Tuesday, November 24, 2026

Monthly Archives: January 2023

ਰੁਕੇ ਪੀ.ਪੀ.ਓ ਆਰਡਰਾਂ ਤੇ ਛੇਵੇਂ ਪੇਅ ਕਮਿਸ਼ਨ ਬਾਰੇ ਸਰਕਾਰ ਨਾਲ ਚੱਲ ਰਹੀ ਗੱਲਬਾਤ- ਦੇ ਜਲਦ ਆਉਣਗੇ ਸਾਰਥਿਕ ਨਤੀਜੇ – ਸਰੀਨ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਯੁਨੀਅਨ ਦੇ ਜਿਲ੍ਹਾ ਪ੍ਰਧਾਨ ਪ੍ਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਛੇਵੇਂ ਪੇਅ-ਕਮਿਸ਼ਨ ਨੂੰ ਉਡੀਕਦੇ-ਉਡੀਕਦੇ ਜਿਹੜੇ ਕਰਮਚਾਰੀ ਸੰਸਾਰ ਤੋਂ ਚੱਲ ਵੱਸੇ, ਉਨ੍ਹਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਵਿੱਛੜੇ ਸਾਥੀਆਂ …

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ‘ਚ ਕੋਹਰੇ ਦੇ ਨੁਕਸਾਨ ਦਾ ਮੰਗਿਆ ਮੁਆਵਜ਼ਾ

27 ਜਨਵਰੀ ਨੂੰ ਐਸ.ਡੀ.ਐਮ. ਦਫਤਰ ਵਿਖੇ ਛੱਡੇ ਜਾਣਗੇ ਅਵਾਰਾ ਪਸ਼ੂ ਸਮਰਾਲਾ, 21 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਮਰਾਲਾ ਅਤੇ ਬਲਾਕ ਮਾਛੀਵਾੜਾ ਸਾਹਿਬ ਦੀ ਮਟਿੰਗ ਮੋਹਣ ਸਿੰਘ ਬਾਲਿਓਂ ਬਲਾਕ ਪ੍ਰਧਾਨ ਅਤੇ ਉਜਾਗਰ ਸਿੰਘ ਚਹਿਲਾਂ ਸੀਨੀਅਰ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੇਨ ਚੌਕ ਗੁਰਦੁਆਰਾ ਸਿੰਘ ਸਭਾ ਸਮਰਾਲਾ ਵਿਖੇ ਹੋਈ।ਜਿਸ ਵਿੱਚ ਕਿਸਾਨੀ ਤੇ ਸਮਾਜਿਕ ਵਿਚਾਰਾਂ ਕੀਤੀਆਂ ਗਈਆਂ।ਪਿਛਲੇ ਦਿਨਾਂ …

Read More »

ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ‘ਚ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਜੇ ਦਰਜੇ ਵਿੱਚ ਦਿੱਤੀ ਪ੍ਰੀਖਿਆ ਵਿੱਚੋਂ 2100/- ਰੁਪਿਆ ਅਤੇ ਗੁਰਤੇਜ ਸਿੰਘ ਤੇ ਕੰਵਰਦੀਪ ਦੀਪ ਸਿੰਘ ਦੋ ਵਿਦਿਆਰਥੀਆਂ ਨੇ ਗਿਆਰਾਂ ਗਿਆਰਾਂ ਸੌ ਰੁਪਿਆ ਨਗਦ ਇਨਾਮ ਪ੍ਰਾਪਤ ਕੀਤਾ ਹੈ।ਪ੍ਰੋ. ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਕਰਵਾਈਆਂ ਪ੍ਰੀ ਪ੍ਰਾਇਮਰੀ ਖੇਡਾਂ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ ਪ੍ਰੀ- ਪ੍ਰਾਇਮਰੀ ਖੇਡ ਟੂਰਨਾਮੈਂਟ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਵਿਸ਼ੇਸ਼ ਮਹਿਮਾਨਾਂ ਵੱਜੋਂ ਸਕੂਲ ਦੇ ਮੈਂਬਰ ਇੰਚਾਰਜ਼ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਅਮਰਦੀਪ ਸਿੰਘ ਰਾਜੇਵਾਲ ਹਾਜ਼ਰ ਹੋਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ …

