Saturday, December 21, 2024

Daily Archives: November 2, 2022

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਨੇ …

Read More »

ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ – ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ 38 ਸਾਲ ਬੀਤ ਜਾਣ ਮਗਰੋਂ ਵੀ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਵੰਬਰ 1984 …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਕੁਇਜ਼ ਮੁਕਾਬਲੇ ’ਚ ਅਹਿਮ ਸਥਾਨ

ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੈਂਗਲੁਰੂ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਤੇ ਅੰਤਰ ਕਾਲਜ ਕੁਇਜ਼ ਮੁਕਾਬਲੇ ’ਚ ਆਪਣੀ ਸ਼ਾਨਦਾਰ ਕਾਬਲੀਅਤ ਨਾਲ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਦੱਸਿਆ ਕਿ ਰਾਜਦੀਪ ਕੌਰ (ਬੀ.ਏ ਐਲ.ਐਲ.ਬੀ-5 ਸਮੈਸਟਰ) ਨੇ ਚੌਥਾ ਤੇ ਵੰਸ਼ਿਕਾ ਅਗਰਵਾਲ (ਬੀ.ਕਾਮ ਐਲ.ਐਲ.ਬੀ-5 ਸਮੈਸਟਰ) ਨੇ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੈਬ ਵਾਰ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਐਨ.ਆਈ.ਆਈ.ਟੀ ਐਨ ਗੁਰੂ ਦੇ ਸਹਿਯੋਗ ਨਾਲ ਆਯੋਜਿਤ ‘ਵੈਬ ਵਾਰ’ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ।ਇਸ ਮੁਕਾਬਲੇ ’ਚ 15 ਨਾਮਵਰ ਸੰਸਥਾਵਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਤੀਖਣ ਬੁੱਧੀ ਦਾ ਪ੍ਰਦਰਸ਼ਨ ਕਰਦਿਆਂ 12ਵੀਂ ਜਮਾਤ ਦੇ ਵਿਦਿਆਰਥੀ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਨਸ਼ਾ ਮੁਕਤ ਅਭਿਆਨ ਰੈਲੀ

ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 24 ਬਟਾਲੀਅਨ ਪੰਜਾਬ ਅਤੇ ਫਸਟ ਪੰਜਾਬ ਐਨ.ਸੀ.ਸੀ ਬਟਾਲੀਅਨ ਦੁਆਰਾ ਵੱਲਵ ਭਾਈ ਪਟੇਲ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਰੈਲੀ ਦਾ ਆਯੋਜਨ ਵੀ ਕੀਤਾ ਗਿਆ।ਉਨ੍ਹਾਂ ਨੇ …

Read More »

ਸਲਾਇਟ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਵਿਖੇ ਵਿਜੀਲੈਂਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਕਰਦੇ ਹੋਏ, ਇੰਸਟੀਚਿਊਟ ਦੇ ਡਾਇਰੈਕਟਰ ਪ੍ਰੋ: ਸ਼ੈਲੇਂਦਰ ਜੈਨ ਨੇ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ “ਭ੍ਰਿਸ਼ਟਾਚਾਰ ਮੁਕਤ ਭਾਰਤ ਇੱਕ ਵਿਕਸਤ ਰਾਸ਼ਟਰ” ਅਤੇ “ਰਾਸ਼ਟਰੀ ਏਕਤਾ ਦਿਵਸ ਦੀ ਸਹੁੰ” ਦੇ ਸੰਕਲਪ ਨਾਲ ਅਖੰਡਤਾ ਦੀ ਸਹੁੰ ਚੁੱਕਾਈ।ਮਹਾਨ ਸੁਤੰਤਰਤਾ ਸੈਨਾਨੀ ਸਰਦਾਰ ਵੱਲਭ ਭਾਈ ਪਟੇਲ ਦੀ …

Read More »

ਜਿਲ੍ਹਾ ਪੱਧਰੀ ਖੇਡਾਂ ‘ਚ ਆਕਸਫੋਰਡ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਪ੍ਰਾਪਤ ਕੀਤਾ ਪਹਿਲਾ ਤੇ ਦੂਸਰਾ ਸਥਾਨ

ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਸੁਨਾਮ ਰੋਡ ਸਥਿਤ ਇਲਾਕੇ ਦੇ ਆਈ.ਸੀ.ਐਸ ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਦੀਆਂ ਲੜਕੀਆਂ ਨੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਹ ਖੇਡ ਮੁਕਾਬਲੇ 27-28 ਅਕਤੂਬਰ 2022 ਨੂੰ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਇਹਨਾਂ ਖੇਡਾਂ ਵਿੱਚ ਜਿਲ੍ਹੇ ਦੀਆਂ 10 …

Read More »

ਅੰਮ੍ਰਿਤਸਰ ਖੇਤਰੀ ਸਰਸ ਮੇਲੇ ਦੀ ਮੇਜ਼ਬਾਨੀ ਲਈ ਤਿਆਰ – ਵਧੀਕ ਡਿਪਟੀ ਕਮਿਸ਼ਨਰ

17 ਰਾਜਾਂ ਦੇ 300 ਤੋਂ ਵੱਧ ਕਾਰੀਗਰ ਲਗਾਉਣਗੇ ਹੱਥ ਦੀਆਂ ਬਣੀਆਂ ਵਸਤਾਂ ਦੇ ਸਟਾਲ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਰਸ ਮੇਲਾ ਜੋ ਕਿ ਸਥਾਨਕ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ।ਇਸ ਦੀ ਮੇਜ਼ਬਾਨੀ ਲਈ ਅੰਮ੍ਰਿਤਸਰ ਪੂਰੀ ਤਰ੍ਹਾਂ ਤਿਆਰ ਹੈ।ਸਰਸ ਮੇਲੇ ਦੀਆਂ ਤਿਆਰੀਆਂ ਕਰਵਾ ਰਹੇ ਰਣਬੀਰ …

Read More »

ਹਰੇਕ ਕੈਦੀ ਨੂੰ ਉਸ ਦੇ ਕੇਸ ਦੀ ਮੌਜ਼ੂਦਾ ਸਥਿਤੀ ਤੋਂ ਜਾਣੂ ਕਰਵਾਏਗੀ ਕਾਨੂੰਨੀ ਸੇਵਾ ਅਥਾਰਟੀ – ਜਿਲ੍ਹਾ ਸ਼ੈਸ਼ਨ ਜੱਜ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਅਸੀਂ ਜੇਲ੍ਹ ਵਿੱਚ ਬੰਦ ਹਰੇਕ ਕੈਦੀ ਅਤੇ ਹਵਾਲਾਤੀ ਨੂੰ ਉਸ ਦੇ ਕੇਸ ਦੀ ਮੌਜ਼ੂਦਾ ਸਥਿਤੀ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਸ਼ੁਰੂ ਕੀਤਾ ਹੈ।ਜਿਸ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਲੰਟੀਅਰ ਅਤੇ ਅੰਮ੍ਰਿਤਸਰ ਲਾਅ ਕਾਲਜ ਦੇ ਵਿਦਿਆਰਥੀ ਕੇਂਦਰੀ ਜੇਲ੍ਹ ਵਿੱਚ ਜਾ ਕੇ ਹਰੇਕ ਕੈਦੀ …

Read More »

ਕੱਲ੍ਹ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ’ – ਪੁਲਿਸ ਕਮਿਸ਼ਨਰ

ਡਰਨਾ ਨਹੀਂ ਕਿਉਂਕਿ ਇਹ ਪੁਲਿਸ ਦੇ ਅਭਿਆਸ ਦਾ ਹਿੱਸਾ ਹੈ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ …

Read More »