ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਬੀ.ਸੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 400 ’ਚੋਂ 340 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾਂ ਅਤੇ ’ਵਰਸਿਟੀ ਦੀ ਮੈਰਿਟ ਲਿਸਟ ’ਚ 7ਵਾਂ ਸਥਾਨ ਹਾਸਲ ਕੀਤਾ ਹੈ। …
Read More »Daily Archives: September 4, 2022
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਖੇਡਾਂ ਦੀ ਮਹੱਤਤਾ ’ਤੇ ਸੈਮੀਨਾਰ
ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਪਰਪਿਤ ‘ਰਾਸ਼ਟਰੀ ਖੇਡ ਦਿਵਸ ਅਤੇ ਖੇਡਾਂ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਡਾ. ਦਲਜੀਤ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਨ …
Read More »ਕਾਮੇਡੀ ਤੇ ਸ਼ਰਾਰਤਾਂ ਭਰਪੂਰ ਫ਼ਿਲਮ `ਯਾਰ ਮੇਰਾ ਤਿੱਤਲੀਆਂ ਵਰਗਾ’
ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾ ਕੇ ਹਮੇਸ਼ਾਂ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ।ਜਿਸ ਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟ ਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ।ਲਗਾਤਾਰ ਮਨੋਰੰਜ਼ਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ਼ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆਇਆ ਹੈ।2 …
Read More »ਰੱਸਾਕਸ਼ੀ ਮੁਕਾਬਲੇ ‘ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਅੱਵਲ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਦੀਆਂ ਦੇ ਰੱਸਾਕਸ਼ੀ ਅੰਡਰ 21 ਮੁਕਾਬਲੇ ’ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪਹੁੰਚਣ ’ਤੇ ਜੇਤੂ ਵਿਦਿਆਰਥਣਾਂ ਅਤੇ ਕੋਚ ਅਵਤਾਰ ਸਿੰਘ ਦਾ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਵਲੋਂ ਸਵਾਗਤ ਅਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੋਬਿੰਦ ਸਿੰਘ …
Read More »ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਟੂਰਨਾਂਮੈਂਟ ਦੇ ਚੌਥੇ ਦਿਨ ਦੇ ਮੁਕਾਬਲੇ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਆਯੋਜਨ ਤਹਿਤ ਅੱਜ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਟੂਰਨਾਂਮੈਂਟ ਵਿੱਚ 21 ਤੋ 40, 41-50 ਅਤੇ 50 ਸਾਲ ਤੋ ਵੱਧ ਅਤੇ ਬਲਾਕ ਮਜੀਠਾ ਵਿੱਚ 17 ਸਾਲ ਤੋਂ ਘੱਟ ਉਮਰ ਵਰਗ ਦੇ ਬਲਾਕ ਪੱਧਰੀ ਟੂਰਨਾਂਮੈਟ ਕਰਵਾਏ ਗਏ।ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ …
