Monday, July 22, 2024

Daily Archives: December 15, 2022

ਚੋਣ ਵਿੱਚ ਡੈਮੋਕਰੇਟਿਕ ਆਫਿਸਰਜ਼ ਫਰੰਟ ਨੇ ਮਾਰੀ ਬਾਜ਼ੀ, ਵਿਰੋਧੀ ਹੋਏ ਚਿੱਤ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰ ਐਸੋਸੀਏਸ਼ਨ ਦੀਆਂ ਅੱਜ ਹੋਈਆਂ ਚੋਣਾਂ ਵਿੱਚ ਰਜ਼ਨੀਸ਼ ਭਾਰਦਵਾਜ ਦੀ ਪਾਰਟੀ `ਡੈਮੋਕਰੇਟਿਕ ਆਫਿਸਰਜ਼ ਫਰੰਟ` ਜਿਸ ਦਾ ਚੋਣ ਨਿਸ਼ਾਨ `ਗੁਲਾਬ ਦਾ ਫੁੱਲ` ਹੈ ਨੇ ਵਿਰੋਧੀ ਧਿਰ ਨੂੰ ਕਰਾਰੀ ਮਾਤ ਦਿੱਤੀ।ਜ਼ਿਕਰਯੋਗ ਹੈ ਕਿ ਰਜ਼ਨੀਸ਼ ਭਾਰਦਵਾਜ ਯੂਨੀਵਰਸਿਟੀ ਨੇ ਆਫਿਸਰਜ਼ ਐਸੋਸੀਏਸ਼ਨ ਦੀ ਪ੍ਰਧਾਨ ਦੀ ਚੋਣ ਵਿੱਚ 59 ਵੋਟਾਂ ਲੈ ਕੇ ਵਿਰੋਧੀ ਉਮੀਦਵਾਰ ਤੀਰਥ ਸਿੰਘ …

Read More »

ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 30 ਦਸੰਬਰ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 16 ਦਸੰਬਰ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਮਾਝਾ ਖੇਤਰ ਨਾਲ ਸਬੰਧਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਤ …

Read More »

ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਸਬੰਧੀ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਚਪਨ ਬਚਾਓ ਅੰਦੋਲਨ ਐਨ.ਜੀ.ਓ ਦੇ ਸਹਿਯੋਗ ਨਾਲ ਜਸਟਿਸ ਐਕਟ 2015 ਅਤੇ ਪੋਕਸੋ ਐਕਟ 2012 ਦੀ ਜਾਗਰੂਕਤਾ ਸੰਬੰਧੀ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ ਅੰਮ੍ਰਿਤਸਰ (ਸ਼ਹਿਰੀ ਅਤੇ ਦਿਹਾਤੀ) ਦੇ ਅਧਿਕਾਰੀਆਂ ਲਈ ਇੱਕ ਦਿਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮਾਣਯੋਗ ਪ੍ਰਿੰਸੀਪਲ ਮੈਜਿਸਟਰੇਟ ਜੁਵੇਨਾਈਲ ਜਸਟਿਸ ਬੋਰਡ ਸ਼੍ਰੀਮਤੀ ਸੁਰਭੀ ਪਰਾਸ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ …

Read More »

ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਵੱਲੋਂ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ

ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ਦੇ ਅਧਿਆਪਕਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ।ਆਮ ਆਦਮੀ …

Read More »

ਰੰਗ ਬਰੰਗੀਆਂ ਗੁਲਦਾਉਦੀਆਂ ਨਾਲ ਖਿੜ ਉਠਿਆ ਯੂੁੁਨੀਵਰਸਿਟੀ ਦਾ ਵਿਹੜਾ

ਤਿੰਨ ਰੋਜ਼ਾ ਭਾਈ ਵੀਰ ਸਿੰਘ ਫੁੱਲਾਂ ਅਤੇ ਪੌਦਿਆਂ ਦੇ ਮੇਲੇ ਦੇ ਦੂਜੇ ਦਿਨ ਲੋਕਾਂ ‘ਚ ਭਾਰੀ ਉਤਸ਼ਾਹ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਖੁਰਮਣੀਆਂ) – ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ, ਉੱਘੇ ਸਾਹਿਤਕਾਰ ਅਤੇ ਵਾਤਾਵਰਣ ਪ੍ਰੇਮੀ, ਭਾਈ ਵੀਰ ਸਿੰਘ ਦੇ 150 ਸਾਲਾ ਜਨਮਦਿਨ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੁੂਨੀਵਰਸਿਟੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਚੱਲ ਰਹੇ ਭਾਈ ਵੀਰ ਸਿੰਘ ਫੁੱਲਾਂ ਅਤੇ …

Read More »

ਸਮਾਜ ਸੇਵਕ ਸੰਜੇ ਸੈਨ ਨੂੰ ਲੱਗਾ ਗਹਿਰਾ ਸਦਮਾ, ਭੈਣ ਦਾ ਦੇਹਾਂਤ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਪ੍ਰਸਿੱਧ ਸਮਾਜ ਸੇਵੀ ਸੰਜੇ ਸੈਨ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਵੱਡੀ ਭੈਣ ਕਮਲੇਸ਼ ਰਾਣੀ ਦਾ ਦੇਹਾਂਤ ਹੋ ਗਿਆ।ਉਹ ਬਠਿੰਡਾ ਵਿਖੇ ਵਿਆਹੀ ਸੀ।ਕਮਲੇਸ਼ ਰਾਣੀ ਦੀ ਇਸ ਬੇਵਕਤੀ ਮੌਤ ‘ਤੇ ਭਾਜਪਾ ਸੀਨੀਅਰ ਆਗੂ ਮੈਡਮ ਦਾਮਨ ਥਿੰਦ ਬਾਜਵਾ, ਨਗਰ ਕੌਂਸਲ ਸਾਬਕਾ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ, ਭਾਜਪਾ ਆਗੂ ਵਿਜੈ ਕੁਮਾਰ ਗੋਇਲ, ਸਮਾਜ ਸੇਵਕ …

Read More »

ਭਾਜਪਾ ਆਗੂ ਸਨਮੁੱਖ ਸਿੰਘ ਮੋਖਾ ਨੂੰ ਸਦਮਾ, ਪੁੱਤਰ ਨਵਦੀਪ ਸਿੰਘ ਮੋਖਾ ਦਾ ਦੇਹਾਂਤ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਆਗੂ ਸਨਮੁੱਖ ਸਿੰਘ ਮੋਖਾ ਦੇ ਪੁੱਤਰ ਨਵਦੀਪ ਸਿੰਘ ਮੋਖਾ ਦੀ ਨੌਜਵਾਨ ਅਵੱਸਥਾ ਵਿੱਚ ਮੌਤ ਹੋ ਗਈ ਹੈ।ਉਸ ਦੇ ਬੇਵਕਤੀ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਭਾਜਪਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਬਾਜਵਾ, ਕਾਂਗਰਸੀ ਆਗੂ ਜਸਵਿੰਦਰ ਧੀਮਾਨ, ਮਘਨਦੀਪ ਸਿੰਘ ਮਾਨ, ਨਗਰ ਕੌਂਸਲ ਪ੍ਰਧਾਨ ਨਿਸ਼ਾਨ …

Read More »

ਜਲੰਧਰ ਵਿਖੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, …

Read More »