ਪਰਿਵਾਰਕ ਮੁਲਾਕਾਤ ਲਈ ਬਣਾਏ ਗਏ ਸਪੈਸ਼ਲ ਹਾਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਸੁਧਾਰ ਦੀ ਨੀਤੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੀਆਂ ਜੇਲਾਂ ਵਿੱਚ ਪਰਿਵਾਰਕ ਮੁਲਾਕਾਤ ਸਕੀਮ ਨੂੰ ਸ਼ੁਰੂ ਕੀਤਾ ਗਿਆ ਜਿਸ ਅਨੁਸਾਰ ਹਵਾਲਾਤੀ ਬੰਦੀਆਂ, ਗਲਵੱਕੜੀ (ਫੈਮਲੀ ਮੁਲਾਕਾਤ) ਕਰ ਸਕਣਗੇ।ਇਸ ਪ੍ਰੋਗਰਾਮ ਅਧੀਨ ਨੇਕ ਆਚਰਣ ਅਤੇ ਹੋਰ ਸ਼ਰਤਾਂ ਪੂਰੀਆਂ ਕਰਦੇ ਬੰਦੀਆਂ ਨੂੰ ਪਰਿਵਾਰ …
Read More »Daily Archives: September 15, 2022
ਬਹੁ-ਰਾਸ਼ਟਰੀ ਸੂਚਨਾ ਤਕਨਾਲੋਜੀ ਕੰਪਨੀਆਂ ਨੇ ਚੁਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 79 ਵਿਦਿਆਰਥੀ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕੈਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਪ੍ਰਸਿੱਧ ਬਹੁ-ਰਾਸ਼ਟਰੀ ਆਈ.ਟੀ ਕੰਪਨੀਆਂ ਐਕਸੈਂਚਰ ਅਤੇ ਨਾਗਰੋ ਵਲੋਂ ਆਨਲਾਈਨ ਕੈਂਪਸ ਪਲੇਸਮੈਂਟ ਡਰਾਈਵ ਤਹਿਤ 79 ਵਿਦਿਆਰਥੀ ਚੁਣੇ ਗਏ। ਐਕਸੇਂਚਰ ਨੇ 43 ਵਿਦਿਆਰਥੀਆਂ ਨੂੰ 4.50 ਲੱਖ ਪ੍ਰਤੀ ਸਾਲ ਅਤੇ ਅਤੇ ਨਾਗਰੋ ਨੇ 36 ਵਿਦਿਆਰਥੀਆਂ ਨੂੰ 5.00 ਲੱਖ ਪ੍ਰਤੀ ਸਾਲ ਦੇ ਤਨਖਾਹ ਪੈਕੇਜ `ਤੇ ਚੁਣਿਆ।ਇਨ੍ਹਾਂ ਵਿਚ ਬੀ.ਟੈਕ …
Read More »International Literacy Day Celebrated at KCET
Amritsar, September 15 (Punjab Post Bureau) – Department of Computer Science and Engineering of Khalsa College of Engineering and Technology celebrated International Literacy Day Today, to raise awareness and concern for literacy. Dr. Manju Bala (Director) while addressing the students said that International Literacy Day was founded with the motive “to remind our students of the importance of literacy as …
Read More »ਪੰਜਾਬੀ ਭਾਸ਼ਾ ‘ਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਹਿੱਤ ਤੀਜ਼ੀ ਪੰਜ-ਰੋਜ਼ਾ ਵਰਕਸ਼ਾਪ ਸੰਪਨ
55 ਹਜ਼ਾਰ ਤਕਨੀਕੀ ਸ਼ਬਦਾਂ ਦਾ ਪੰਜਾਬੀ ਕੋਸ਼ ਤਿਆਰ ਕਰਨ ਦਾ ਟੀਚਾ ਪੂਰਾ ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਕਰਵਾਈ ਗਈ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦੇ ਕੋਆਰਡੀਨੇਟਰ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਕਿਹਾ ਹੈ ਕਿ ਵਿਗਿਆਨਕ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਵਲੋਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਵਿਰਜਾਨੰਦ ਨੂੰ ਸ਼ਰਧਾਂਜਲੀ ਦੇ ਕੇ ਮਨਾਇਆ ਹਿੰਦੀ ਦਿਵਸ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਸਵਾਮੀ ਵਿਰਜਾਨੰਦ ਜੀ ਨੂੰ ਸ਼ਰਧਾਂਜਲੀ ਦੇਣ ਅਤੇ ਹਿੰਦੀ ਦਿਵਸ ਮਨਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਇਸ ਮਹਾਨ ਸੰਤ ਜੋ ਕਿ ਸਵਾਮੀ ਦਇਆਨੰਦ ਜੀ ਦੇ ਉਘੇ ਗੁਰੂ ਸਨ ਦੇ ਸ਼ਾਨਦਾਰ ਜੀਵਨ ਬਾਰੇ ਵਿਦਿਆਰਥੀਆਂ ਨੇ ਜਾਣੂ ਕਰਵਾਇਆ।ਭਾਵੇਂ ਉਹ ਅੰਨੇ ਸਨ ਪਰ ਫਿਰ ਵੀ ਉਨ੍ਹਾਂ ਦਾ ਅੰਨਾਪਣ …
