Saturday, September 14, 2024

Daily Archives: December 17, 2022

ਚੇਅਰਮੈਨ ਘੱਟਗਿਣਤੀ ਕਮਿਸ਼ਨ ਪੰਜਾਬ ਵਲੋਂ ਕੇਂਦਰ ਸਰਕਾਰ ਦੇ ਫੈਸਲੇ ਦੀ ਨਿੰਦਾ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ: ਇੰਮੈਨੁਏਲ ਨਾਹਰ ਨੇ ਕੇਂਦਰ ਸਰਕਾਰ ਨੇ ਸਾਲ 2022-23 ਤੋਂ ਮੌਲਾਨਾ ਆਜ਼ਾਦ ਰਾਸ਼ਟਰੀ ਸਕਾਲਰਸ਼ਿਪ ਸਕੀਮ ਅਤੇ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਬੰਦ ਕਰਨ ਦੇ ਫੈਸਲਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਯੋਜਨਾ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੇ ਹਿੱਸੇ …

Read More »

ਕੈਬਨਿਟ ਮੰਤਰੀ ਨਿੱਜ਼ਰ ਵਲੋਂ ਹਲਕਾ ਦੱਖਣੀ’ਚ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦਾ ਉਦਘਾਟਨ

ਕਰੀਬ 35 ਲੱਖ ਰੁਪਏ ਕੀਤੇ ਜਾਣਗੇ ਖਰਚ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਦੱਖਣੀ ਹਲਕੇ …

Read More »

ਹਰ ਵਰ੍ਹੇ ਪੁਲਿਸ ਦੀ ਭਰਤੀ ਦੇ ਫੈਸਲੇ ਨਾਲ ਨੌਜਵਾਨ ਖੁਸ਼ – ਰਿਸ਼ੀ ਸਤੌਜ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੀਟਿੰਗ ਦੌਰਾਨ ਹਰ ਵਰ੍ਹੇ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਜੋ ਅਹਿਮ ਫੈਸਲਾ ਲਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਵਰਕਰ ਹਰਵਿੰਦਰ ਰਿਸ਼ੀ ਸਤੌਜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਨੀਅਤ ਅਤੇ ਨੀਤੀ ਬਿਲਕੁੱਲ ਸਾਫ ਹੈ।ਇਸ …

Read More »

ਭਾਰਤ ਜੋੜੋ ਯਾਤਰਾ ਦਾ ਪੰਜਾਬ ਆਉਣ ‘ਤੇ ਕੀਤਾ ਜਾਵੇਗਾ ਭਰਵਾਂ ਸਵਾਗਤ – ਵਿਜੈਇੰਦਰ ਸਿੰਗਲਾ

ਯਾਤਰਾ ਨੂੰ ਲੈ ਕੇ ਵਰਕਰਾਂ ‘ਚ ਪੂਰਾ ਜੋਸ਼ – ਰੌਕੀ ਬਾਂਸਲ ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਬਲਾਕ ਕਾਂਗਰਸ ਕਮੇਟੀ ਸੰਗਰੂਰ ਦੀ ਮੀਟਿੰਗ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ਵਿਖੇ ਹੋਈ।ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ ਵਲੋਂ ਦੇਸ਼ ਵਿੱਚ ਰਾਹੁਲ ਗਾਂਧੀ ਦੀ ਯੋਗ ਅਗਵਾਈ ਵਿਚ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਵਿਜੈ ਇੰਦਰ …

Read More »

100% ਨਤੀਜਿਆਂ ਸਬੰਧੀ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਜਿ.ਸਿ.ਅ (ਸੈ.ਸਿ) ਸੰਗਰੂਰ ਸੰਜੀਵ ਸ਼ਰਮਾ, ਉਪ ਜਿ.ਸਿ.ਅ ਅੰਗਰੇਜ਼ ਸਿੰਘ, ਬੀ.ਐਨ.ਓ ਵਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਸਸਸ ਸ਼ਾਹਪੁਰ ਕਲਾਂ ਵਿਖੇ ਡੀ.ਡੀ.ਓ ਕਮ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਵਲੋਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ 100% ਨਤੀਜ਼ੇ ਲਿਆਉਣ …

