Saturday, May 25, 2024

Daily Archives: January 21, 2023

ਵਿਧਾਇਕਾ ਭਰਾਜ ਵਲੋਂ ਨਦਾਮਪੁਰ ਤੇ ਘਰਾਚੋਂ ਵਿਖੇ ਆਮ ਆਦਮੀ ਕਲੀਨਿਕ ਦੀ ਤਰਜ਼ ‘ਤੇ ਅਪਗ੍ਰੇਡ ਸਿਹਤ ਸੰਸਥਾਨਾਂ ਦਾ ਜਾਇਜ਼ਾ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਨਦਾਮਪੁਰ ਤੇ ਘਰਾਚੋਂ ਵਿਖੇ ‘ਆਮ ਆਦਮੀ ਕਲੀਨਿਕਾਂ` ਦੀ ਤਰਜ਼ ‘ਤੇ ਅਪਗ੍ਰੇਡ ਕੀਤੇ ਜਾ ਰਹੇ ਸਰਕਾਰੀ ਸਿਹਤ ਸੰਸਥਾਨਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲਿਆ।ਉਨ੍ਹਾਂ ਨਾਲ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ …

Read More »

ਅਕਾਲ ਅਕੈਡਮੀ ਉੱਭਿਆ ਦੀਆਂ ਵਿਦਿਆਰਥਣਾਂ ਨੇ ਫੁੱਟਬਾਲ `ਚ ਮਾਰੀਆਂ ਮੱਲਾਂ

ਸੰਗਰੂਰ, 21ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੀਆਂ ਵਿਦਿਆਰਥਣਾਂ ਨੇ ਡਿਸਟ੍ਰਿਕਟ ਫੁੱਟਬਾਲ ਐਸੋਸੀਏਸ਼ਨ ਵਲੋਂ ਸੁਨਾਮ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਫੁੱਟਬਾਲ ਲੀਗ ਵਿੱਚ ਆਪਣਾ ਲੋਹਾ ਮੰਨਵਾਇਆ ਹੈ। ਇਹ ਲੀਗ 26/11/2022 ਤੋਂ 26/12/2022 ਤੱਕ ਇੱਕ ਮਹੀਨਾ ਚੱਲੀ।ਇਸ ਲੀਗ ਵਿੱਚ 6 ਟੀਮਾਂ ਨੇ ਹਿੱਸਾ ਲਿਆ।ਹਰ ਟੀਮ ਨੇ …

Read More »

ਭਾਜਪਾ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਮੀਟਿੰਗ ਅੱਜ ਤੋਂ

ਪੰਜਾਬ ਦੀ ਜਨਤਾ ਭਗਵੰਤ ਮਾਨ ਸਰਕਾਰ ਦੇ ਕੁਸ਼ਾਸ਼ਨ ਦਾ ਭੋਗ ਰਹੀ ਹੈ ਸੰਤਾਪ- ਚੀਮਾ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਸ਼ੂਰੂ ਹੋ ਰਹੀ ਹੈ।ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ …

Read More »

ਨਿੱਜ਼ਰ ਵਲੋਂ ਜੀ 20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ

ਕਿਹਾ, ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਜੀ 20 ਦੀ ਮਹਿਮਾਨ ਨਿਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਕੰਮ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜੋ ਵੀ …

Read More »

ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਵਿੱਢਿਆ ਗਲਿਆਰੇ ‘ਚੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਵਲੋਂ ਸਰਕਾਰੀ ਇਮਾਰਤਾਂ ਅਤੇ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਪਹਿਲ ਤਹਿਤ ਵਧੀਕ ਮੁੱਖ ਪਬੰਧਕ ਰਜ਼ਤ ਉਬਰਾਏ ਨੇ ਸ੍ਰੀ ਦਰਬਾਰ ਸਾਹਿਬ ਦੁਆਲੇ ਬਣੇ ਗਲਿਆਰੇ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਐਕਸੀਅਨ ਗੁਰਪ੍ਰੀਤ ਸਿੰਘ ਨੇ ਦੱਸਿਆ …

Read More »

ਪੰਜਾਬ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਕੀਤਾ ਜਾਵੇਗਾ ਮਜ਼ਬੂਤ- ਸਿਹਤ ਮੰਤਰੀ

