Monday, September 16, 2024

Daily Archives: November 15, 2022

ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਆਰ.ਐਸ.ਐਸ ਤੇ ਭਾਜਪਾ- ਭਾਈ ਗਰੇਵਾਲ

ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਨੇ ਮੋਹਨ ਭਾਗਵਤ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰ.ਐਸ.ਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰ.ਐਸ.ਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ …

Read More »

ਸਿੱਖਾਂ ਵਿਰੁੱਧ ਭੜਕਾਊ ਦੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਮੰਗੀ ਕਾਰਵਾਈ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ, …

Read More »

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਨਾਇਕ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਦਿੱਤੀ ਸ਼ਹਾਦਤ ਸੰਗਤਾਂ ਲਈ ਪ੍ਰੇਰਨਾ ਸਰੋਤ ਹੈ, ਜਿਸ …

Read More »

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ।ਸਿੱਖ ਪੰਥ ਦੀ ਇਸ ਸਿਰਮੌਰ ਸੰਸਥਾ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਦੇ …

Read More »

ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਦੀ ਕਾਇਮੀ ਲਈ ਵਿੱਢੇ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ- ਭਾਈ ਗਰੇਵਾਲ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ …

Read More »

ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਬਾਲ ਦਿਵਸ ਮੇਲੇ ਦਾ ਆਯੋਜਨ

ਬੱਚਿਆਂ ਨੂੰ ਵਿਰਸੇ ਤੇ ਉਚ ਵਿਚਾਰਾਂ ਨਾਲ ਜੋੜੇ ਰੱਖਣਾ ਸਮੇਂ ਦੀ ਲੋੜ – ਪ੍ਰਿੰਸੀਪਲ ਸੁਮਨ ਲਤਾ ਸਮਰਾਲਾ, 15 ਨਵੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ (ਲੁਧਿ.) ਵਿਖੇ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਬਾਲ ਦਿਵਸ ਮੇਲਾ ਮਨਾਇਆ ਗਿਆ।ਸਮਾਰੋਹ ਦੀ ਪ੍ਰਧਾਨਗੀ ਤੇਜਿੰਦਰ ਸਿੰਘ ਗਰੇਵਾਲ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ।ਪ੍ਰਿੰਸੀਪਲ ਨੇੇ ਦੱਸਿਆ ਕਿ ਇਹ ਬਾਲ …

Read More »

ਪ੍ਰਾਇਮਰੀ ਸਕੂਲ ਮਾਨੂੰਨਗਰ ਵਿਖੇ ਮਨਾਇਆ ਬਾਲ ਦਿਵਸ

ਬਲਵਿੰਦਰ ਕੌਰ ਐਮ.ਸੀ ਵਲੋਂ ਬਾਲ ਮੈਗਜ਼ੀਨ ਕੀਤਾ ਰਲੀਜ਼, ਦਾਖ਼ਲਾ ਮੁਹਿੰਮ ਵੀ ਕੀਤੀ ਸ਼ੁਰੂ ਸਮਰਾਲਾ, 15 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਬਰਾਂਚ ਸਮਰਾਲਾ ਵਿਖੇ ‘ਬਾਲ ਦਿਵਸ’ ਅਤੇ ‘‘ਬਾਲ ਮੇਲਾ’’ ਆਯੋਜਿਤ ਕੀਤਾ ਗਿਆ।ਸਕੂਲ ਮੁੱਖ ਅਧਿਆਪਕ ਜੈ ਦੀਪ ਮੈਨਰੋ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ।ਮੁੱਖ ਮਹਿਮਾਨ ਵਜੋਂ ਬਲਵਿੰਦਰ ਕੌਰ ਐਮ.ਸੀ ਵਾਰਡ ਨੰ: 9 …

Read More »

ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ‘ਨੰਨੀ ਸੋਚ’ ਬਾਲ ਮੈਗਜ਼ੀਨ ਰਿਲੀਜ਼

ਬੱਚਿਆਂ ਨਾਲ ‘ਬਾਲ ਦਿਵਸ’ ਮਨਾਇਆ ਤੇ ਦਾਖਲਾ ਮੁਹਿੰਮ ਕੀਤੀ ਸ਼ੁਰੂਆਤ ਸਮਰਾਲਾ, 15 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਿਆਲਪੁਰਾ ਵਿਖੇ ‘ਬਾਲ ਦਿਵਸ’ ਤੇ ‘ਬਾਲ ਮੇਲਾ’ ਆਯੋਜਿਤ ਕੀਤਾ ਗਿਆ।ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਦਿਅਕ ਮੁਕਾਬਲਿਆਂ ਵਿੱਚ ਭਾਗ ਲਿਆ।ਇਸ ਸਮੇਂ ਸੰੁਦਰ ਲਿਖਾਈ ਮੁਕਾਬਲੇ …

Read More »

World Diabetes Day celebrated by Mumbai Diabetes Care Foundation and Indian Medical Association

Mumbai, November 15 (Sanjay Sharma) – PA grand ‘Walkathon’ was organized by Mumbai Diabetes Care Foundation (MDCF) and Indian Medical Association (IMA) on the occasion of ‘World Diabetes Day’ where the general public participated to support this burning need, which was completed successfully. The day of ‘World Diabetes Day’ was on the theme of educating people about diabetes, creating awareness …

Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ੇਰੋਂ ਵਿਖੇ ਬਾਲ ਦਿਵਸ ਮਨਾਇਆ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ੇਰੋਂ ਵਿਖੇ ਮੁੱਖ ਅਧਿਆਪਕ ਗੁਰਭੇਜ ਸਿੰਘ ਦੀ ਦੇਖ-ਰੇਖ ਹੇਠ ਬਾਲ ਦਿਵਸ ਮਨਾਇਆ ਗਿਆ।ਜਿਸ ਵਿਚ ਬੀ.ਪੀ.ਈ.ਓ ਚੀਮਾ ਸਤਪਾਲ ਸਿੰਘ ਧਾਰਨੀ ਅਤੇ ਦਫ਼ਤਰੀ ਅਮਲੇ ਵਿਚੋਂ ਵਿਸ਼ਾਲਦੀਪ ਜੋਸ਼ੀ ਤੇ ਹਰਿੰਦਰ ਸਿੰਘ ਸ਼ਾਮਲ ਹੋਏ।ਲਾਇਬਰੇਰੀ ਲੰਗਰ, ਭਾਸ਼ਨ, ਸੁੰਦਰ ਲਿਖਾਈ, ਕਵਿਤਾ ਉਚਾਰਣ ਅਤੇ ਪੇਂਟਿੰਗ ਮੁਕਾਬਲੇ ‘ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਸ਼ਾਨਦਾਰ ਕਾਰਗਜ਼ਾਰੀ ਲਈ ਅਧਿਆਪਕਾਂ ਦਾ …

Read More »