Saturday, July 20, 2024

Daily Archives: December 14, 2022

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ਼ ਕਰਨਾ ਸ਼ਲਾਘਾਯੋਗ ਫੈਸਲਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ।ਉਨ੍ਹਾਂ ਇਸ ਕਾਰਣ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ …

Read More »

ਸਮਰਾਲਾ ’ਚ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ

ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ‘ਚ ਸਾਡੇ ਰਾਜ ਨੇਤਾਵਾਂ ਦਾ ਮੁੱਖ ਰੋਲ -ਬਿਹਾਰੀ ਲਾਲ ਸੱਦੀ ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦਫਤਰ ਵਿਖੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਅਤੇ ਰਿਟਾ: ਲੈਕਚਰਾਰ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ।ਜਿਸ ਵਿੱਚ ਫਰੰਟ ਵਲੰਟੀਅਰ ਅਤੇ ਮਜ਼ਦੂਰ ਵੱਡੀ ਗਿਣਤੀ ‘ਚ ਸ਼ਾਮਲ ਹੋਏ।ਬਿਹਾਰੀ …

Read More »

ਪਿੰਡ ਸਮਸ਼ਪੁਰ ਵਿਖੇ ਘੋੜੇ ਤੇ ਘੋੜੀਆਂ ਦੀਆਂ ਦੌੜਾਂ ’ਚ ਜਗਪ੍ਰੀਤ ਭੈਣੀ ਰੋੜਾ ਦੇ ਘੋੜੇ ਨੇ ਪੁੱਟੀਆਂ ਧੂੜਾਂ

ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਸਮਸ਼ਪੁਰ ਦੇ ਬਾਠ ਹਾਰਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਘੋੜੇ ਅਤੇ ਘੋੜੀਆਂ (ਸਪੱਟਾ ਦੌੜ ਪਿਓਰ ਦੇਸੀ ਕੰਨ ਜੁੜਵੇਂ) ਦੀਆਂ ਦੌੜਾਂ ਕਰਵਾਈਆਂ ਗਈਆਂ।ਘੋੜਿਆਂ ਦੀ ਸਪਾਟਾ ਦੌੜਾਂ ਵਿੱਚ ਕੁੱਲ 50 ਦੇ ਕਰੀਬ ਘੋੜੇ ਘੋੜੀਆਂ ਨੇ ਭਾਗ ਲਿਆ।ਖੇਡ ਮੇਲੇ ਦੀ ਕੁਮੈਂਟਰੀ ਅਤੇ ਟਾਈਮ ਕੀਪਰ ਦੀ …

Read More »

ਸਮਰਾਲਾ ’ਚ 17 ਦਸੰਬਰ ਨੂੰ ਮਨਾਇਆ ਜਾਵੇਗਾ ‘ਪੈਨਸ਼ਨਰਜ਼ ਦਿਵਸ’- ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਕਿਸੇ ਵੀ ਸਰਕਾਰੀ ਮੁਲਾਜਮ ਲਈ ਪੈਨਸ਼ਨ ਖੈਰਾਤ ਨਹੀਂ ਬਲਕਿ ਸੇਵਾ ਦੌਰਾਨ ਉਸਦੀ ਤਨਖਾਹ ਵਿੱਚੋਂ ਕੱਟਿਆ ਧੰਨ ਹੈ।ਇਸ ਲਈ ਸੇਵਾ ਮੁਕਤੀ ਉਪਰੰਤ ਪੈਨਸ਼ਨ ਲੈਣਾ, ਪੈਨਸ਼ਨਰ ਦਾ ਸੰਵਿਧਾਨਕ ਹੱਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਪੈ੍ਰਸ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ …

Read More »

