Tuesday, December 3, 2024

Daily Archives: August 13, 2022

ਨਾਗਰਿਕਾਂ ਦੀ ਆਰਥਿਕ ਅਜ਼ਾਦੀ ਲਈ ਕੰਮ ਕਰੇਗੀ ਮਾਨ ਸਰਕਾਰ – ਬਿਜਲੀ ਮੰਤਰੀ

ਜੰਡਿਆਲਾ ਗੁਰੂ ਵਿਖੇ ਤਿਰੰਗਾ ਲਹਿਰਾ ਕੇ ਘਰ-ਘਰ ਤਿਰੰਗਾ ਮੁਹਿੰਮ ਦਾ ਕੀਤਾ ਆਗਾਜ਼ ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਦੇਸ਼ ਦੀ ਆਜਾਦੀ ਦੀ ਲੜਾਈ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਡਾ ਹੈ ਅਤੇ ਪੰਜਾਬੀਆਂ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜਾਦੀ ਦੀ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ

ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ 75ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਸਕੂਲ ਵਿੱਚ ਪ੍ਰਾਰਥਨਾ ਸਮੇਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸੀ।ਇਸ ਸਮੇਂ ਉਹਨਾਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਸਦਕਾ ਸਾਨੂੰ ਇਹ ਆਜਾਦੀ ਮਿਲੀ ਹੈ।ਉਨ੍ਹਾਂ ਦੱਸਿਆ ਕਿ ਇਸ ਵਾਰ ਅਸੀਂ ਆਜਾਦੀ …

Read More »

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ)- ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅੱਜ ਅਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਦੁਆਰਾ ਪਰੇਡ ਕੱਢੀ ਗਈ ਤੇ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਲਈ ਗਈ।ਵਿਦਿਆਰਥੀਆਂ ਵਲੋਂ ਪੀ.ਟੀ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਬਰਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਜ਼ ਤਿਉਹਾਰ

ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਸਾਂਭਣਾ ਨੌਜਵਾਨ ਪੀੜ੍ਹੀ ਦਾ ਫ਼ਰਜ਼ – ਸ਼੍ਰੀਮਤੀ ਛੀਨਾ ਅੰਮ੍ਰਿਤਸਰ, 13 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਵਿਹੜੇ ’ਚ ਲਗਾਏ ਤੀਜ਼ ਮੇਲੇ ਮੌਕੇ ਜਿਥੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ, ਉਥੇ ਫ਼ੈਕਲਟੀ ਮੈਂਬਰ ਦੁਆਰਾ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ …

Read More »

ਛੀਨਾ ਨੇ ਅਟਾਰੀ-ਵਾਹਗਾ ਬਾਰਡਰ ’ਤੇ ਭਾਜਪਾ ਦੀ ‘ਤਿਰੰਗਾ ਯਾਤਰਾ’ ਦੀ ਕੀਤੀ ਅਗਵਾਈ

ਵੰਦੇ ਮਾਤਰਮ, ਹਿੰਦੁਸਤਾਨ ਜਿੰਦਾਬਾਦ ਤੇ ਭਾਰਤ ਮਾਤਾ ਦੇ ਲਗਾਏ ਨਾਅਰੇ ਅੰਮ੍ਰਿਤਸਰ, 13 ਅਗਸਤ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਵਲੋਂ 75ਵੇਂ ਅਜ਼ਾਦੀ ਦਿਵਸ ਮੌਕੇ ‘ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਨੂੰ ਸਮਰਪਿਤ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਰਹੱਦੀ ਕਸਬਿਆਂ ਅਟਾਰੀ ਅਤੇ ਵਾਘਾ ਵਿਖੇ ‘ਤਿਰੰਗਾ ਯਾਤਰਾ’ ਦੀ ਅਗਵਾਈ ਕੀਤੀ।ਪਾਰਟੀ ਆਗੂਆਂ ਤੇ ਵਰਕਰਾਂ ਨੇ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਅਹੁੱਦੇਦਾਰਾਂ ਨਿਯੁੱਕਤ

ਮਾ. ਕੁਲਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਜੀਤ ਸਿੰਘ ਬਲਾਕ ਪ੍ਰਧਾਨ ਚੁਣੇ ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵੱਲੋਂ ਲੋਕ ਸਭਾ ‘ਚ ਪੇਸ਼ ਕੀਤਾ ਬਿਜਲੀ ਸੋਧ ਬਿੱਲ-2022 ਪੂਰੀ ਤਰ੍ਹਾਂ ਭਾਰਤ ਦੀ ਜਨਤਾ ਦੇ ਵਿਰੁੱਧ ਹੈ, ਜਿਸ ਨਾਲ ਕਰੋੜਾਂ ਦੀ ਗਿਣਤੀ ਵਿੱਚ ਗਰੀਬ ਲੋਕ ਮਹਿੰਗਾਈ ਕਾਰਣ ਪੂਰੀ ਤਰ੍ਹਾਂ ਪਿਸ ਕੇ ਦਮ ਤੋੜ ਜਾਣਗੇ।ਇਸ ਨਾਲ ਕਿਸਾਨਾਂ ਦੀਆਂ ਸਬਸਿਡੀਆਂ ਬੰਦ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੋਸ ਪ੍ਰਦਰਸ਼ਨ

ਜ਼ਿਲ੍ਹਾ ਹੈਡਕੁਆਟਰਾਂ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ਵਿਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ …

Read More »

ਪਾਕਿਸਤਾਨ ਦੀ ਸਿੱਖ ਵਿਰਾਸਤ ਨੂੰ ਉਭਾਰਨ ਵਾਲੇ ਅਮਰੀਕਾ ਦੇ ਦਲਵੀਰ ਸਿੰਘ ਪਨੂੰ ਦਾ ਧਾਮੀ ਵੱਲੋਂ ਸਨਮਾਨ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਅਮਰੀਕਾ ਨਿਵਾਸੀ ਖੋਜਕਾਰ ਦਲਵੀਰ ਸਿੰਘ ਪੰਨੂੰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੇ ਭਾਰਤ ਅੰਦਰ ਭੁੱਲੀ ਵਿਸਰੀ ਸਿੱਖ ਵਿਰਾਸਤ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਐਡਵੋਕੇਟ ਧਾਮੀ ਨੂੰ ਸਰਹੱਦ ਤੋਂ ਪਾਰ ਦੀ ਸਿੱਖ ਵਿਰਾਸਤ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ …

Read More »

ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਜ਼ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਸਕੂਲ ਮੁੱਖੀ ਸ਼ਿੰਗਾਰਾ ਸਿੰਘ ਦੀ ਅਗਵਾਈ ‘ਚ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਮਾਗਮ ਦੋਰਾਨ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ, ਲੋਕ ਗੀਤ, ਕਵਿਤਾਵਾਂ ਆਦਿ ਪੇਸ਼ ਕੀਤੀਆਂ।ਇਸ ਮੌਕੇ ਮੈਡਮ ਊਸ਼ਾ ਰਾਣੀ, ਮੈਡਮ ਪਵਨਪ੍ਰੀਤ ਕੌਰ, ਮੈਡਮ ਅਨੀਤਾ, ਮਨਦੀਪ ਸਿੰਘ, ਸੁਖਜੀਵਨ ਸਿੰਘ ਆਦਿ ਹਾਜ਼ਰ ਸਨ

Read More »