Sunday, May 25, 2025
Breaking News

Daily Archives: June 20, 2022

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬਤ ਦੇ ਭਲੇ ਲਈ ਕਰਵਾਇਆ ਅਖੰਡ ਪਾਠ

ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ …

Read More »

ਐਡਵੋਕੇਟ ਧਾਮੀ ਵਲੋਂ ਕਾਬਲ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

ਕਿਹਾ, ਸ਼੍ਰੋਮਣੀ ਕਮੇਟੀ ਅਫਗਾਨੀ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਕਾਬਲ ਵਿਖੇ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਵਿਖੇ ਪੁੱਜ ਕੇ ਹਮਦਰਦੀ ਪ੍ਰਗਟ ਕੀਤੀ।ਐਡਵੋਕੇਟ ਧਾਮੀ ਨੇ …

Read More »

ਜਲ ਸ਼ਕਤੀ ਅਭਿਆਨ ਅਧੀਨ ਆਈ ਟੀਮ ਨੇ ਭੂ ਜਲ ਪੱਧਰ ਦੀ ਕੀਤੀ ਜਾਂਚ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਜਲ ਸਕਤੀ ਅਭਿਆਨ ਅਧੀਨ ਅੱਜ ਇੱਕ ਨੈਸ਼ਨਲ ਟੀਮ ਵਲੋਂ ਜਿਲ੍ਹਾ ਪਠਾਨਕੋਟ ਅੰਦਰ ਪਹੁੰਚ ਕੇ ਜਿਲ੍ਹਾ ਪ੍ਰਸਾਸਨ ਵਲੋਂ ਭੂ ਜਲ ਪੱਧਰ ਦੀ ਸੰਭਾਲ ਲਈ ਕੀਤੇ ਉਪਰਾਲਿਆਂ ਦੀ ਜਾਂਚ ਕੀਤੀ ਗਈ।ਜਿਕਰਯੋਗ ਹੈ ਕਿ ਜਲ ਸਕਤੀ ਅਭਿਆਨ ਲਈ ਜਿਲ੍ਹਾ ਪਠਾਨਕੋਟ ਲਈ ਲਾਏ ਨੋਡਲ ਅਫਸਰ ਸ੍ਰੀਮਤੀ ਜਾਗ੍ਰਤੀ ਰੋਹਿਤ ਸਿੰਗਲਾ (ਆਈ.ਏ.ਐਸ ਬੈਚ-2006) ਡਾਇਰੈਕਟਰ ਨੀਤੀ ਆਯੋਗ ਅਤੇ ਉਨ੍ਹਾਂ ਨਾਲ …

Read More »

Neeraj Bharadwaj is shooting for web series ‘Saazish’ in Bhopal

Bhopal, June 20 (Punjab Post Bureau) – Film and TV veteran and famous actor Neeraj Bharadwaj is shooting for the web series ‘Saazish’ in Kalua Khurd Bhopal, which will soon be airing on Disney Hotstar. It is produced by Col. S.S Pattnaik and the director is Hira lal  Khatri.             About which Neeraj Bharadwaj says, “I am playing the role …

Read More »

‘ਮਿਸ਼ਨ ਖਾਕੀ, ਹਰ ਮੈਦਾਨ ਫਤਹਿ’ ਨੂੰ ਮਿਲਿਆ ਵੱਡਾ ਹੁੰਗਾਰਾ

700 ਤੋਂ ਜਿਆਦਾ ਨੌਜਵਾਨਾਂ ਲੜਕੇ ਤੇ ਲੜਕੀਆਂ ਨੇ ਕਰਵਾਈ ਰਜਿਟ੍ਰੇਸ਼ਨ ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਖਾਕੀ-ਹਰ ਮੈਦਾਨ ਫਤਹਿ” ਤਹਿਤ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ ਕੱਢੀਆਂ ਗਈਆਂ 10334 ਅਸਾਮੀਆਂ ’ਤੇ ਭਰਤੀ ਲਈ ਕਪੂਰਥਲਾ ਜਿਲ੍ਹੇ ਦੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਵੱਡਾ ਹੁੰਗਾਰਾ ਮਿਲਿਆ ਹੈ।ਜ਼ਿਲ੍ਹੇ ਭਰ ਵਿਚੋਂ ਕੁੱਲ 736 ਨੌਜਵਾਨ ਲੜਕੇ-ਲੜਕੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ, ਜਿਸ ਵਿਚੋਂ …

