ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਕੱਤਰ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ …
Read More »Monthly Archives: June 2022
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ …
Read More »ਮੈਰਿਟ ‘ਚ ਆਈ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ 10+2 ਦੀ ਵਿਦਿਆਰਥਣ
ਸਮਰਾਲਾ, 29 ਜੂਨ (ਪ. ਪ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2021-22 ਦੇ ਬਾਰਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਮਨਜੋਤ ਕੌਰ ਸਪੁੱਤਰੀ ਹਰਦੀਪ ਸਿੰਘ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ ਤੇ ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਹਾਸਲ ਕਰਨ ਲਈ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਨਰਸਿੰਗ ਕਾਲਜ ਵਿਖੇ ਪ੍ਰਿੰਸੀਪਲ ਡਾ. ਕਮਲਜੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ …
Read More »ਬਾਰਵੀਂ ਪ੍ਰੀਖਿਆ ’ਚੋਂ ਮੈਰਿਟ ਹਾਸਲ ਕਰਨ ਵਾਲੇ ਜ਼ਿਲੇ ਦੇ ਪੰਜ ਵਿਦਿਆਰਥੀਆਂ ਡੀ.ਸੀ ਵਲੋਂ ਵਧਾਈ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਆਨਲਾਈਨ ਪ੍ਰਣਾਲੀ ਰਾਹੀਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲਾ ਸੰਗਰੂਰ ਦੇ ਪੰਜ ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਪਾਇਲ, ਅੰਸ਼ ਕਾਂਤ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਹੌਂਸਲਾ ਅਫ਼ਜਾਈ ਕਰਦਿਆਂ ਉਨਾਂ …
Read More »ਯੂਨੀਵਰਸਿਟੀ `ਚ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਰਣਜੀਤ ਸਿੰਘ ਬਾਜਵਾ ਦੀ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਡੀਨ, ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼ੁਰੂਆਤ ਵਿੱਚ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ
ਅੰਮ੍ਰਿਤਸਰ 29 ਜੂਨ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅੰਮ੍ਰਿਤਸਰ ਗਰੁੱਪ ਆਫ਼ ਕਾਲਜ਼ਿਜ਼ ਮਾਨਾਂਵਾਲਾ ਵਿਖੇ ਮੈਗਾ ਪੇਲਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ 16 ਕੰਪਨੀਆਂ ਅਤੇ ਲਗਭਗ 176 ਪ੍ਰਾਰਥੀਆਂ ਨੇ ਭਾਗ ਲਿਆ।ਇਨ੍ਹਾਂ ਵਿਚੋਂ 83 ਬੱਚਿਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 27 ਪ੍ਰਾਰਥੀਆਂ ਦੀ ਮੌਕੇ ‘ਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।ਇਹ ਰੋਜ਼ਗਾਰ ਮੇਲਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਅਗਵਾਈ …
Read More »ਪੀਅਰ ਅਸਟੇਟ ਅੰਮ੍ਰਿਤਸਰ ਦਾ ਸਲਾਨਾ ਇਜਲਾਸ ਕਰਵਾਇਆ
ਬਾਗਾਂ ਅਧੀਨ ਰਕਬਾ ਵਧਾਉਣਾ ਤੇ ਟ੍ਰੇਨਿੰਗ ਦੇ ਕੇ ਬਾਗਬਾਨਾਂ ਦੀ ਆਮਦਨ ਵਧਾਉਣਾ ਮੁੱਖ ਮੰਤਵ – ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਦੱਸਿਆ ਕਿ ਪੀਅਰ ਅਸਟੇਟ ਦਾ ਮੁਖ ਮੰਤਵ ਬਾਗਾਂ ਅਧੀਨ ਰਕਬਾ ਵਧਾਉਣਾ, ਬਾਗਬਾਨਾਂ ਨੂੰ ਟ੍ਰੇਨਿੰਗ ਦੇ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।ਉਨਾਂ ਦੱਸਿਆ ਕਿ ਪੀਅਰ ਅਸਟੇਟ ਦੀ ਬਿਲਡਿੰਗ ਤਿਆਰ …
Read More »ਜਿਲ੍ਹੇ ਵਿੱਚ ਹੁਣ ਤੱਕ 392594 ਬਣਾਏ ਗਏ ਈ-ਸ਼੍ਰਮ ਕਾਰਡ – ਵਧੀਕ ਡਿਪਟੀ ਕਮਿਸ਼ਨਰ
ਮਨਰੇਗਾ, ਆਸ਼ਾ, ਆਂਗਣਵਾੜੀ ਵਰਕਰਾਂ ਤੇ ਘਰੇਲੂ ਵਰਕਰਾਂ ਦੇ ਵੀ ਬਣਾਏ ਜਾਣ ਕਾਰਡ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਕਿਰਤ ਤੇ ਰੋਜ਼ਗਾਰ ਮੰਤਰਾਲਿਆ ਭਾਰਤ ਸਰਕਾਰ ਵਲੋਂ ਰਾਸ਼ਟਰੀ ਪੱਧਰ ‘ਤੇ ਅਸੰਗਠਿਤ ਕਾਮਿਆਂ ਦਾ ਡਾਟਾਬੇਸ (NDUW) ਅਧੀਨ eSHRAM Portal ‘ਤੇ ਅਸੰਗਠਿਤ ਕਾਮਿਆਂ ਨੂੰ ਰਜਿਸਟਰਡ ਕਰਨ ਲਈ ਪੰਜਾਬ ਸਰਕਾਰ, ਕਿਰਤ ਵਿਭਾਗ ਦੇ ਹੁਕਮਾਂ ਅਨੁਸਾਰ ਬਣਾਈ ਗਈ ਜਿਲ੍ਹਾ ਅੰਮਿ੍ਰਤਸਰ ਦੀ District Level Implementation Committee (DLIC) …
Read More »ਐਸ.ਡੀ.ਐਮ ਨੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕਿਹਾ, 30 ਜੂਨ ਤੋਂ 10 ਜੁਲਾਈ ਤੱਕ ਲੱਗਣ ਵਾਲੇ ਮੇਲੇ ‘ਚ ਦੇਸ਼ ਭਰ ’ਚੋ ਪਹੁੰਚ ਰਹੇ ਹਨ ਹਸਤਕਲਾ ਕਾਰੀਗਰ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਰਣਜੀਤ ਐਵੀਨਿਊ ਸਥਿਤ ਪਾਇਟੈਕਸ ਮੈਦਾਨ ਵਿੱਚ 30 ਜੂਨ ਤੋਂ 10 ਜੁਲਾਈ ਤੱਕ ਲੱਗਣ ਵਾਲੇ ਕਰਾਫਟ ਬਾਜ਼ਾਰ ਦੇ ਮੇਲੇ ਦੀਆਂ ਤਿਆਰੀਆਂ ਦਾ ਐਸ.ਡੀ.ਐਮ ਹਰਪ੍ਰੀਤ ਸਿੰਘ ਨੇ ਸਬੰਧੀ ਜਾਇਜਾ ਲਿਆ।ਉਨਾਂ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ …
Read More »