Sunday, May 19, 2024

Monthly Archives: May 2022

ਹਾਸੇ-ਮਖੌਲ, ਰੁਮਾਂਸ `ਤੇ ਮਨੋਰੰਜ਼ਨ ਭਰਪੂਰ ਫ਼ਿਲਮ ਹੋਵੇਗੀ `ਸ਼ੇਰ ਬੱਗਾ`

ਐਮੀ ਵਿਰਕ ਪੰਜਾਬੀ ਸਿਨਮੇ ਦਾ ਸਟਾਰ ਕਲਾਕਾਰ ਹੈ ਜਿਸ ਨੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਫਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ।ਤਾਜ਼ਾ ਰਿਲੀਜ਼ ਫ਼ਿਲਮ ‘ਸੌਂਕਣ-ਸੌਂਕਣੇ’ ਦੀ ਬੇਮਿਸਾਲ ਸਫ਼ਲਤਾ ਤੋਂ ਬਾਅਦ ਹੁਣ ਐਮੀ ਵਿਰਕ ਆਪਣੀ ਚਹੇਤੀ ਅਦਾਕਾਰਾ ਸੋਨਮ ਬਾਜਵਾ ਨਾਲ ਨਵੀਂ ਫ਼ਿਲਮ ‘ਸ਼ੇਰ ਬੱਗਾ’ ਲੈ ਕੇ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਫ਼ਿਲਮ ਰਾਹੀਂ ਐਮੀ ਤੇ ਸੋਨਮ ਇੱਕ ਸਾਲ …

Read More »

ਭਾਈ ਧਿਆਨ ਸਿੰਘ ਮੰਡ 6 ਜੂਨ ਨੂੰ ਸਿੱਖ ਕੌਮ ਤੇ ਪੰਥ ਦੇ ਨਾਮ ਦੇਣਗੇ ਸੰਦੇਸ਼- ਭਾਈ ਸਖੀਰਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – 6 ਜੂਨ ਦਿਨ ਸੋਮਵਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਸਾਕਾ ਨੀਲਾ ਤਾਰਾ ਦੀ 38ਵੀਂ ਵਰੇ੍ਗੰਢ ਅਤੇ ਘੱਲੂਘਾਰਾ ਦਿਵਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਸਵੇਰੇ 7.00 ਵਜੇ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ …

Read More »

ਸ਼ਾਇਰ ਭਗਤ ਨਰਾਇਣ ਦੀ ਕਾਵਿ ਪੁਸਤਕ ‘ਮੈਂ ਅਤੇ ਅਕਾਸ਼’ ‘ਤੇ ਹੋਈ ਭਰਵੀਂ ਚਰਚਾ

ਅੰਮ੍ਰਿਤਸਰ, 30 ਮਈ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬੀ ਸ਼ਾਇਰ ਭਗਤ ਨਾਰਾਇਣ ਦੀ ਕਾਵਿ-ਪੁਸਤਕ “ਮੈਂ ਅਤੇ ਆਕਾਸ਼” ਉਪਰ ਭਰਵੀਂ ਵਿਚਾਰ ਚਰਚਾ ਕਰਵਾਈ ਗਈ। ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ‘ਚ ਡਾ. ਪ੍ਰਭਜੋਤ ਕੌਰ ਸੰਧੂ ਦੀ ਅਗਵਾਈ ਵਿਚ ਹੋਏ।ਇਸ ਸਾਹਿਤਕ ਸਮਾਗਮ ਦਾ ਆਗਾਜ਼ ਪ੍ਰਮੁੱਖ      …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਜੂਨ ਨੂੰ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 1 ਜੂਨ ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ਼ ਇੰਸੋਰੈਂਸ, ਫਿਲਿਪਕਾਰਟ, ਸੈਡੋਾਫਕਸ, ਬਲਿਊਡਾਰਟ …

Read More »

ਪਹਿਲੇ ਦਿਨ ਸੰਗਰੂਰ ‘ਚ ਕਿਸੇ ਵੀ ਉਮੀਦਵਾਰ ਨੇ ਦਾਖਲ ਨਹੀਂ ਕੀਤਾ ਨਾਮਜ਼ਦਗੀ ਪੱਤਰ- ਰਿਟਰਨਿੰਗ ਅਫ਼ਸਰ

ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਦੀ ਜ਼ਿਮਨੀ ਚੋਣ ਦੇ ਤਹਿਤ ਅੱਜ ਪਹਿਲੇ ਦਿਨ ਲੋਕ ਸਭਾ ਹਲਕਾ ਸੰਗਰੂਰ ’ਚ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏੇ।ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਅੱਜ ਤੋਂ ਸ਼ੁਰੂ ਹੋਈ ਪ੍ਰਕਿਰਿਆ ਦੇ ਤਹਿਤ ਕਿਸੇ ਵੀ ਉਮੀਦਵਾਰ ਨੇ ਆਪਣਾ …