Read More »ਰਘੂਨਾਥ ਮੰਦਰ ਜੰਡਿਆਲਾ ਗੁਰੂ ਅਤੇ ਸਰਕਾਰੀ ਇੰਟੀਚਿਊਟ ਟੈਕਸਟਾਈਲਜ ਛੇਹਰਟਾ ਵਿਖੇ ਪੈਨਸ਼ਨ ਕੈਂਪ 7 ਸਤੰਬਰ ਨੂੰ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਇਸੇ ਹੀ ਲੜੀ ਤਹਿਤ 7 ਸਤੰਬਰ ਨੂੰ ਸ਼੍ਰੀ ਜਗਦੀਸ਼ ਸਾਦਨ ਰਘੂਨਾਥ ਮੰਦਰ ਜੰਡਿਆਲਾ ਗੁਰੂ (ਬਲਾਕ ਜੰਡਿਆਲਾ ਗੁਰੂ) ਅਤੇ ਸਰਕਾਰੀ ਇੰਟੀਟਿਊਟ ਆਫ ਟੈਕਸਟਾਈਲਜ ਛੇਹਰਟਾ (ਬਲਾਕ ਅੰਮ੍ਰਿਤਸਰ ਅਰਬਨ 3) ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ …
Read More »ਰੈਡ ਕਰਾਸ ਦੇ ਪੰਘੂੜੇ ‘ਚ ਆਈ ਨਵ-ਜ਼ੰਮੀ ਬੱਚੀ
ਹੁਣ ਤੱਕ ਪੁੱਜੇ 187 ਬੱਚਿਆਂ ਵਿਚੋਂ 156 ਲੜਕੀਆਂ ਤੇ 31 ਲੜਕੇ ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਸਾਲ 2008 ਵਿੱਚ ਜਿਲ੍ਹਾ ਪ੍ਰਸਾਸ਼ਨ ਵੱਲੋਂ ਲਾਵਾਰਿਸ ਬੱਚਿਆਂ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 187 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।25/8/2022 ਨੂੰ ਰਾਤ 10.15 ਵਜੇ ਕੋਈ ਵਿਅਕਤੀ ਨਵ-ਜ਼ੰਮੀ ਬੱਚੀ ਨੂੰ ਪੰਘੂੜੇ ਵਿੱਚ ਛੱਡ ਗਿਆ …
Read More »ਪੰਜਾਬ ਦੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖਦੇ ਹੋਏ ਪਾਣੀ ਤੇ ਪਰਾਲੀ ਨੂੰ ਸੰਭਾਲਣ ਕਿਸਾਨ – ਡਾ. ਨਿੱਝਰ
ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕੀਤੀ ਜਾਵੇ ਵਿਸ਼ਵ ਪੱਧਰੀ ਮੰਡੀ ਖੇਤੀ ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਕੇ.ਵੀ.ਕੇ ਨਾਗ ਕਲਾਂ ਵੱਲੋਂ ਲਗਾਏ ਗਏ ਕਿਸਾਨ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਤੀ ਕੇਵਲ ਇਕ ਜਾਂ ਦੋ ਮਹੀਨਿਆਂ ਦੇ ਫਸਲੀ ਚੱਕਰ ਨੂੰ ਵੇਖ ਕੇ ਨਾ ਕਰਨ, …
Read More »ਕਿਸਾਨਾਂ ਨੂੰ ਕੱਲ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ ਗੰਨੇ ਦੀ ਬਕਾਇਆ ਅਦਾਇਗੀ – ਖੇਤੀ ਮੰਤਰੀ
ਕਿਹਾ, ਫਗਵਾੜਾ ਮਿਲ ਦਾ ਕੋਈ ਹੋਰ ਪ੍ਰਬੰਧ ਨਾ ਹੋਇਆ ਤਾਂ ਸਰਕਾਰ ਚਲਾਏਗੀ ਮਿਲ ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਗੱਲ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮ. ਵਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕੱਲ …
Read More »ਸਰਬ ਰੋਗ ਕਾ ਅਉਖਦੁ ਨਾਮੁ ਤੇ ਗਤਕਾ ਮੁਕਾਬਲੇ ਕਰਵਾਉਣ ਸੰਬੰਧੀ ਹੋਈ ਮੀਟਿੰਗ
ਭੀਖੀ, 4 ਸਤੰਬਰ (ਕਮਲ ਜ਼ਿੰਦਲ) – ਨੌਜਵਾਨ ਪੀੜੀ ਨੂੰ ਮੁੜ ਸਿੱਖੀ ਨਾਲ ਜੋੜਨ ਲਈ ਲੜੀਵਾਰ ਚੱਲ ਰਹੇ ਪ੍ਰੋਗਰਾਮ ਸਰਬ ਰੋਗ ਕਾ ਅਉਖਧੁ ਨਾਮੁ ਕੈਂਪ, ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ਨਾਲ ਬੱਚਿਆਂ ਨੂੰ ਜੋੜਨ ਅਤੇ ਅੱਜ ਦੀਆਂ ਸਮਾਜਿਕ ਭੈੜੀਆਂ ਕੁਰੀਤੀਆਂ ਤੋਂ ਜਾਗਰੂਕ ਕਰਨ ਲਈ ਅੱਜ ਸਮੂਹ ਪੰਥਕ ਸ਼ਖਸੀਅਤਾਂ ਅਤੇ ਧਰਮਿਕ ਸੋਚ ਰੱਖਣ ਵਾਲੇ ਪਤਵੰਤਿਆਂ ਵਲੋਂ ਖਾਲਸਾ ਸਟੱਡ ਫਾਰਮ ਭੀਖੀ ਵਿਖੇ ਗਿਆਨੀ …
Read More »