Read More »

ਪਿੰਡ ਮਹਿਲਾਂ ਚੌਕ ਦੇ ਸਰਕਾਰੀ ਸਕੂਲ ਵਿਖੇ ਤਰਕਸ਼ੀਲ ਸਮਾਗਮ ਦਾ ਆਯੋਜਨ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਹਿਲਾਂ ਚੌਕ ਵਿਖੇ ਮਾਸਟਰ ਪਰਮਵੇਦ, ਚਰਨ ਕਮਲ ਸਿੰਘ, ਚਮਕੌਰ ਸਿੰਘ ਮਹਿਲਾਂ …

Read More »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਆਂ ਦਾ ਇਕੱਠ ਹੋਇਆ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦਾ ਇਕ ਭਾਰੀ ਇਕੱਠ ਪ੍ਰਧਾਨ ਪ੍ਰਦੀਪ ਸਰੀਨ ਦੀ ਅਗਵਾਈ `ਚ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਹੋਇਆ।ਇਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਸੇਵਾ ਮੁਕਤ ਅਧਿਆਪਕਾਂ, ਅਧਿਆਪਕਾਵਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਦੀਪ ਸਰੀਨ ਨੇ ਕਿਹਾ …

Read More »

ਸੂਬੇ ਦਾ ਵਿਕਾਸ ਤੇ ਖੁਸ਼ਹਾਲੀ ਹੀ ਹੈ ਸ਼਼੍ਰੋਮਣੀ ਅਕਾਲੀ ਦਲ (ਅ) ਦਾ ਮੁੱਖ ਉਦੇਸ਼ – ਰਾਮਪੁਰਾ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ)- ਸ਼਼੍ਰੋਮਣੀ ਅਕਾਲੀ ਦਲ (ਅ) ਦਾ ਸ਼ੁਰੂ ਤੋਂ ਹੀ ਮੁੱਖ ਟੀਚਾ ਸੂਬੇ ਦਾ ਵਿਕਾਸ ਅਤੇ ਲੋਕਾਂ ਨੂੰ ਖੁਸ਼ਹਾਲ ਬਣਾਉਣ ਦਾ ਰਿਹਾ ਹੈ।ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਇਸੇ ਟੀਚੇ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ।ਉਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕ ਹਿੱਤਾਂ `ਤੇ ਪਹਿਰਾ ਦਿੰਦਿਆਂ ਸੂਬੇ …

Read More »

ਮੇਅਰ ਵਲੋਂ ਮੁਸਤਫ਼ਾਬਾਦ ਵਿਖੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਸ਼ਿਵ ਐਵੀਨਿਊ ਮੁਸਤਫ਼ਾਬਾਦ ਵਿਖੇ ਵਾਰਡ ਨੰਬਰ 19 ਦੇ ਵਿੱਚ ਪੈਂਦੀਆਂ ਗਲੀਆਂ ਵਿੱਚ ਸਿਵਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਨਿਜ਼ਾਤ ਮਿਲੇਗੀ।ਮੇਅਰ ਰਿੰਟੂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਵਾਤਾਵਰਣ ਦੀ ਸੰਭਾਲ ਲਈ …

Read More »

ਸਮਰਾਲਾ ’ਚ ਪੈਨਸ਼ਨਰਾਂ ਨੇ ‘ਪੈਨਸ਼ਨਰਜ਼ ਦਿਵਸ’ ਮਨਾਇਆ

ਨਵੇਂ ਨੋਟੀਫਿਕੇਸ਼ਨ ਦੀਆਂ ਫੋਟੋ ਕਾਪੀਆਂ ਵੰਡੀਆਂ, 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰ ਕੀਤੇ ਸਨਮਾਨਿਤ ਸਮਰਾਲਾ, 17 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਦੀ ਅਗਵਾਈ ਅੱਜ ਇਥੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ‘ਪੈਨਸ਼ਨਰਜ਼ ਦਿਵਸ’ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿੱਚ 200 ਦੇ ਲਗਭਗ ਪੈਨਸ਼ਨਰਾਂ ਨੇ ਭਾਗ ਲਿਆ।ਆਪਣੇ …

Read More »