Thursday, February 13, 2025

Daily Archives: August 27, 2022

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ।ਉਪਰੰਤ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਆਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦੇ ਜਾਪ ਉਪਰੰਤ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ‘ਰੁਖਸਤ-2022’ ਸਮਾਗਮ ਕਰਵਾਇਆ

ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਬੀ. ਐਸ. ਸੀ ਨਰਸਿੰਗ ਪੋਸਟ ਬੇਸਿਕ ਨਰਸਿੰਗ, ਐਮ.ਐਸ.ਸੀ ਨਰਸਿੰਗ, ਜੀ.ਐਨ.ਐਮ ਨਰਸਿੰਗ, ਏ.ਐਨ.ਐਮ ਨਰਸਿੰਗ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ‘ਰੁਖਸਤ-2022’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਉਪਰੰਤ ਪਹਿਲੇ ਸਾਲ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਰਚਨਾ ’ਚ ਇਨਾਮ ਜਿੱਤੇ

ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਪੰਜਾਬੀ ਕਵਿਤਾ ਮੁਕਾਬਲੇ ’ਚ ਭਾਗ ਲੈਂਦਿਆਂ ਉੱਚ ਸਥਾਨ ਹਾਸਲ ਕਰਕੇ ਇਨਾਮ ਵਜੋਂ ਸਰਟੀਫਿਕੇਟ ਅਤੇ ਨਗਦ ਰਾਸ਼ੀ ਪ੍ਰਾਪਤ ਕੀਤੀ ਹੈ। ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋੋਗੋਆਣੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ‘ਕਵਿਤਾ ਰਚਨਾ’ ’ਚ ਹਿੰਮਤ ਸਿੰਘ ਅਤੇ ਗਗਨਦੀਪ ਸਿੰਘ …

Read More »

ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਨੇ ਪਾਵਨ ਸਰੂਪ ਮਰਯਾਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ …

Read More »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੱਜੇਗਾ ਨਗਰ ਕੀਰਤਨ

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ …

Read More »