Read More »

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 4445 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਲੰਮ ਏਰੀਆ ਵਿੱਚ ਜਾ ਕੇ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ।                  ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ …

Read More »

ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ

ਐਵਾਰਡ ਪ੍ਰਾਪਤ ਕਰ ਚੁੱਕੇ ਕਿਸਾਨ ਅਗਲੀ ਫਸਲ ਦੀ ਬਿਜ਼ਾਈ ਨਾ ਕਰਨ ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਪੂਰਥਲਾ ਜਿਲ੍ਹੇ ਵਿਚੋਂ ਗੁਜ਼ਰਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਐਸ.ਡੀ.ਐਮਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ …

Read More »

ਸਟੱਡੀ ਸਰਕਲ ਵਲੋਂ ਰੰਗ ਭਰੋ ਮੁਕਾਬਲੇ ਆਯੋਜਿਤ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਚੱਲ ਰਹੇ ਗਿਆਨ ਅੰਜ਼ਨ ਸਮਰ ਕੈਂਪ ਦੇ ਛੇਵੇਂ ਦਿਨ ਬੱਚਿਆਂ ਦੇ “ਰੰਗ ਭਰੋ ਮੁਕਾਬਲੇ” ਕਰਵਾਏ ਗਏ।ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ ਅਤੇ ਵੀਰ ਸੁਖਪਾਲ ਸਿੰਘ ਗਗੜਪੁਰ ਦੀ ਦੇਖ-ਰੇਖ ਹੇਠ ਕਰਵਾਏ ਗਏ …

Read More »

ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਬਬਲੂ ਸਿੰਗਲਾ ਭਾਜਪਾ `ਚ ਸ਼ਾਮਲ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਨੌਜਵਾਨ ਆਗੂ ਅਤੇ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਬਬਲੂ ਸਿੰਗਲਾ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪੰਜਾਬ ਭਾਜਪਾ ਦੇ ਇੰਚਾਰਜ਼ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਮੌਕੇ  ਅਰਵਿੰਦ ਖੰਨਾ ਸਾਬਕਾ ਵਿਧਾਇਕ, ਮਨੋਰੰਜਨ ਕਾਲੀਆ ਸਾਬਕਾ ਮੁੱਖ ਸੰਸਦੀ ਸਕੱਤਰ, ਕੇਵਲ …

Read More »

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ‘ਚ ਸ਼ਾਮਲ ਹੋਏ ਕਈ ਨੌਜਵਾਨ

ਕੇਵਲ ਸਿੰਘ ਢਿੱਲੋਂ ਰਿਕਾਰਡਤੋੜ ਵੋਟਾਂ ਨਾਲ ਪ੍ਰਾਪਤ ਕਰਨਗੇ ਜਿੱਤ – ਅਸ਼ਵਨੀ ਸ਼ਰਮਾ ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੰਗਰੂਰ ਲੋਕ ਸਭਾ ਦੀ 23 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਨੱਕੜ ਮੀਟਿੰਗ ਲਈ ਸਥਾਨਕ ਵਾਰਡ ਨੰਬਰ 2 ‘ਚ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਪਹੁੰਚੇ।ਜਿਥੇ ਵੱਡੀ ਗਿਣਤੀ ‘ਚ ਨੌਜਵਾਨ ਸੂਬਾ ਪ੍ਰਧਾਨ ਦੀ ਅਗਵਾਈ …

Read More »