ਅੰਮ੍ਰਿਤਸਰ, 21 ਮਈ (ਦੀਪ ਦਵਿੰਦਰ ਸਿੰਘ) – ਏਕਮ ਸਾਹਿਤ ਮੰਚ ਅੰਮ੍ਰਿਤਸਰ ਵਲੋਂ ਸਥਾਨਕ ਲਾਰੈਂਸ ਰੋਡ ਸਥਿਤ ਭਾਈ ਵੀਰ ਸਿੰਘ ਨਿਵਾਸ ਅਸਥਾਨ ਅੰਮ੍ਰਿਤਸਰ ਵਿਖੇ ਹਰਪਾਲ ਸਿੰਘ ਸੰਧਾਵਾਲੀਆ ਦੀ ਕਾਵਿ ਪੁਸਤਕ ‘ਇਹਨੂੰ ਹੁਣ ਕੀ ਕਹੀਏ’ ‘ਤੇ ਵਿਚਾਰ ਚਰਚਾ ਕਰਵਾਈ ਗਈ।ਸਭ ਤੋਂ ਪਹਿਲਾਂ ਮੰਚ ਸੰਚਾਲਕ ਡਾ: ਬਲਜੀਤ ਕੌਰ ਰਿਆੜ ਦੇ ਸੱਦੇ ‘ਤੇ ਏਕਮ ਸਾਹਿਤ ਮੰਚ ਪ੍ਰਧਾਨ ਅਰਤਿੰਦਰ ਸੰਧੂ ਨੇ ਮੰਚ ਵਲੋਂ ਆਏ ਹੋਏ …
Read More »Daily Archives: May 21, 2022
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ
ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਞਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ ਦੀ ਅਗਵਾਈ ਹੇਠ ਪਿੰਡ ਵਿੱਚ ਨਵੀਂ ਇਕਾਈ ਕਮੇਟੀ ਚੁਣੀ ਗਈ।ਜਿਸ ਵਿੱਚ ਪਿੰਡ ਪ੍ਰਧਾਨ ਸੁਰਜੀਤ ਸਿੰਘ, ਸਕੱਤਰ …
Read More »ਕੋਵਿਡ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਕੇਸਾਂ ਦੇ ਜਲਦ ਨਿਪਟਾਰੇ ਦੇ ਹੁਕਮ
ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 50,000 ਰੁਪੈ ਦੀ ਵਿੱਤੀ ਸਹਾਇਤਾਂ ਦੇ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ …
Read More »ਡਾਕ ਘਰ ਦੇ ਪੀ.ਐਲ.ਆਈ ਏਜੰਟ ਬਣਨ ਲਈ ਅਰਜ਼ੀਆਂ 31 ਮਈ ਤੱਕ
ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਸੁਪਰਡੈਂਟ ਪੋਸਟ ਆਫਿਸ ਕਪੂਰਥਲਾ ਰਵੀ ਪੁਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਭਾਰਤੀ ਡਾਕ ਵਿਭਾਗ ਵਿੱਚ ਏਜੰਟ ਬਣਨ ਦੇ ਚਾਹਵਾਨ ਉਮੀਦਵਾਰ 31 ਮਈ ਤੱਕ ਪੋਸਟ ਆਫਿਸ ਕਪੂਰਥਲਾ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ। ਉਨ੍ਹਾਂ …
Read More »ਚੇਅਰਮੈਨ ਇੰਪਰੂਵਮੈਂਟ ਟਰੱਸਟ ਨੂੰ ਅਗਲੇ 15 ਸਾਲਾਂ ਲਈ ਹਾਊਸਿੰਗ ਪਲਾਨ ਤਿਆਰ ਕਰਨ ਦੇ ਹੁਕਮ
ਸੁਚਾਰੂ ਕੰਮ-ਕਾਜ਼ ਲਈ ਜਾਇਦਾਦ ਰਜਿਸਟਰ ਨੂੰ ਈ-ਫਾਰਮੈਟ ਵਿੱਚ ਤਿਆਰ ਕਰਨ ਦੇ ਆਦੇਸ਼ ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਸ਼ਹਿਰ ਵਿੱਚ ਵਧੀਆ ਅਤੇ ਵਾਜ਼ਬ ਕੀਮਤ ਵਾਲੇ ਮਕਾਨਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਟਰੱਸਟ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਕਪੂਰਥਲਾ ਦੇ ਲੋਕਾਂ ਲਈ ਅਗਲੇ 5, 10 ਅਤੇ 15 ਸਾਲਾਂ ਲਈ ਵਿਆਪਕ …
Read More »ਅੰਡਰ-ਬ੍ਰਿਜ ਨੂੰ ਐਲੀਵੇਟਿਡ ਰੋਡ ‘ਚ ਬਦਲਣ ਦੀ ਕੇਂਦਰੀ ਮੰਤਰੀ ਗਡਕਰੀ ਤੋਂ ਮੰਗ