Read More »

ਸਰਕਾਰੀ ਸਕੂਲ ਭੁੱਲਰਹੇੜੀ ਵਿਖੇ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ

ਜੇ ਪੂਰਾ ਕਰਨਾ ਖੁਆਬਾਂ ਨੂੰ, ਤਾਂ ਰੱਖੋ ਨਾਲ਼ ਕਿਤਾਬਾਂ ਨੂੰ’ – ਅਮਨਦੀਪ ਕੌਰ ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਗਰਮੀਆਂ ਦੀਆਂ ਹੋਣ ਜਾ ਰਹੀਆਂ ਛੁੱਟੀਆਂ ਦੇ ਮੱਦੇਨਜ਼ਰ ਸ.ਸ.ਸ.ਸ ਸਕੂਲ ਭੁੱਲਰਹੇੜੀ ਵਿਖੇ ਦੋ ਦਿਨਾਂ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਤੇ ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਦਿਨਾਂ ਵਿੱਚ ਪੜ੍ਹਨ ਲਈ ਲਾਇਬ੍ਰੇਰੀਆ ‘ਚੋਂ ਕਿਤਾਬਾਂ …

Read More »

ਸਟੱਡੀ ਸਰਕਲ ਵਲੋਂ ਨਸ਼ਾ ਵਿਰੋਧੀ ਜਾਗ੍ਰਿਤੀ ਮਾਰਚ ਦਾ ਆਯੋਜਨ, ਡਿਪਟੀ ਕਮਿਸ਼ਨਰ ਨੂੰ ਸੌਪਿਆਂ ਮੈਮੋਰੰਡਮ

ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਆਪਣੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਜਿਕ ਸੁਧਾਰਕ ਕਾਰਜ਼ਾਂ ਅਧੀਨ ਵਿਸ਼ਾਲ ਨਸ਼ਾ ਵਿਰੋਧੀ ਜਾਗਰਤੀ ਮਾਰਚ ਕੀਤਾ ਗਿਆ।ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਜੰਟ ਸਿੰਘ ਰਾਹੀ ਜ਼ੋਨ ਪ੍ਧਾਨ, ਅਜਮੇਰ ਸਿੰਘ ਡਿਪਟੀ ਡਾਇਰੈਕਟਰ ਬੇਬੇ ਨਾਨਕੀ ਸਿਲਾਈ ਕੇਂਦਰ, ਗੁਰਮੇਲ ਸਿੰਘ ਜਥੇਬੰਦਕ ਸਕੱਤਰ, …

Read More »

ਸਰਬਸੰਮਤੀ ਨਾਲ ਹੋਈ ਟੀ.ਐਸ.ਯੂ (ਰਜਿ:) ਉਪ ਮੰਡਲ ਸ਼ਹਿਰੀ ਸਮਰਾਲਾ ਦੀ ਚੋਣ

ਸੁਰਜੀਤ ਕੁਮਾਰ ਨਿਰਵਿਰੋਧ ਪ੍ਰਧਾਨ ਤੇ ਸੰਗਤ ਸੇਖੋਂ ਸਕੱਤਰ ਚੁਣੇ ਗਏ ਸਮਰਾਲਾ, 30 ਮਈ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ.) ਦੇ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਉਪ ਮੰਡਲ ਸ਼ਹਿਰੀ ਸਮਰਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ।ਇਸ ਚੋਣ ਇਜ਼ਲਾਸ ਦੀ ਪ੍ਰਧਾਨਗੀ ਜਸਵੰਤ ਸਿੰਘ ਪ੍ਰਧਾਨ ਵਲੋਂ ਕੀਤੀ ਗਈ।ਇਸ ਚੋਣ ਇਜ਼ਲਾਸ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਾਲ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ ਅਤੇ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਵਿਖੇ ਲਗਾਈ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ

ਸਮਰਾਲਾ, 30 ਮਈ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੇ ਵਿਹੜੇ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਲਾਇਬ੍ਰੇਰੀਅਨ ਅਮਨਜੀਤ ਕੌਰ ਅਤੇ ਸਕੂਲ ਮੀਡੀਆ ਇੰਚਾਰਜ਼ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਬਲਾਕ ਸਮਰਾਲਾ ਦੇ ਸ਼ਹਿਰੀ ਖੇਤਰ ਦੇ ਅਗਾਂਹਵਧੂ ਸਰਕਾਰੀ ਸਮਾਰਟ ਸਕੂਲ (ਕੰਨਿਆ) ਵਿਖੇ ਛੇਵੀਂ ਤੋਂ 10ਵੀਂ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲਾ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਭਾਸ਼ਣ ਮੁਕਾਬਲੇ ਦਾ ਮਨੋਰਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਮਹਾਨ …

Read More »