Saturday, December 21, 2024

Monthly Archives: July 2022

13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਤੀ 13 ਅਗਸਤ 2022 ਨੂੰ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ ਸੰਗਰੂਰ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਰਜਿੰਦਰ ਸਿੰਘ ਰਾਏ ਦੀ ਯੋਗ …

Read More »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਹਾੜੇ ਕੀਤਾ ਨਮਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਭਾਜਪਾ ਕਿਸਾਨ ਸੈਲ ਦੇ ਸੀਨੀਅਰ ਆਗੂ ਅਮਨਦੀਪ ਪੂਨੀਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਂਟ ਕਰਕੇ ਉਨਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ।ਜਨਸੰਘ ਦੇ ਸੰਸਥਾਪਕ ਪ੍ਰਧਾਨ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ 121ਵੇਂ ਜਨਮ ਦਿਵਸ ਮੌਕੇ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ …

Read More »

ਅਜ਼ੋਕੇ ਦੌਰ ‘ਚ ਕੰਪਿਊਟਰ ਸਿੱਖਿਆ ਸਮੇਂ ਦੀ ਲੋੜ – ਡੀ.ਐਮ ਮਹਿੰਦਰਪਾਲ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਕੰਪਿਊਟਰ ਫੈਕਲਟੀ ਸੁਮਨਦੀਪ ਕੌਰ ਅਤੇ ਦੀਪਿਕਾ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਦੀ ਅਗਵਾਈ ਹੇਠ ਸਾਈਬਰ ਦਿਵਸ ਚਾਰਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਮੁਖ ਮਹਿਮਾਨ ਵਜੋਂ ਪਹੁੰਚੇ ਜਿਲ੍ਹਾ ਕੰਪਿਊਟਰ ਕੁਆਰਡੀਨੇਟਰ ਮਹਿੰਦਰਪਾਲ ਨੇ ਵਿਦਿਆਰਥੀਆਂ ਵਲੋਂ ਕੰਪਿਊਟਰ ਸੰਬੰਧੀ ਤਿਆਰ ਕੀਤੇ ਸੁੰਦਰ ਚਾਰਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ …

Read More »

ਆਗਮਨ ਪੁਰਬ ਮੌਕੇ ਗੁਰਬਾਣੀ ਕੀਰਤਨ ਰਾਹੀਂ ਸਿਰਜ਼ਿਆ ਅਧਿਆਤਮਕ ਮਾਹੌਲ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ ) – ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਨਾਨਕਸ਼ਾਹੀ ਕੈਲੰਡਰ ਅਨੁਸਾਰ ਆਗਮਨ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਗਤਾਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਿੰਕੂ, ਹਮੀਰ ਸਿੰਘ, ਕੁਲਵੀਰ ਸਿੰਘ, ਓਮ ਪ੍ਰਕਾਸ਼ ਦੀ ਦੇਖ ਰੇਖ ਹੇਠ ਤਿੰਨ ਰੋਜ਼ਾ ਸਮਾਗਮਾਂ ਦੇ ਆਖਰੀ ਦਿਨ …

Read More »

ਵਿਧਾਇਕ ਦਿਆਲਪੁਰਾ ਦੀ ਕੋਸ਼ਿਸ਼ ਸਦਕਾ ਘੁੰਗਰਾਲੀ ਗਰਿਡ ‘ਚ ਬਦਲੇ ਸਪਲਾਈ ਚੇਂਜ ਬਰੇਕਰ – ਚੇਅਰਮੈਨ ਹਰਗੁਰਮੁੱਖ ਸਿੰਘ

ਸਮਰਾਲਾ, 6 ਜੁਲਾਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਕੋਸ਼ਿਸ਼ ਸਦਕਾ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਘੁੰਗਰਾਲੀ ਗਰਿਡ ਵਿਖੇ ਖਰਾਬ ਪਏ ਸਪਲਾਈ ਚੇਂਜ ਬਰੇਕਰ ਬਦਲ ਕੇ ਨਵੇਂ ਲਗਾ ਦਿੱਤੇ ਗਏ ਹਨ।ਪੀ.ਏ.ਡੀ.ਬੀ ਸਮਰਾਲਾ ਦੇ ਚੇਅਰਮੈਨ ਹਰਗੁਰਮੁੱਖ ਸਿੰਘ ਦਿਆਲਪੁਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਲੇ-ਦੁਆਲੇ …

Read More »

ਡਾ. ਇੰਦਰਬੀਰ ਸਿੰਘ ਨਿਜ਼ਰ ਦੇ ਕੈਬਨਿਟ ਮੰਤਰੀ ਬਨਣ ‘ਤੇ ਖੁਸ਼ੀ ਦਾ ਮਾਹੌਲ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿਜ਼ਰ ਦੇ ਕੈਬਨਿਟ ਮੰਤਰੀ ਬਣਨ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ ਰੋਡ ਵਿਖੇ ਖੁਸ਼ੀ ਦਾ ਮਾਹੌਲ ਹੈ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਵੱਲੋਂ ਸਕੂਲ ਦੇ ਸਟਾਫ਼ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕੀਤੀ ਗਈ।       …

Read More »

2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ …

Read More »

ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੀ ਕੀਤੀ ਵਿਰੋਧਤਾ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਸਖ਼ਤ ਨੁਕਤਾਚੀਨੀ ਕੀਤੀ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, …

Read More »

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 220 ਪਾਵਨ ਸਰੂਪ ਆਸਟ੍ਰੇਲੀਆ ਭੇਜੇਗੀ -ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ …

Read More »

ਗੁਰਬਾਣੀ, ਇਤਿਹਾਸ ਤੇ ਰਹਿਤ ਮਰਯਾਦਾ ਆਧਾਰਿਤ ਐਪ ਤਿਆਰ ਕਰੇਗੀ ਸ਼੍ਰੋਮਣੀ ਕਮੇਟੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ …

Read More »