ਹਰੇਕ ਡਾਕਟਰ ਦੀ ਗੱਡੀ ‘ਚ ਹੋਵੇ ਫਸਟ ਏਡ ਕਿੱਟ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸਿਹਤ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਬਨਾਉਣਾ ਹੈ ਅਤੇ ਇਸ ਵਿਚ ਸਭ ਤੋਂ ਵੱਧ ਯੋਗਦਾਨ ਸਿਹਤ …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ (ਈ-ਕੇ.ਵਾਈ.ਸੀ) ਜਰੂਰੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਵਿੱਤੀ ਲਾਭ ਲੈ ਰਹੇ ਕਿਸਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਨਾਂ ਲਾਭਪਾਤਰੀ ਕਿਸਾਨਾਂ ਨੇ ਅਜੇ ਤੱਕ (ਈ-ਕੇ.ਵਾਈ.ਸੀ) ਨਹੀਂ ਕਰਵਾਈ ਜਾਂ ਆਪਣੇ ਬੈਂਕ ਖਾਤੇ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਏ, ਉਹ …

Read More »

ਸ਼ੋਰ ਪ੍ਰਦੂਸ਼ਣ ਰੋਕਣ ਲਾਊਡ ਸਪੀਕਰ/ਡੀ.ਜੇ ਉਚੀ ਅਵਾਜ਼ ’ਚ ਚਲਾਉਣ ‘ਤੇ ਰੋਕ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਂਸੀ ਹਾਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ, ਵਿਆਹਾਂ ‘ਤੇ ਮੌਕੇ ਉਚੀ ਅਵਾਜ਼ ਵਿੱਚ ਡੀ.ਜੇ ਚਲਾਉਣ ਅਤੇੇ ਕਿਸੇ ਵੀ ਕਿਸਮ ਦਾ ਸ਼ੋਰ, ਸੰਗੀਤ ਤੇ ਉੱਚੀ …

Read More »

ਰੁਕੇ ਪੀ.ਪੀ.ਓ ਆਰਡਰਾਂ ਤੇ ਛੇਵੇਂ ਪੇਅ ਕਮਿਸ਼ਨ ਬਾਰੇ ਸਰਕਾਰ ਨਾਲ ਚੱਲ ਰਹੀ ਗੱਲਬਾਤ- ਦੇ ਜਲਦ ਆਉਣਗੇ ਸਾਰਥਿਕ ਨਤੀਜੇ – ਸਰੀਨ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਯੁਨੀਅਨ ਦੇ ਜਿਲ੍ਹਾ ਪ੍ਰਧਾਨ ਪ੍ਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਛੇਵੇਂ ਪੇਅ-ਕਮਿਸ਼ਨ ਨੂੰ ਉਡੀਕਦੇ-ਉਡੀਕਦੇ ਜਿਹੜੇ ਕਰਮਚਾਰੀ ਸੰਸਾਰ ਤੋਂ ਚੱਲ ਵੱਸੇ, ਉਨ੍ਹਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਵਿੱਛੜੇ ਸਾਥੀਆਂ …

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ‘ਚ ਕੋਹਰੇ ਦੇ ਨੁਕਸਾਨ ਦਾ ਮੰਗਿਆ ਮੁਆਵਜ਼ਾ

27 ਜਨਵਰੀ ਨੂੰ ਐਸ.ਡੀ.ਐਮ. ਦਫਤਰ ਵਿਖੇ ਛੱਡੇ ਜਾਣਗੇ ਅਵਾਰਾ ਪਸ਼ੂ ਸਮਰਾਲਾ, 21 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਮਰਾਲਾ ਅਤੇ ਬਲਾਕ ਮਾਛੀਵਾੜਾ ਸਾਹਿਬ ਦੀ ਮਟਿੰਗ ਮੋਹਣ ਸਿੰਘ ਬਾਲਿਓਂ ਬਲਾਕ ਪ੍ਰਧਾਨ ਅਤੇ ਉਜਾਗਰ ਸਿੰਘ ਚਹਿਲਾਂ ਸੀਨੀਅਰ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੇਨ ਚੌਕ ਗੁਰਦੁਆਰਾ ਸਿੰਘ ਸਭਾ ਸਮਰਾਲਾ ਵਿਖੇ ਹੋਈ।ਜਿਸ ਵਿੱਚ ਕਿਸਾਨੀ ਤੇ ਸਮਾਜਿਕ ਵਿਚਾਰਾਂ ਕੀਤੀਆਂ ਗਈਆਂ।ਪਿਛਲੇ ਦਿਨਾਂ …

Read More »