Wednesday, May 22, 2024

Daily Archives: September 9, 2022

ਜਨਮ ਦਿਨ ਮੁਬਾਰਕ – ਗੁਰਮਨਪ੍ਰੀਤ ਕੌਰ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਪਿੰਡ ਭਗਵਾਨਪੁਰਾ ਥਾਣਾ ਭਿਖੀਵਿੰਡ ਜਿਲ੍ਹਾ ਤਰਨ ਤਾਰਨ ਵਾਸੀ ਪਿਤਾ ਪ੍ਰਣਾਮ ਸਿੰਘ ਤੇ ਮਾਤਾ ਸੰਦੀਪ ਕੌਰ ਨੂੰ ਨੰਨ੍ਹੀ ਮੁੰਨ੍ਹੀ ਬੇਟੀ ਗੁਰਮਨਪ੍ਰੀਤ ਕੌਰ ਦਾ ਜਨਮ ਦਿਨ ਮੁਬਾਰਕ।

Read More »

ਐਡਵੋਕੇਟ ਧਾਮੀ ਵਲੋਂ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ’ਚ ਸਫਰ ਤੋਂ ਰੋਕਣ ਦੀ ਨਿੰਦਾ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਦਿੱਲੀ ਵਿਖੇ ਕਿਰਪਾਨ ਸਮੇਤ ਮੈਟਰੋ ਵਿਚ ਸਫਰ ਕਰਨ ਤੋਂ ਰੋਕਣ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਿੱਖ ਕੌਮ ਦੀ ਸਤਕਾਰਤ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਨੂੰ ਮੈਟਰੋ …

Read More »

ਗਣੇਸ਼ ਪੂਜਾ ਉਪਰੰਤ ਵਿਧੀਪੂਰਵਕ ਗਣੇਸ਼ ਜੀ ਕੀਤੇ ਜਲ ਪ੍ਰਵਾਹ

ਸਮਰਾਲਾ, 9 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਾਜ ਸੇਵਿਕਾ ਮਮਤਾ ਛਾਬੜਾ ਵਲੋਂ ਗਣੇਸ਼ ਉਤਸਵ ਮੌਕੇ ਆਪਣੇ ਘਰ ਵਿਖੇ ਗਣੇਸ਼ ਪੂਜਾ ਕਰਵਾਈ ਗਈ, ਜਿਸ ਦੌਰਾਨ ਪਿੱਛਲੇ 21 ਦਿਨਾਂ ਤੋਂ ਘਰ ਵਿੱਚ ਕੀਰਤਨ ਅਤੇ ਨਿਰੰਤਰ ਲੰਗਰ ਵੀ ਚੱਲਦਾ ਰਿਹਾ।ਅੱਜ ਗਣੇਸ਼ ਉਤਸਵ ਮੌਕੇ ਗਣੇਸ਼ ਪੂਜਾ ਕਰਵਾਈ ਗਈ।ਜਿਸ ਵਿੱਚ ਉੱਘੇ ਸਮਾਜਸੇਵੀ ਰਮਨ ਵਡੇਰਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਵਿੱਕੀ ਵਡੇਰਾ ਅਤੇ ਸਮਾਜਸੇਵੀ ਨੀਰਜ ਸਿਹਾਲਾ ਨੇ …

Read More »

ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ’ਚ ਵਿਸ਼ਾਲ ਧਰਨਾ- ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਪੰਜ ਮੈਂਬਰੀ ਕਮੇਟੀ 28 ਨੂੰ ਮੀਟਿੰਗ ਉਪਰੰਤ ਕਰੇਗੀ ਨਵੇਂ ਪ੍ਰੋਗਰਾਮ ਦਾ ਐਲਾਨ ਸਮਰਾਲਾ, 9 ਸਤੰਬਰ (ਇੰਦਰਜੀਤ ਸਿੰਘ ਕੰਗ) – ਪੂਰੇ ਭਾਰਤ ਕੀ ਪੰਜਾਬ ਅੰਦਰ ਵੀ ਸਿੱਖਾਂ ਪ੍ਰਤੀ ਜਿਸ ਤਰ੍ਹਾਂ ਦੀ ਨਸਲਕੁਸ਼ੀ ਚੱਲ ਰਹੀ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜੋ ਬਹੁਤ ਹੀ ਚਿੰਤਾ ਵਾਲੀ ਗੱਲ ਹੈ।ਇਸ ਕਾਰਨ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਾ ਜਰੂਰੀ ਹੋ ਗਿਆ ਹੈ।ਇਹ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖ਼ਾਲਸਾ ਕਾਲਜ਼ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ‘ਅਧਿਆਪਕ ਦਿਵਸ’ ਨੂੰ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ +1, +2 ਆਰਟਸ, ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਬੀ.ਏ, ਬੀ.ਸੀ.ਏ, ਬੀ.ਕਾਮ, ਐਮ.ਕਾਮ ਕਰ ਰਹੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਪ੍ਰਿੰ: ਗੁਰਦੇਵ ਸਿੰਘ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ …

Read More »

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਦਿੱਤੀ ਨਿੱਘੀ ਸ਼ਰਧਾਂਜ਼ਲੀ

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਰਾਗੜ੍ਹੀ ਦੀ 125 ਸਾਲਾ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਸੰਸਾਰ ਭਰ ਪ੍ਰਸਿੱਧ ਸਾਰਾਗੜ੍ਹੀ ਦਾ ਯੁੱਧ, ਜੋ ਕਿ ਅਫ਼ਗਾਨਿਸਤਾਨ ਸਰਹੱਦ ਦੀਆਂ ਪਹਾੜੀਆਂ ’ਤੇ ਸਥਿਤ ਉਕਤ ਚੌਂਕੀ ’ਤੇ 12 ਸਤੰਬਰ 1897 ਨੂੰ ਵਾਪਰਿਆ।ਉਸ ਦਾ ਹੁਣ ਤੱਕ ਦੀਆਂ ਜ਼ੰਗਾਂ ’ਚੋਂ ਇੱਕ ਵਿਸ਼ੇਸ਼ ਦਰਜ਼ਾ ਹੈ।ਉਕਤ ਯੁੱਧ ਦੇ ਸ਼ਹੀਦਾਂ ਦੀ 125 ਸਾਲਾ ਸ਼ਤਾਬਦੀ ਨੂੰ ਸਮਰਪਿਤ …

Read More »

‘ਖੇਡਾਂ ਵਤਨ ਪੰਜਾਬ ਦੀਆਂ’ਲਈ ਜ਼ਿਲਾ ਪੱਧਰੀ ਪ੍ਰਬੰਧ ਲਈ ਡੀ.ਸੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਪੱਧਰ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਹੁਣ ਇਹ ਖੇਡਾਂ ਜ਼ਿਲਾ ਪੱਧਰ ’ਤੇ ਸ਼ੁਰੂ ਕੀਤੀਆਂ …

Read More »

ਕੈਬਨਿਟ ਮੰਤਰੀ ਅਰੋੜਾ ਵਲੋਂ ਸ਼ਹੀਦ ਗੁਰਬਿੰਦਰ ਸਿੰਘ ਤੋਲਾਵਾਲ ਦੀ ਯਾਦ ‘ਚ ਲਾਇਬ੍ਰੇਰੀ ਦਾ ਉਦਘਾਟਨ

ਭਾਰਤੀ ਫੌਜ ਦੇ ਜਾਂਬਾਜ਼ ਸਿਪਾਹੀ ਸ਼ਹੀਦ ਗੁਰਬਿੰਦਰ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਪਿੰਡ ਤੋਲਾਵਾਲ ਵਿਖੇ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ‘ਚ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ …

Read More »

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਮਾਜਿਕ ਸਿਖਿਆ ਤੇ ਅੰਗਰਜ਼ੀ ਮੇਲਾ ਲਗਵਾਇਆ ਗਿਆ

ਭੀਖੀ, 9 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਪ੍ਰਿੰਸੀਪਲ ਲਲਿਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਮੇਲਾ ਲਗਵਾਇਆ ਗਿਆ।ਇੰਚਾਰਜ਼ ਪਿੰ੍ਰਸੀਪਲ ਪਰਮਜੀਤ ਸਿੰਘ ਸੇਖੋਂ ਨੇ ਕਿਹਾ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸ ਮੇਲੇ ਨਾਲ ਵਿਦਿਆਰਥੀਆਂ ਦੀ ਰੁਚੀ ਸਮਾਜਿਕ ਸਿੱਖਿਆ ਅੰਗਰੇਜ਼ੀ ਵਿਸ਼ੇ ਵਿੱਚ ਵਧੇਗੀ ਅਤੇ ਇਹ …

Read More »

ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਪਾਰਟੀ ਮੇਕਅੱਪ ਤੇ ਹੇਅਰ ਸਟਾਈਲ ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਪਾਰਟੀ ਮੇਕਅੱਪ ਅਤੇ ਹੇਅਰ ਸਟਾਈਲ ਵਿਸ਼ੇ `ਤੇ ਵਰਕਸ਼ਾਪ ਦਾ ਆਯੋਜਨ ਔਰੇਨ ਅਕੈਡਮੀ ਦੇ ਸਹਿਯੋਗ ਨਾਲ ਕੀਤਾ ਗਿਆ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਮੇਕਅੱਪ ਕਲਾਕਾਰਾਂ ਨੂੰ ‘ਜੀ ਆਇਆਂ ਆਖਿਆ’ ਅਤੇ ਕਾਸਮੀਟਾਲੋਜੀ ਦੇ ਖੇਤਰ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ‘ਚ ਦੱਸਿਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ …

Read More »