Read More »

ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ- ਐਡਵੋਕੇਟ ਧਾਮੀ

ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ …

Read More »

ਅਕੇਡੀਆ ਵਰਲਡ ਸਕੂਲ ਵਲੋਂ ਪਤੰਗਬਾਜ਼ੀ ਲਈ ਚਾਈਨਾ ਡੋਰ ਨਾ ਵਰਤਣ ਦੀ ਅਪੀਲ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਇਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਜਾਗਰੂਕ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਨੇ ਹਾਲ ਹੀ ਵਿੱਚ ਇਲਾਕੇ ’ਚ ਚਾਇਨਾ ਡੋਰ ਨਾਲ ਵਾਪਰੇ ਹਾਦਸਿਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਵਰਤਣ …

Read More »

ਜਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਇਨਰੋਲਮੈਂਟ ਵਧਾਉਣ ’ਤੇ ਦਿੱਤਾ ਜ਼ੋਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਉਚਾ ਚੁੱਕਣ ਲਈ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤਹਿਤ ਅੱਜ ਜਿਲ੍ਹਾ ਸਿਖਿਆ ਅਫਸਰ (ਸੈ.) ਜੁਗਰਾਜ ਸਿੰਘ ਰੰਧਾਵਾ ਨੇ ਅਜਨਾਲਾ-1, ਅਜਨਾਲਾ-2, ਚੁਗਾਵਾਂ-1 ਅਤੇ ਚੁਗਾਵਾਂ-2 ਬਲਾਕਾਂ ਦੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਨੇ ਮੀਟਿੰਗ ਦੌਰਾਨ ਸਾਲ 2023-24 ਦੌਰਾਨ …

Read More »

ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ ਚੀਮਾ ਲਹਿਰਾਉਣਗੇ ਰਾਸ਼ਟਰੀ ਝੰਡਾ – ਵਧੀਕ ਡਿਪਟੀ ਕਮਿਸ਼ਨਰ

24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ।ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ …

Read More »

ਰੈਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਬਾਲ ਭਲਾਈ ਕੌਂਸਲ ਅੰਮ੍ਰਿਤਸਰ ਵਲੋਂ ਰੈਡ ਕਰਾਸ ਭਵਨ ਵਿਖੇ ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿਚ ਲਗਭਗ 12 ਸਕੂਲਾਂ ਦੇ 69 ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ-ਵੱਖ ਰੰਗਾਂ ਵਿਚ ਪੇਸ਼ ਕੀਤਾ।ਮੁਕਾਬਲਿਆਂ ਦੇ ਤਿੰਨ ਵੱਖ-ਵੱਖ ਗਰੁੱਪ ਬਣਾਏ ਗਏ।ਪਹਿਲੇ ਗਰੁੱਪ ਵਿੱਚ ਉਮਰ 5 ਤੋਂ 8 ਸਾਲ, …

Read More »

255 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਇੰਚਾਰਜ ਸੀ.ਆਈ.ਏ ਸਟਾਫ ਅੰਮ੍ਰਿਤਸਰ ਸਿਟੀ ਦੇ ਐਸ.ਆਈ ਪਰਮਜੀਤ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਮੁਜ਼ਰਮ ਗੁਰਵਿੰਦਰ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਇਸੇ ਤਰ੍ਹਾਂ ਥਾਣਾ ਸੀ-ਡਵੀਜ਼ਨ ਦੇ ਏ.ਐਸ.ਆਈ ਜਸਪਾਲ ਸਿੰਘ ਇੰਚਾਰਜ ਪੁਲੀਸ ਚੌਕੀ ਗੁਜਰਪੁਰਾ ਨੇ ਸਮੇਤ ਪੁਲਿਸ ਪਾਰਟੀ ਐਸ.ਆਈ ਮਨਦੀਪ ਕੌਰ ਵਲੋ ਗਸ਼ਤ ਦੌਰਾਨ ਭਗਤਾਂਵਾਲਾ ਨੇੜੇ …

Read More »