Saturday, December 21, 2024

Monthly Archives: August 2022

ਜਿਲ੍ਹੇ ਦੇ ਕਰੀਬ 1.5 ਲੱਖ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਮਿਡ ਡੇ ਮੀਲ ਖਾਣਾ – ਡੀ.ਸੀ      

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਦੇ ਜਿਲ੍ਹੇ ਦੇ 152862 ਬੱਚਿਆਂ ਨੂੰ ਮਿਡ ਡੇ ਮੀਲ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।ਇਹ ਖਾਣਾ ਸਰਕਾਰੀ ਅਧਿਆਪਕਾਂ ਦੀ ਦੇਖ-ਰੇਖ ਹੇਠ ਤਿਆਰ ਕੀਤਾ ਜਾਂਦਾ ਹੈ ਅਤੇ ਸਮੇਂ ਸਮੇਂ ਸਿਰ ਇਸ ਦੀ ਚੈਕਿੰਗ ਕੀਤੀ ਜਾਂਦੀ ਹੈ।   …

Read More »

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਨੇ ‘ਕਾਰਗਿਲ ਵਿਜੇ ਦਿਵਸ’ ਮਨਾਇਆ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਕਾਰਗਿਲ ਯੁੱਧ (1999) ਵਿੱਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੇ ਸੰਬੰਧ ਵਿੱਚ ‘ਕਾਰਗਿਲ ਵਿਜੇ ਦਿਵਸ’ ਮਨਾਇਆ।ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਯਾਦ ਕਰਦੇ ਹੋਏ ਆਪਣੇ ਨਾਇਕਾਂ ਦਾ ਸਨਮਾਨ ਕੀਤਾ ਗਿਆ।ਪ੍ਰਥਮ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਾਲਜੀਏਟ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਜੰਗ ਦੇ …

Read More »

75 ਸਾਲਾ ਆਜ਼ਾਦੀ ਨੂੰ ਸਮਰਪਿਤ ਮੁਕਾਬਲਿਆਂ ‘ਚ ਸਰਕਾਰੀ ਕੰਨਿਆ ਸਕੂਲ ਸਮਰਾਲਾ ਦਾ ਪ੍ਰਦਰਸ਼ਨ ਸ਼ਾਨਦਾਰ

ਸਮਰਾਲਾ, 2 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀਆਂ ਵਿਦਿਆਰਥਣਾ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ 75 ਸਾਲਾ ਆਜ਼ਾਦੀ ਨੂੰ ਸਮਰਪਿਤ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਕੂਲ ਮੀਡੀਆ ਇੰਚਾਰਜ਼ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਕਵਿਤਾ ਮੁਕਾਬਲੇ (9ਵੀਂ ਤੋਂ 12ਵੀਂ ਕਲਾਸ ਵਰਗ) ਵਿੱਚ ਲੁਧਿਆਣੇ ਜ਼ਿਲ੍ਹੇ ਵਿਚੋਂ ਦੂਜਾ ਤੇ ਕਿੱਟੂ ਨੇ …

Read More »

ਪਿੰਗਲਵਾੜਾ ਵੱਲੋਂ ਜੰਗਲ ਲਗਾਉਣ ਦੀ ਮੁਹਿੰਮ ਦਾ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵਲੋਂ ਉਦਘਾਟਨ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਵਲੋਂ ਅੰਮ੍ਰਿਤਸਰ-ਜਲੰਧਰ ਜੀ.ਟੀ ਰੋਡ ਸਥਿਤ ਪਿੰਡ: ਮਾਨਾਂਵਾਲਾ ਖੁਰਦ ਨਜਦੀਕ ਦਬੁਰਜ਼ੀ ਵਿਖੇ ਜੰਗਲ ਲਗਾਉਣ ਦਾ ਉਪਰਾਲਾ ਕੀਤਾ ਗਿਆ।ਇਸ ਦਾ ਉਦਘਾਟਨ ਹਲਕਾ ਉਤਰੀ ਵਿਧਾਇਕ ਅਤੇ ਰਿਟਾ. ਆਈ.ਪੀ.ਐਸ ਕੁੰਵਰ ਵਿਜੈ ਪ੍ਰਤਾਪ ਵਲੋਂ ਕੀਤਾ ਗਿਆ।           ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਉਨ੍ਹਾਂ ਦੇ …

Read More »