ਸੰਤ ਬਾਬਾ ਜੰਗੀਰ ਸਿੰਘ ਅਕੋਈ ਸਾਹਿਬ ਵਾਲਿਆਂ ਦੀ ਮਿੱਠੀ ਯਾਦ ‘ਚ ਸਮਾਗਮ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਬਾਬਾ ਜੰਗੀਰ ਸਿੰਘ ਅਕੋਈ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਗੁਰਦੁਆਰਾ ਬਾਬਾ ਜੱਸਾ ਸਿੰਘ ਜੀ ਵਿਖੇ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਬਾਬਾ ਰਣਜੀਤ ਸਿੰਘ ਗੁੱਜਰਵਾਲ …

Read More »

ਸੰਤ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੇ ਅਨਿਨ ਸੇਵਕ ਸੰਤ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋਂ ਵਾਲਿਆਂ (ਦੋਨੋਂ ਸਾਬਕਾ ਪ੍ਰਧਾਨ ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ) ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਅਤਰਸਰ ਸਾਹਿਬ ਸਾਰੋਂ ਵਿਖੇ ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦਮਦਮਾ ਸਾਹਿਬ …

Read More »

ਗਰੀਬ ਮਜ਼ਦੂੂਰ ਦੇ ਘਰ ਨੂੰ ਲੱਗੀ ਅੱਗ ਨਾਲ ਲੜਕੀ ਦੇ ਵਿਆਹ ਦਾ ਸਾਰਾ ਸਮਾਨ ਸੜ ਕੇ ਸਵਾਹ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਵਿਖੇ ਇੱਕ ਗਰੀਬ ਮਜ਼ਦੂਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਘਰ ਚ, ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।ਮਹਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸਾਹੋਕੇ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਬੜੀ ਮੁਸ਼ਕਲ ਨਾਲ ਗੁਜ਼ਾਰਾ ਕਰਦਾ ਹੈ।ਬੀਤੀ ਸ਼ਾਮ ਜਦ ਉਹ ਆਪਣੇ …

Read More »

ਯੂਨੀਵਰਸਿਟੀ `ਚ ਤਿੰਨ ਰੋਜ਼ਾ ਭਾਈ ਵੀਰ ਸਿੰਘ ਫਲਾਵਰ ਫੈਸਟੀਵਲ ਸ਼ੁਰੂ

ਫੁੱਲਾਂ ਅਤੇ ਪੌਦਿਆਂ ਦੀਆਂ 500 ਐਂਟਰੀਆਂ ਦਰਜ਼ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਫੁੱਲਾਂ ਦੀ ਆਮਦ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਸਾਹਮਣੇ ਸ਼ੁਰੂ ਹੋਈ ਤਾਂ ਯੂਨੀਵਰਸਿਟੀ ਦੇ ਵਿਦਿਆਰਥੀ ਭੌਰਿਆਂ ਵਾਂਗ ਮੰਡਰਾਉਂਦੇ ਹੋਏ ਫੁੱਲਾਂ ਅਤੇ ਪੌਦਿਆਂ ਦੇ ਦਰਸ਼ਨ ਦਿਦਾਰੇ ਕਰਨ ਲਈ ਆ ਪਹੁੰਚੇ।ਭਾਂਤ ਭਾਂਤ ਰੰਗਾਂ ਦੀਆਂ ਗੁਲਦਾਉਂਦੀਆਂ ਚਮਕਦੀ ਨਿੱਘੀ ਧੁੱਪ ਵਿਚ ਇਸ ਤਰ੍ਹਾਂ …

Read More »

ਸਾਰੇ ਸਾਈਨ ਬੋਰਡ 21 ਫਰਵਰੀ ਤੱਕ ਪੰਜਾਬੀ ਵਿੱਚ ਕੀਤੇ ਜਾਣ – ਕੈਬਨਿਟ ਮੰਤਰੀ ਹੇਅਰ

ਕਿਹਾ, ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਭਗਵੰਤ ਮਾਨ ਸਰਕਾਰ ਹਰੇਕ ਸਾਕਾਰਾਤਮਕ ਕਦਮ ਚੁੱਕ ਰਹੀ ਹੈ ਅਤੇ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮੌਕੇ ਸੂਬੇ ਭਰ ਵਿਚ ਲੱਗੇ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਵਿੱਚ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »