Sunday, December 22, 2024

Monthly Archives: December 2022

ਸੋਨ ਤਗਮਾ ਜਿੱਤ ਕੇ ਆਏ ਪਹਿਲਵਾਨ ਕਰਨਜੀਤ ਦਾ ਚੇਅਰਮੈਨ ਬੱਤਰਾ ਨੇ ਕੀਤਾ ਸਨਮਾਨ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਵਿਖੇ ਹੋਏ ਨੈਸ਼ਨਲ ਕੁਸ਼ਤੀ ਮੁਕਾਬਲੇ `ਚ ਸੋਨ ਤਗਮਾ ਜਿੱਤ ਕੇ ਆਏ ਅੰਮ੍ਰਿਤਸਰ ਦੇ ਪਹਿਲਵਾਨ ਕਰਨਜੀਤ ਸਿੰਘ ਦੇ ਸਨਮਾਨ ਵਿੱਚ ਗੋਲਬਾਗ ਸਟੇਡੀਅਮ ਅੰਮ੍ਰਿਤਸਰ ਵਿਖੇ ਸ਼ਾਨਦਾਰ ਸਮਾਗਮ ਦਾ ਅਯੋਜਿਨ ਕੀਤਾ ਗਿਆ। ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਲਘੂ ਉਦਯੋਗ ਦੇ ਸੀਨੀਅਰ ਵਾਈਸ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਨੇ ਕਿਹਾ ਕਿ ਪੰਜਾਬ ਨੂੰ ਕਰਨਜੀਤ ਵਰਗੇ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼

ਉਤਰਾਖੰਡ ਤੋਂ 4,05,000 ਨਸ਼ੀਲੀਆਂ ਗੋਲੀਆਂ/ ਕੈਪਸੂਲਾਂ ਸਮੇਤ 1 ਹੋਰ ਕਾਬੂ ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਵਲੋਂ ਨਸ਼ਾ ਤਸਕਰਾਂ ਖਿਲਾਫ਼ ਛੇੜੀ ਗਈ ਜੰਗ ਤਹਿਤ ਜਸਕਰਨ ਸਿੰਘ ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਨਸ਼ਾ ਤਸਕਰਾਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਟੀਮ ਵਲੋਂ ਨਸ਼ੇ ਦੀਆਂ ਗੋਲੀਆਂ/ਕੈਪਸੂਲ ਵੇਚਣ ਦੀ ਸਪਲਾਈ ਚੈਨ ਨੂੰ ਤੋੜ ਕੇ …

Read More »

ਸਰਕਾਰੀ ਸਕੂਲ (ਲੜਕੇ) ਸਮਰਾਲਾ ਮਾਪੇ ਅਤੇ ਅਧਿਆਪਕ ਮਿਲਣੀ ਦਾ ਆਯੋਜਨ

ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਮਿਲਣੀ ਦਾ ਮੁੱਖ ਮਕਸਦ ਨਵੰਬਰ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਮਿਸ਼ਨ 100 ਪ੍ਰਤੀਸ਼ਤ ਦੀ ਕਾਮਯਾਬੀ ਸਬੰਧੀ ਮਾਪਿਆਂ ਨਾਲ ਜਾਣਕਾਰੀ ਸਾਂਝੀ ਕਰਨਾ ਸੀ।ਸਕੂਲ ਦੇ ਮੁੱਖ ਦੁਆਰ ‘ਤੇ ਮਾਪਿਆਂ ਨੂੰ …

Read More »

ਧੂਮ-ਧਾਮ ਨਾਲ ਮਨਾਇਆ ਗਿਆ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ

ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਸਰਕਾਰੀ ਕੰਨਿਆਂ ਸੀਨੀਅਰ ਸੈਕਡਰੀ ਸਮਾਰਟ ਸਕੂਲ ਦੀ ਗਰਾਊਂਡ ਵਿਚ ਮਨਾਇਆ ਗਿਆ।ਪਾਸਟਰ ਮਦਨ ਲਾਲ, ਕੈਪਟਨ ਪ੍ਰੀਤਮ ਸਿੰਘ ਪ੍ਰਧਾਨ ਅਤੇ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮਸੀਹੀ ਸੰਗਤ ਨੇ ਹੁੰਮ ਹੁੰਮਾ ਕੇ ਭਾਗ ਲਿਆ।ਬੱਚਿਆਂ ਨੇ ਪ੍ਰਭੂ ਯਿਸੂ ਮਸੀਹ ਜੀ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਬੈਸਟ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ

ਛੀਨਾ ਨੇ ਅਮਰੀਕਾ ਸਥਿਤ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਦਾ ਐਵਾਰਡ ਦੇਣ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ (ਯੂ.ਐਸ.ਏ) ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ …

Read More »

ਦੀਸ਼ਿਤਾ, ਜੈਸਮਿਨ ਅਤੇ ਸੁਜ਼ਲ ਕੁਮਾਰ ਨੇ ਜਿਲ੍ਹਾ ਸੰਗਰੂਰ ਲਈ ਜਿੱਤੇ ਤਮਗੇ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 66ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ।ਸੁਨਾਮ ਦੀ ਵਰਲਡ ਕਿੱਕ ਬਾਕਸਿੰਗ ਚੈਂਪੀਅਨ ਦੀਸ਼ਿਤਾ ਗੁਪਤਾ ਨੇ ਗੋਲਡ ਮੈਡਲ ਅਤੇ ਨੈਸ਼ਨਲ ਖਿਡਾਰਨ ਜੈਸਮਿਨ ਤੇ ਸੂਜ਼ਲ ਕੁਮਾਰ ਨੇ ਸਿਲਵਰ ਮੈਡਲ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਅਪਣੇ ਕੋਚ ਵਿਸ਼ਾਲ ਮਲਹੋਤਰਾ ਦਾ ਨਾਂ ਰੌਸ਼ਨ ਕੀਤਾ।ਮੈਚ ਦੌਰਾਨ ਜਿਲ੍ਹਾ ਕੋਚ ਅਰਸ਼ ਮਰਵਾਹਾ, …

Read More »

ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ `ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਨਾਲ ਕੀਤੇ ਗਏ ਅਤੇ ਜੂਨੀਅਰ ਵਿੰਗ ਦੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਸਿੱਖ ਕੌਮ ਲਈ ਦਿੱਤੀ ਸ਼ਹਾਦਤ ਸਬੰਧੀ …

Read More »

ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਮਾਪੇ ਅਤੇ ਵਿਦਿਆਰਥੀ ਸ਼ਮਲ ਹੋਏ।ਸਰਪੰਚ ਕੁਲਦੀਪ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਬਲਜੀਤ ਬੱਲੀ ਨੇ ਸਾਰਿਆਂ ਨੂੰ ‘ਜੀ ਆਇਆਂ’ ਕਿਹਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੱਸੀਆਂ।ਮੈਡਮ ਪਰਵੀਨ ਕੌਰ ਨੇ ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ, ਮਾਪਿਆਂ ਨੂੰ ਹਰ …

Read More »

ਪ੍ਰੇਰਣਾ ਗਰਗ ਨੇ ਬੀ.ਆਈ.ਐਸ ਕੰਪੀਟੀਸ਼ਨ (+1 ਕਾਮਰਸ ਗਰੁੱਪ) ਚੋਂ ਹਾਸਲ ਕੀਤੀ ਪਹਿਲੀ ਪੁਜੀਸ਼ਨ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਵਿਖੇ ਬੀ.ਆਈ.ਐਸ ਕੰਪੀਟੀਸ਼ਨ (+1 ਕਾਮਰਸ ਗਰੁੱਪ) ਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਪ੍ਰੇਰਣਾ ਗਰਗ ਪੁੱਤਰੀ ਪੱਤਰਕਾਰ ਰਵੀ ਕੁਮਾਰ ਗਰਗ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਾਲ-2022 ਨੂੰ ਅਲਵਿਦਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 53 ਸਾਲਾਂ ਦੇ ਇਤਿਹਾਸ ਦੇ ਵਿਚ 2022 ਅਜਿਹਾ ਸਾਲ ਹੈ, ਜਿਸ ਦੇ ਵਿਚ ਯੂਨੀਵਰਸਿਟੀ ਇਕ ਤੋਂ ਬਾਅਦ ਇਕ ਮਾਰੇ ਗਏ ਮਾਅਰਕਿਆਂ ਦੇ ਨਾਲ ਪੂਰਾ ਸਾਲ ਚਰਚਾ ਵਿੱਚ ਰਹੀ। ਹਾਲ ਵਿਚ ਹੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਵੱਲੋਂ 3.85/4 ਵਿਚ ਏ++ ਦਰਜ਼ਾ ਪ੍ਰਾਪਤ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਉਚ ਸਿਖਿਆ ਅਦਾਰਿਆਂ ਦਾ ਧਿਆਨ ਆਪਣੇ …

Read More »