ਸੁਨਾਮ ਊਧਮ ਸਿੰਘ ਵਾਲਾ ਦਾ ਯੋਜਨਾਬੱਧ ਢੰਗ ਨਾਲ ਹੋਵੇਗਾ ਸਰਵਪੱਖੀ ਵਿਕਾਸ – ਮੰਤਰੀ ਅਮਨ ਅਰੋੜਾ

ਸੁਨਾਮ, ਲੌਂਗੋਵਾਲ ਅਤੇ ਚੀਮਾ ਦੀਆਂ ਥਾਵਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਵਿਖੇ ਕੂੜੇ ਦੇ ਯੋਗ ਪ੍ਰਬੰਧਨ ਅਤੇ ਸਾਫ਼ ਸਫ਼ਾਈ ਵਿਵੱਸਥਾ ਦਾ ਜਾਇਜ਼ਾ ਲੈਣ ਲਈ ਬਖ਼ਸੀਵਾਲਾ ਰੋਡ ’ਤੇ ਬਣੇ ਕੂੜੇ ਦੇ ਡੰਪ …

Read More »

ਸਰਾਵਾਂ ‘ਤੇ ਲੱਗਾ ਜੀ.ਐਸ.ਟੀ ਵਾਪਸ ਲੈਣ ਦੀ ਜਾਗੋ ਪਾਰਟੀ ਨੇ ਕੀਤੀ ਮੰਗ

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਹੋਵੇ ਪੁਨਰਗਠਨ- ਜੀ.ਕੇ ਨਵੀਂ ਦਿੱਲੀ, 2 ਅਗਸਤ ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਸਰਾਵਾਂ ‘ਤੇ 12 ਫੀਸਦੀ ਜੀ.ਐਸ.ਟੀ ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ।ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਸਰਾਵਾਂ ‘ਤੇ ਜੀ.ਐਸ.ਟੀ ਲਗਾਉਣਾ ਮੁਗਲਾਂ ਦੇ …

Read More »

ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁੱਲ ਮੁਫਤ – ਸਿਵਲ ਸਰਜਨ

ਸਿਵਲ ਸਿਵਲ ਹਸਪਤਾਲ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ਜਿਲਾ੍ਹ ਪੱਧਰੀ ਸਮਾਗਮ ਕਰਵਾਇਆ ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਵਿਸ਼ਵ ਹੈਪਾਟਾਇਟਸ ਦਿਵਸ ਮੌਕੇ ਅੱਜ ਸਰਜਨ ਡਾ. ਚਰਨਜੀਤ ਸਿੰਘ ਵਲੋਂ ‘ਬਰਿੰਗਿੰਗ ਹੈਪਾਟਾਈਟਸ ਕੇਅਰ ਕਲੋਜ਼ਰ ਟੂ ਯੂ’ ਦੇ ਥੀਮ ਸਮਰਪਿਤ ਸਿਵਲ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਲਾਜਯੋਗ ਹੈਪਾਟਾਈਟਸ ਬਾਰੇ ਜਿੰਨੀ …

Read More »

ਬੱਚੇ ਲਈ ਅੰਮ੍ਰਿਤ ਹੈ ਮਾਂ ਦਾ ਦੁੱਧ – ਸਿਵਲ ਸਜਰਨ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ‘ਵਰਲਡ ਬ੍ਰੈਸਟ ਫੀਡਿੰਗ ਵੀਕ’ ਸੰਬਧੀ ਹਫਤੇ ਦੀ ਸ਼ੁਰੂਆਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਇੱਕ ਜਾਗਰੂਕਤਾ ਪੋਸਟਰ ਰਲੀਜ਼ ਕਰਕੇ ਕੀਤੀ ਗਈ।ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮਾਂ ਦਾ ਦੱਧ ਬੱਚੇ ਲਈ ਅੰਮ੍ਰਿਤ ਹੈ ਅਤੇ ਕੁਦਰਤ ਵਲੋ ਬਖਸ਼ੀ ਬਹਤੁ ਵੱਡੀ ਨਿਆਮਤ ਹੈ, ਜਿਸ ਦਾ ਕੋਈ ਵੀ ਮੇਲ ਨਹੀ ਹੈ।ਜਣੇਪੇ …

Read More »

ਗੋਬਿੰਦ ਸਾਗਰ ਝੀਲ ’ਚ ਡੁੱਬਣ ਨਾਲ 7 ਨੌਜੁਆਨਾਂ ਦੀ ਮੌਤ ’ਤੇ ਧਾਮੀ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਨਾਲ ਪੰਜਾਬ ਦੇ 7 ਨੌਜੁਆਨਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁੱਖਦਾਈ ਹੈ, ਜਿਸ ਨਾਲ ਹਰ ਸਜ਼ੀਦਾ ਮਨੁੱਖ ਨੂੰ ਮਾਨਸਿਕ ਪੀੜਾ …

Read More »