Saturday, July 27, 2024

Monthly Archives: October 2022

ਰਵਾਇਤੀ ਸ਼ਰਧਾ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਓਹਾਰ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦਾ ਤਿਓਹਾਰ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਰਵਾਇਤੀ ਸ਼ਰਧਾ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕੋਰੋਨਾ ਤੋਂ ਬਾਅਦ ਮਨਾਏ ਗਏ ਇਸ ਤਿਓਹਾਰ ਸਮੇਂ ਬਜ਼ਾਰਾਂ ਅਤੇ ਮਾਰਕੀਟਾਂ ਵਿੱਚ ਲੋਕਾਂ ਵਲੋਂ ਖੂਬ ਖਰੀਦਦਾਰੀ ਕੀਤੀ ਗਈ।ਤਸਵੀਰ ਵਿੱਚ ਖੂਬਸੂਰਤ ਢੰਗ ਨਾਲ ਲਗਾਏ ਗਏ ਸਟਾਲ ਤੋਂ ਖਰੀਦਦਾਰੀ ਕਰਦੇ ਹੋਏ ਲੋਕ।

Read More »

ਈ.ਟੀ.ਟੀ ਅਧਿਆਪਕਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ

ਕੈਬਬਿਟ ਮੰਤਰੀ ਈ.ਟੀ.ਓ ਦਾ ਘਰ ਪਹੁੰਚ ਕੇ ਕੀਤਾ ਸਨਮਾਨ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਬਿਜਲੀ ਅਤੇ ਪੀ.ਡਬਲਿਊ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਉਹਨਾਂ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਮਿਲਿਆ।ਜਥੇਬੰਦੀ ਵਲੋਂ ਕੈਬਨਿਟ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਨ …

Read More »

ਐਡਵੋਕੇਟ ਧਾਮੀ ਨੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ …

Read More »

ਦੀਵਾਲੀ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ

ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਲੀ ਮੌਕੇ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਹਲਕਾ ਵਿਧਾਇਕ ਡਾ. ਅਜੇ ਗੁਪਤਾ ਅਤੇ ਜਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਵਿਰਾਸਤੀ ਮਾਰਗ ਦੀ ਸਫਾਈ ਕੀਤੀ।ਉਨ੍ਹਾਂ …

Read More »

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਬੰਦੀ ਛੋੜ ਦਿਵਸ ’ਤੇ ਸਿੱਖ ਸਿਆਸੀ ਕੈਦੀਆਂ ਨੂੰ ਛੱਡਿਆ ਜਾਵੇ- ਗਿ. ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰੋਪਵੇਅ ਤਿਆਰ ਕਰਨ ਲਈ ਕੀਤੇ ਯਤਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾਂ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਕਾਰਡ ਬਣਾਉਣ, ਪੋਸਟਰ ਨਿਰਮਾਣ ਤੇ ਕਵਿਤਾ ਲੇਖਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਨੂੰ ਖੂਬ ਸਜਾਇਆ ਅਤੇ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਸ਼ਬਦ ਕੀਰਤਨ ਨਾਲ ਪੋ੍ਰਗਰਾਮ ਦਾ ਆਗਾਜ਼ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ ਅਤੇ ਆਪਣੇ ਵਾਤਾਵਰਨ ਨੂੰ ਸਾਫ ਤੇ ਸ਼ੁੱਧ ਬਣਾਉਣ ਲਈ ‘ਗੋ-ਗਰੀਨ ਦੀਵਾਲੀ’ ਦਾ ਸੁਨੇਹਾ ਦਿੰਦਿਆਂ ਪਟਾਕੇ ਤੇ ਧੰੂਆਂ …

Read More »

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਜ਼ਸ਼ਨ-ਏ-ਦੀਵਾਲੀ’ ਪ੍ਰੋਗਰਾਮ

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਅਤੇ ਹੋਮ ਸਾਇੰਸ ਵਿਭਾਗ ਵਲੋਂ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥਣਾਂ ਵਲੋਂ ਤਿਆਰ ਕੀਤੇ ਗਏ ਬੈਗ, ਸਟੋਲ, ਦੀਵੇ, ਮੋਮਬੱਤੀਆਂ, ਕਾਂਟੇ, ਮੇਜ਼ ਪੋਸ਼, ਵੱਖਰੇ-ਵੱਖਰੇ ਵਿਅੰਜ਼ਨਾਂ ਅਤੇ ਮਹਿੰਦੀ ਲਗਾਉਣ ਦੇ ਸਟਾਲ ਲਗਾਏ ਗਏ। ਸਾਇੰਸ, ਕੰਪਿਊਟਰ ਸਾਇੰਸ ਅਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਟੀਮ ਸਪਾਰਕਲਿੰਗ ਸਕੁਐਡ ਅਤੇ ਆਰਟਸ …

Read More »