Read More »ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜ਼ੂਦ ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਮੌਕੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ …
Read More »ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਦੋਸ਼ੀ ਦੀ ਜ਼ਮਾਨਤ ਰੱਦ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਵੀ ਹੈ, ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਦਾਖਲ ਹੋਏ ਕਰਮਜੀਤ ਸਿੰਘ ਗਿੱਲ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਦਰਖ਼ਾਸਤ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀ.ਐਸ ਰਲਹਨ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ …
Read More »ਬਾਬਾ ਖੜਕ ਸਿੰਘ ਕਾਲਜ ਦੀ ਗੁਰਜੀਤ ਕੌਰ ਨੇ ਬੀ.ਐਸ.ਸੀ (ਆਈ.ਟੀ) ‘ਚੋਂ ਹਾਸਲ ਕੀਤੇ 89% ਅੰਕ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਕਾਲਜ ਦੀ ਬੀ.ਐਸ ਸੀ (ਆਈ.ਟੀ) ਦੀ ਵਿਦਿਆਰਥਣ ਗੁਰਜੀਤ ਕੌਰ ਨੇ 89% ਅੰਕ ਹਾਸਲ ਕੀਤੇ ਹਨ।ਮੈਰਿਟ ਵਿੱਚ ਸਥਾਨਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਗੁਰਜੀਤ ਕੌਰ ਨੂੰ ਕਾਲਜ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।
Read More »ਵਿਜੀਲੈਂਸ ਬਿਊਰੋ ਵਲੋਂ 4500/- ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜਿਲ੍ਹਾ ਗੁਰਦਾਸਪੁਰ ਦੇ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਹੈ ਕਿ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਦੀ ਸ਼ਿਕਾਇਤ `ਤੇ ਪਟਵਾਰੀ ਜਸਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ …
Read More »ਟਰੈਫਿਕ ਪੁਲਿਸ ਅਤੇ ਨਗਰ ਨਿਗਮ ਨੇ ਸੜਕਾਂ ਅਤੇ ਫੁੱਟਪਾਥਾਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਅਤੇ ਨਗਰ ਨਿਗਮ ਵਲੋਂ ਜੁਆਇੰਟ ਅਪਰੇਸ਼ਨ ਦੌਰਾਨ ਸਥਾਨਕ ਪੁਤਲੀਘਰ ਬਜ਼ਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ ਤੇ ਫੁਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ।ਤਸਵੀਰ ਵਿੱਚ ਬਜ਼ਾਰ ਵਿੱਚੋਂ ਨਜਾਇਜ਼ ਕਬਜ਼ੇ ਹਟਾਉਂਦੇ ਹੋਏ ਟਰੈਫਿਕ ਪੁਲਿਸ ਅਤੇ ਨਗਰ ਨਿਗਮ ਮੁਲਾਜ਼ਮ।
Read More »