼ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀ ਯੋਗ ਆਬਾਦੀ ਦਾ ਟੀਕਾਕਰਨ ਮੁਕੰਮਲ ਕਰਨ ਲਈ ਹੋਰ ਵਡੇਰੇ ਯਤਨ ਕੀਤੇ ਜਾਣ ਤਾਂ ਜੋ ਕੋਵਿਡ ਦੇ …

Read More »

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਦੀ ਲੋੜ- ਡਿਪਟੀ ਕਮਿਸ਼ਨਰ

ਜਿਲ੍ਹਾ ਪਠਾਨਕੋਟ ‘ਚ ਝੋਨੇ ਦੀ ਸਿੱਧੀ ਬਿਜ਼ਾਈ ਲਈ 10380 ਹੈਕਟੇਅਰ ਦਾ ਟੀਚਾ ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਲਗਾਤਾਰ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਘਾਰ ਆ ਰਿਹਾ ਹੈ, …

Read More »

ਰੌਣੀ ਵਿਖੇ 7ਵਾਂ ਵਿਸ਼ਾਲ ਭੰਡਾਰਾ ਤੇ ਮਹਿਫ਼ਲ-ਏ-ਕੱਵਾਲੀ ਪ੍ਰੋਗਰਾਮ 8 ਮਈ ਨੂੰ

ਜੌੜੇਪੁਲ ਜਰਗਮ, 7 ਮਈ (ਨਰਪਿੰਦਰ ਬੈਨੀਪਾਲ) – ਸਮੂਹ ਨਗਰ ਖੇੜ੍ਹੇ ਦੀ ਸੁੱਖ ਸ਼ਾਂਤੀ ਲਈ ਸਾਂਸੀ ਭਾਈਚਾਰੇ ਵਲੋਂ ਪੀਰ ਬਾਬਾ ਦੂਲੋਂ ਜੀ ਦੇ ਪਾਵਨ ਅਸਥਾਨ ‘ਤੇ ਪਿੰਡ ਰੌਣੀ ਵਿਖੇ 8 ਮਈ 7ਵਾਂ ਵਿਸ਼ਾਲ ਭੰਡਾਰਾ ਤੇ ਮਹਿਫ਼ਲ -ਏ-ਕੱਵਾਲੀ ਕਰਵਾਉਣ ਲਈ ਅਹਿਮ ਮੀਟਿੰਗ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਦੀ ਸਰਪ੍ਰਸਤੀ ਹੇਠ ਕੀਤੀ ਗਈ, ਜਿਸ ਵਿੱਚ ਕਾਲਾ ਬਾਬਾ ਹੋਲ, ਗਗਨਦੀਪ ਸਿੰਘ ਰੌਣੀ, ਛੋਟਾ ਸਿੰਘ ਭੁਰਥਲਾ …

Read More »

ਜਥੇਦਾਰ ਬਲਵੰਤ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਜੌੜੇਪੁਲ ਜਰਗਮ, 7 ਮਈ (ਨਰਪਿੰਦਰ ਬੈਨੀਪਾਲ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰੌਣੀ ਦੇ ਸਾਬਕਾ ਸਕੱਤਰ, ਉਘੇ ਸਮਾਜ ਸੇਵੀ ਤੇ ਬਾਬਾ ਫੁੱਲੂ ਪੀਰ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਥੇਦਾਰ ਬਲਵੰਤ ਸਿੰਘ ਰੌਣੀ, ਜੋ ਬੀਤੇ ਦਿਨੀਂ ਅਚਨਚੇਤ ਸਵਰਗਵਾਸ ਹੋ ਗਏ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 8 ਮਈ ਦਿਨ ਐਤਵਾਰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ …

Read More »

ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਬਲਾਕ ਪੱਧਰੀ ਕੈਂਪ

ਸਮਰਾਲਾ, 7 ਮਈ (ਇੰਦਰਜੀਤ ਸਿੰਘ ਕੰਗ) – ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੰਗੀਲ ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਮੁੱਖ ਤੌਰ ’ਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਪਿੰਡ ਮਹਿਦੂਦਾਂ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਸਮਰਾਲਾ ਵਲੋਂ ਝੋਨੇ ਦੀ ਕਾਸ਼ਤ …

Read More »

ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਾਰਕ ਅਤੇ ਗੁਰਦਵਾਰਾ ਰਾਮਗੜ੍ਹੀਆ ਬਰਸਾਤੀ ਨਾਲਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ।ਰਾਮਗੜ੍ਹੀਆ ਜਥੇਬੰਦੀਆਂ ਵਲੋਂ ਗੁਰਦਵਾਰਾ ਰਾਮਗੜ੍ਹੀਆ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ …

Read More »

ਮੇਅਰ ਰਿੰਟੂ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵਲੋਂ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮਿਲ ਕੇ ਵਾਰਡ ਨੰਬਰ 17 ਦੇ ਇਲਾਕੇ ਵਿਜੈ ਨਗਰ ਅਤੇ ਵਾਰਡ ਨੰਬਰ 6 ‘ਚ ਆਕਾਸ਼ ਐਵੀਨਿਊ ਵਿਖੇ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ ਕੀਤਾ।ਜਿੰਨਾਂ ਦੇ ਲੱਗਣ ਨਾਲ ਦੋਨਾਂ ਵਾਰਡਾਂ ‘ਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਹੋਵੇਗਾ।           …

Read More »

ਕਾਨਪੁਰ ਯੂ.ਪੀ ਪਰਉਪਕਾਰੀ ਸੇਵਾ ਸਮਿਤੀ ਦੇ ਵਿਦਿਆਰਥੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਕਾਨਪੁਰ ਯੂ.ਪੀ ਪਰਉਪਕਾਰੀ ਸੇਵਾ ਸਮਿਤੀ ਦੇ ਵਿਦਿਆਰਥੀਆਂ ਨੇ ਅਧਿਐਨ ਫਾਊਂਡੇਸ਼ਨ ਟੀਮ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਮੁੱਖ ਸੇਵਾਦਾਰ ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਠਾਕੁਰ ਦਲੀਪ ਸਿੰਘ ਅਨੁਸਾਰ ਗੁਰੂ ਨਾਨਕ ਦੇਵ ਜੀ ਸ਼ਰਧਾ ਰੱਖਣ ਵਾਲਾ ਹਰ ਪ੍ਰਾਣੀ ਗੁਰੂ ਦਾ ਸਿੱਖ ਹੈ।ਠਾਕੁਰ ਦਲੀਪ ਸਿੰਘ ਨੇ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ‘ਮਾਂ ਦਿਵਸ’ ਮਨਾਇਆ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਸਮਾਗਮ ਵਿੱਚ ਸ਼੍ਰੀਮਤੀ ਦਲਜਿੰਦਰ ਕੌਰ ਕੱਥੂਨੰਗਲ, ਸ਼੍ਰੀਮਤੀ ਸਤਵੰਤ ਕੌਰ ਸੰਧੂ ਅਤੇ ਡਾ: ਸ਼੍ਰੀਮਤੀ ਅਮਰਪਾਲੀ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਸ਼੍ਰੀਮਤੀ ਰਮਿੰਦਰ ਕੌਰ ਅਤੇ ਸ਼੍ਰੀਮਤੀ ਹਰਲੀਨ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। …

Read More »