Wednesday, July 24, 2024

Daily Archives: July 12, 2022

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਪੰਜਾਬ ਵੀ.ਕੇ ਜੰਜੂਆ

ਪਾਰਟੀਸ਼ਨ ਮਿਊਜ਼ੀਅਮ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁਖ ਸਕੱਤਰ ਵੀ.ਕੇ ਜੰਜੂਆ ਨੇ ਅਪਣੀ ਪਤਨੀ ਤੇ ਬੇਟੀ ਨਾਲ ਸ੍ਰੀ ਦਰਬਾਰ ਸਾਹਿਬ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਜੂਆ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਉਨਾਂ ਨੂੰ ਸਰਕਾਰ ਵਲੋਂ ਜੋ ਐਨੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, …

Read More »

ਮੁਖ ਸਕੱਤਰ ਪੰਜਾਬ ਵੀ.ਕੇ ਜੰਜੂਆ ਨੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਮੁਖ ਸਕੱਤਰ ਵੀ.ਕੇ ਜੰਜੂਆ ਨੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ।ਸ੍ਰੀ ਦੁਰਗਿਆਨਾ ਕਮੇਟੀ ਪ੍ਰਧਾਨ ਰਮੇਸ਼ ਸ਼ਰਮਾ ਅਤੇ ਹੋਰ ਅਹੁੱਦੇਦਾਰਾਂ ਵਲੋਂ ਜੰਜੂਆ ਅਤੇ ਉਨਾਂ ਦੇ ਪਰਿਵਾਰ ਨੂੰ ਮੰਦਰ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

Read More »

ਵਿਕਾਸ ਕਾਰਜਾਂ ਵਿੱਚ ਨਹੀਂ ਬਰਦਾਸ਼ਤ ਕੀਤੀ ਜਾਵੇਗੀ ਅਣਗਹਿਲੀ – ਵਧੀਕ ਡਿਪਟੀ ਕਮਿਸ਼ਨਰ

ਅਪ੍ਰੈਲ, ਮਈ ਤੇ ਜੂਨ 2022 ਦੌਰਾਨ ਕੀਤੇ ਕੰਮਾਂ ਦੀ ਕੀਤੀ ਸਮੀਖਿਆ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਪ੍ਰੈਲ, ਮਈ ਅਤੇ ਜੂਨ 2022 ਦੌਰਾਨ ਕੀਤੇ ਗਏ ਵਿਕਾਸ ਕੰਮਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਕੰਮਾਂ ਦੀ ਮਹੀਨਾਵਾਰ ਮੀਟਿੰਗ ਹੋਈ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਮਹੀਨਾ ਅਪ੍ਰੈਲ, ਮਈ ਅਤੇ ਜੂਨ 2022 ਦੌਰਾਨ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਇਕ ਅਣਪਛਾਤੇ ਵਿਅਕਤੀ ਦੀ ਡੈਡ ਬਾਡੀ ਬਾਈਪਾਸ ਨੇੜੇ ਗੁਮਟਾਲਾ ਪੁੱਲ ਗੰਦੇ ਨਾਲੇ ਵਿਚੋਂ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੀ ਉਮਰ ਕਰੀਬ 35/40 ਸਾਲ ਹੈ।ਸਰੀਰ ਭਾਰਾ, ਕੱਦ ਦਰਮਿਆਨਾ, ਜਾਮਨੀ ਡੱਬੀਦਾਰ ਕਮੀਜ਼ ਅਤੇ ਲੋਵਰ ਨੀਲੇ ਅਤੇ ਚਿੱਟੀ ਧਾਰੀਦਾਰ ਪਾਈ ਹੋਈ ਹੈ।ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਲਈ ਲਾਸ਼ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੈਰੀਅਰ ਕੌਂਸਲਿੰਗ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ 40 ਦੇ ਕਰੀਬ ਵਿਦਿਆਰਥੀ ਵਿਦਿਅਕ ਸੰਸਥਾਵਾਂ ਤੋਂ ਆਉਂਦੇ ਹਨ।ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਰਾਹੀਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੋਰਸਾਂ ਤੇ ਨੌਕਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।ਅੱਜ ਸਰਕਾਰੀ ਹਾਈ ਸਕੂਲ ਅਬਦਾਲ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਿਊਰੋ ਦਾ ਦੌਰਾ ਕੀਤਾ।ਜਿੰਨਾਂ ਨੂੰ ਬਿਊਰੋ ਨੇ ਆਨਲਾਈਨ ਤੇ …

Read More »

ਘੁੰਗਰਾਲੀ ਸਿੱਖਾਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦਸਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਮੀਡੀਆ ਇੰਚਾਰਜ਼ ਰਾਜੀਵ ਵਡੇਰਾ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚ ਕੁੱਲ 50 ਵਿਦਿਆਥੀਆਂ ਨੇ ਪ੍ਰੀਖਿਆ ਦਿੱਤੀ, ਜੋ ਵਧੀਆ ਅੰਕ ਲੈ ਕੇ ਪਾਸ ਹੋਏ।ਪ੍ਰੀਖਿਆ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਵਿੱਚ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸ਼ਤਾਬਦੀ ਦਾ ਲੋਗੋ ਜਾਰੀ

ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚਾ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਲੋਗੋ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਇਸ ਲੋਗੋ ਵਿਚ 100 ਸਾਲ ਪਹਿਲਾਂ ਵਾਪਰੇ ਸਾਕੇ ਦੇ ਚਿੱਤਰ ਸਮੇਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਤਸਵੀਰ ਲਗਾਈ ਗਈ ਹੈ।ਇਸ …

Read More »

ਗੁਰੂ ਕਾ ਬਾਗ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਸਾਕੇ ਦੀ ਪਹਿਲੀ ਸ਼ਤਾਬਦੀ ਦੇ ਸਮਾਗਮ ਸ਼ੁਰੂ

ਸਾਕਿਆਂ ਦੇ ਇਤਿਹਾਸ ਨੂੰ ਚਿੱਤਰਾਂ ਰਾਹੀਂ ਰੂਪਮਾਨ ਕਰਨ ਲਈ 6 ਦਿਨਾਂ ਕਾਰਜਸ਼ਾਲਾ ਆਰੰਭ ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਦੀ ਸ਼ੁਰੂਆਤ ਅੱਜ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ।ਇਹ ਕਾਰਜਸ਼ਾਲਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ਗਈ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) -ਵਿਆਹ ਤੋਂ ਬਾਅਦ ਬੀਤੇ ਕੱਲ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਸਮੇਤ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ।

Read More »

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਪੇਸ਼ ਕੀਤਾ ਗਾਰਡ ਆਫ ਆਨਰ

ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਬਨਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਗਾਰਡ ਆਫ ਆਨਰ ਪੇਸ਼ ਕਰਦੀ ਹੋਈ ਪੁਲਿਸ ਪਾਰਟੀ।ਇਸ ਸਮੇਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨਪਾਲ ਸਿੰਘ ਹਾਜ਼ਰ ਸਨ।

Read More »