7 ਮਈ ਨੂੰ ਸੰਗਰੂਰ ਸ਼ਹਿਰ ਵਿੱਚ ਕੀਤਾ ਜਾਵੇਗਾ ਝੰਡਾ ਮਾਰਚ – ਵਰਿੰਦਰ ਮੋਮੀ ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਵਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨਾਲ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਖੇ ਸਾਂਝੀ ਮੀਟਿੰਗ ਕੀਤੀ ਗਈ।ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਬਲਾਕ ਸੰਗਰੂਰ …
Read More »Monthly Archives: May 2022
ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕੋਸਲਿੰਗ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟਾਂ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ …
Read More »ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਏ.ਡੀ.ਸੀ (ਜਨਰਲ) ਵਜੋਂ ਸੰਭਾਲਿਆ ਅਹੁੱਦਾ
ਤਿੰਨ ਵਾਰ ਮੁੱਖ ਮੰਤਰੀ ਕੋਲੋਂ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਸੁਰਿੰਦਰ ਸਿੰਘ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਤਹਿਸੀਲ ਅਜਨਾਲਾ ਵਿਖੇ ਸੰਨ 2013 ਵਿੱਚ ਅਚਨਚੇਤ ਆਏ ਹੜ੍ਹ ਦੌਰਾਨ ਦਿਨ-ਰਾਤ ਕੰਮ ਕਰਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੇ ਉਸ ਵੇਲੇ ਦੇ ਐਸ.ਡੀ.ਐਮ ਅਜਨਾਲਾ ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਹਵਾਈ ਫੌਜ ਵਿਚੋਂ …
Read More »ਖ਼ਾਲਸਾ ਕਾਲਜ ਵਿਖੇ ਕਾਮਰਸ ਸਿੱਖਿਆ ਤੇ ਹੁਨਰ ਵਿਕਾਸ ਬਾਰੇ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ਕਾਮਰਸ ਵਿਭਾਗ ਦੀ ਕੰਪਿਊਟਰ ਲੈਬ ’ਚ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ‘ਕਾਮਰਸ ਐਜੂਕੇਸ਼ਨ ਐਂਡ ਸਕਿੱਲ ਡਿਵੈਲਪਮੈਂਟ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਕਾਲਜ ਪਿ੍ਰੰਸੀਪਲ ਅਤੇ ਵਰਕਸ਼ਾਪ ਚੇਅਰਮੈਨ …
Read More »ਖ਼ਾਲਸਾ ਕਾਲਜ਼ ਵਿਖੇ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸਵਰਨਜੀਤ ਸਵੀ ਦੀਆਂ ਤਿੰਨ ਪੁਸਤਕਾਂ ‘ਮਨ ਦੀ ਚਿੱਪ’, ‘ਉਦਾਸੀ ਦਾ ਲਿਬਾਸ’ ਅਤੇ ‘ਖੁਸ਼ੀਆਂ ਦਾ ਪਾਸਵਰਡ’ ਬਾਰੇ ਵਿਚਾਰ ਗੋਸ਼ਟੀ ਰੱਖੀ ਗਈ।ਪੰਜਾਬੀ ਵਿਭਾਗ ਦੇ ਕਾਨਫਰੰਸ ਹਾਲ ਵਿੱਚ ਹੋਈ ਇਸ ਵਿਚਾਰ ਗੋਸ਼ਟੀ ਵਿੱਚ ਪਹੁੰਚੇ ਮਹਿਮਾਨਾਂ ਅਤੇ ਵਿਦਵਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪੰਜਾਬੀ ਵਿਭਾਗ ਦੇ ਮੁੱਖੀ ਡਾ. ਆਤਮ ਸਿੰਘ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਸ਼ਵ ਵੈਟਰਨਰੀ ਦਿਵਸ’ ਨੂੰ ਸਮਰਪਿਤ ਸਪਤਾਹਿਕ ਸਮਾਗਮ ਸੰਪਨ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਸਪਤਾਹਿਕ ਸਮਾਗਮ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਐਚ.ਕੇ ਵਰਮਾ ਨੇ ਆਪਣੇ ਸੰਬੋਧਨ ’ਚ ਵਿਸ਼ਵ ’ਚ ਵੈਟਰਨਰੀ ਵਿਗਿਆਨ ਦੇ ਇਤਿਹਾਸ ਨੂੰ ਉਜਾਗਰ ਕਰਦਿਆਂ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਦਿਨ ਭਾਰਤ ਅਤੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਪ੍ਰੋਫੈਸ਼ਨਲ ਪਾਰਟੀ ਮੇਕਅੱਪ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕਾਸਮੋਟੋਲੋਜੀ ਵਿਭਾਗ ਵਲੋਂ ਪ੍ਰੋਫੈਸ਼ਨਲ ਪਾਰਟੀ ਮੇਕਅੱਪ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ ’ਚ ਮਸ਼ਹੂਰ ਪ੍ਰੋਫੈਸ਼ਨਲ ਮੇਕਅੱਪ ਆਰਟਿਸਟ ਮਿਸ ਸੁਗੰਧ ਨੇ ਸ਼ਿਰਕਤ ਕਰਦਿਆਂ ਮੇਕਅੱਪ ਸਬੰਧੀ ਵਿਸਥਾਰਪੂਰਵਕ ਗੁਰ ਵਿਦਿਆਰਥਣਾਂ ਨੂੰ ਸਿਖਾਏ। …
Read More »ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਮਿਲੇਗੀ 50,000/- ਐਕਸ ਗ੍ਰੇਸੀਆ ਮਦਦ
ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ/ ਪੰਜਾਬ ਸਰਕਾਰ ਵਲੋਂ ਕੋਵਿਡ 19 ਦੀ ਬਿਮਾਰੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਐਕਸ ਗ੍ਰੇਸੀਆ ਮਦਦ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਲਈ ਐਕਸ ਗ੍ਰੇਸੀਆ ਲੈਣ ਸਬੰਧੀ ਮਿ੍ਰਤਕ …
Read More »ਪੇਂਡੂ ਬੇਰੁਜਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 9 ਮਈ ਤੋਂ
ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ।ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲਾ ਪ੍ਰਬੰਧਕੀ ਕਪਲੈਕਸ ਵਿਖੇ 6/05/2022 ਤੱਕ ਡੇਅਰੀ ਸਿਖਲਾਈ ਕੋਰਸ ਵਾਸਤੇ ਅਪਲਾਈ ਕਰ ਸਕਦੇ ਹਨ।ਕਸ਼ਮੀਰ ਸਿੰਘ ਗੋਰਾਇਆ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ …
Read More »ਮਾਲ ਵਿਭਾਗ ਦੀ ਹੜਤਾਲ ਗੈਰ ਜਿੰਮੇਵਾਰਾਨਾਂ ਕਰਾਰ
ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਬਟਾਲਾ ਨੇੜੇ ਨਾੜ ਨੂੰ ਅੱਗ ਲਗਾਏ ਜਾਣ ‘ਤੇ ਜਖਮੀ ਹੋਏ ਬੱਚਿਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਅਤੇ …
Read More »
Punjab Post Daily Online Newspaper & Print Media