ਸਾਬਕਾ ਐਮ.ਪੀ ਨੂੰ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਇਕ ਵਫ਼ਦ ਨੇ ਸਥਾਨਕ ਵੱਲਾ ਬਾਈਪਾਸ ਸਥਿਤ ਇੰਪੈਕਟ ਗਾਰਡਨ ਕਲੋਨੀ ਦੇ ਸਾਹਮਣੇ ਬਣਾਏ ਜਾ ਰਹੇ ਇੱਕ ਪੁੱਲ ਨੂੰ ਐਲੀਵੇਟਿਡ ਰੋਡ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।ਵਫਦ ਨੇ ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ …
Read More »ਯੂਨੀਵਰਸਿਟੀ `ਚ ਖੇਡੇ ਗਏ `ਜੂਠ` ਨਾਟਕ ਨੇ ਸਭਿਅਤਾ ਤੇ ਜਾਤਪਾਤੀ ਮਾਨਸਿਕਤਾ ਬਾਰੇ ਸੋਚਣ ਲਈ ਕੀਤਾ ਮਜ਼ਬੂਰ
ਅੰਮ੍ਰਿਤਸਰ, 21 ਮਈ (ਖੁਰਮਣੀਆਂ) – ਜਿਨ੍ਹਾਂ ਚਿਰ ਤੱਕ ਅਸੀਂ ਆਪਣੀ ਮਾਨਸਿਕਤਾ ਦੀਆਂ ਗਹਿਰਾਈਆਂ ਵਿਚਲੇ ਕੂੜੇ-ਕਰਕਟ ਵਰਗੇ ਵਿਚਾਰਾਂ ਦੀ ਪਛਾਣ ਕਰਦੇ ਉਨ੍ਹਾਂ ਨੂੰ ਬਾਹਰ ਕੱਢ ਕੇ ਨਹੀਂ ਸੁੱਟਦੇ ਉਨ੍ਹਾਂ ਚਿਰ ਅਸੀਂ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਆਪਣੇ ਆਪ ਵਿਚ ਸਭਿਅਕ ਹੋਣ ਦਾ ਭੁਲੇਖਾ ਹੀ ਪਾਲ ਰਹੇ ਹਾਂ।ਅਜਿਹਾ ਹੀ ਸੁਨੇਹਾ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਚ …
Read More »ਵਿੱਤ ਮੰਤਰੀ ਚੀਮਾਂ ਦੇ ਯਤਨਾਂ ਨਾਲ ਨਹਿਰੀ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾਂ ਦੇ ਭਰਪੂਰ ਯਤਨਾਂ ਸਦਕਾ ਪਿੰਡ ਖੋਖਰ ਕਲਾਂ ਦੇ ਲੋਕਾਂ ਨੂੰ ਖੇਤੀ ਲਈ ਨਹਿਰੀ ਪਾਣੀ ਦੀ ਸਪਲਾਈ ਮਿਲਣ ਦਾ ਹੱਲ ਹੋ ਗਿਆ ਹੈ।ਪਿੰਡ ਦੇ ਨੌਜਵਾਨ ਆਗੂ ਜਿੰਦਰ ਖੋਖਰ ਨੇ ਦੱਸਿਆ ਕਿ ਇਹ ਮਸਲਾ ਲਗਭਗ 6 ਸਾਲਾਂ ਤੋਂ ਲਟਕ ਰਿਹਾ ਸੀ।ਪਿਛਲੀਆਂ ਸਰਕਾਰ ਸਮੇਂ ਇਸ ਸਮੱਸਿਆ …
Read More »ਕਿਸਾਨ ਜਰਨੈਲ ਸਿੰਘ ਨੇ ਆਪਣੇ ਖੇਤ ‘ਚ ਕੀਤੀ ਝੋਨੇ ਦੀ ਸਿੱਧੀ ਬਿਜ਼ਾਈ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮਿੱਟੀ, ਪਾਣੀ ਅਤੇ ਹਵਾ ਬਚਾਓ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਨੇੜਲੀ ਪਿੰਡੀ ਭਾਈ ਕੀ ਸਮਾਧ ਵਿਖੇ ਕਿਸਾਨ ਜਰਨੈਲ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਅੱਜ ਆਪਣੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ …
Read More »ਸਾਹਿਤ ਦੇ ਵਿਕਾਸ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਸੰਭਵ – ਰਿਸ਼ੀ ਕੁਮਾਰ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ (ਬਰਨਾਲਾ) ਦਾ ਪਹਿਲਾ ਸਕੂਲ ਮੈਗਜ਼ੀਨ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਮਨਜੀਤ ਕੌਰ, ਸੀਨੀਅਰ ਐਸ.ਐਮ.ਸੀ ਮੈਂਬਰ ਅਤੇ ਪੰਚ ਹਰਦੇਵ ਸਿੰਘ ਵਲੋਂ ਜਾਰੀ ਕੀਤਾ ਗਿਆ।ਪ੍ਰਿੰਸੀਪਲ ਰੇਨੂੰ ਬਾਲਾ ਨੇ ਕਿਹਾ ਕਿ ਮੈਗਜ਼ੀਨ ਸਕੂਲ ਦੀਆਂ ਗਤੀਵਿਧੀਆਂ ਦਾ ਦਰਪਣ ਹੈ ਤੇ ਇਸ ਕੰਮ ਲਈ ਬਾਲ ਪਰਵਾਜ਼ ਦੇ ਸੰਪਾਦਕ ਅਵਨੀਸ਼ ਲੌਂਗੋਵਾਲ …
Read More »
Punjab Post Daily Online Newspaper & Print Media