Tuesday, November 24, 2026

Monthly Archives: January 2023

ਸੀਨੀਅਰ ਸਿਟੀਜ਼ਨਾਂ ਵਲੋਂ ਲੋਹੜੀ ਨੂੰ ਸਮਰਪਿਤ ਸੰਗੀਤ ਮਈ ਸ਼ਾਮ ਦਾ ਆਯੋਜਨ

ਬਜ਼ੁਰਗ ਮਰਦ, ਇਸਤਰੀਆਂ ਨੇ ਭੰਗੜੇ ਤੇ ਗਿੱਧੇ ਦੀ ਪਾਈਆਂ ਧਮਾਲਾਂ ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ਼ ਮੁੱਖ ਦਫ਼ਤਰ ਵਿਖੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਪਾਲਾ ਮੱਲ ਸਿੰਗਲਾ ਪ੍ਰਧਾਨ, ਗੁਰਿੰਦਰ ਜੀਤ ਸਿੰਘ ਵਾਲੀਆ, ਸੁਧੀਰ ਵਾਲੀਆ, ਮੱਘਰ ਸਿੰਘ ਸੋਹੀ, ਪ੍ਰੇਮ ਚੰਦ ਗਰਗ, ਸੁਰਿੰਦਰ ਸ਼ੋਰੀ, ਅਸ਼ਵਨੀ ਸ਼ਰਮਾ ਦੀ ਦੇਖ-ਰੇਖ ਹੇਠ ਲੋਹੜੀ ਨੂੰ ਸਮਰਪਿਤ ਸੰਗੀਤ ਮਈ ਸ਼ਾਮ ਦਾ ਆਯੋਜਨ ਕੀਤਾ ਗਿਆ।ਸਮਾਗਮ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

ਪ੍ਰਿੰਸੀਪਲਾਂ ਨੇ ਭੁੱਗਾ ਬਾਲਿਆ ਅਤੇ ਵਿਦਿਆਰਥੀਆਂ ਤੇ ਸਟਾਫ਼ ਨੇ ਸੱਭਿਆਚਾਰਕ ਗੀਤ, ਭੰਗੜਾ ਤੇ ਗਿੱਧਾ ਪਾਇਆ ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ …

Read More »

ਮਾਘੀ ਦੀ ਸੰਗਰਾਂਦ ਮੌਕੇ ਸੰਗਤਪੁਰਾ ਵਾਸੀਆਂ ਨੇ ਲਗਾਇਆ ਚਾਹ ਪਕੌੜਿਆਂ ਦਾ ਲੰਗਰ

ਸਮਰਾਲਾ, 14 ਜਨਵਰੀ (ਇੰਦਰਜੀਤ ਸਿੰਘ ਕੰਗ) – ਮਾਘੀ ਦੀ ਸੰਗਰਾਂਦ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਪੁਰਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਨੈਸ਼ਨਲ ਹਾਈਵੇ ‘ਤੇ 23ਵਾਂ ਚਾਹ, ਪਕੌੜੇ ਅਤੇ ਬਰੈਡਾਂ ਦਾ ਲੰਗਰ ਲਗਾਇਆ ਗਿਆ।ਗੁਰਦੀਪ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਨਵਪ੍ਰੀਤ ਸਿੰਘ ਨੇ ਦੱਸਿਆ ਇਸ ਪਵਿੱਤਰ ਦਿਹਾੜ੍ਹੇ ਮੌਕੇ ਲਗਾਏ ਇਸ ਲੰਗਰ ਦਾ ਸੜਕ ‘ਤੇ ਆ ਰਹੇ ਰਾਹੀਆਂ ਅਤੇ ਬੱਸਾਂ, ਕਾਰਾਂ, ਮੋਟਰਸਾਈਕਲ ਆਦਿ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਨੇ ਧੂਮ-ਧਾਮ ਨਾਲ ਮਨਾਈ ਲੋਹੜੀ

ਸਮਰਾਲਾ, 14 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਦਫਤਰ ਵਿਖੇ ਲੋਹੜੀ ਦਾ ਤਿਉਹਾਰ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਵਿੱਚ ਫਰੰਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਲੋਹੜੀ ਦੀ ਧੂਣੀ ਦਾ ਅਨੰਦ ਮਾਣਿਆ।ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿੱਚ ਡਾ. ਪਰਮਿੰਦਰ ਸਿੰਘ ਬੈਨੀਪਾਲ, ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ, ਪ੍ਰੇਮ ਸਾਗਰ …

Read More »

ਨਗਰ ਪੰਚਾਇਤ ਚੋਣਾਂ ਆਮ ਆਦਮੀ ਪਾਰਟੀ ਆਪਣੇ ਨਿਸ਼ਾਨ ‘ਤੇ ਲੜੇਗੀ – ਵਿਧਾਇਕ ਡਾ. ਸਿੰਗਲਾ

ਭੀਖੀ, 14 ਜਨਵਰੀ (ਕਮਲ ਜ਼ਿੰਦਲ) – ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੁਆਰਾ ਪਾਰਟੀ ਵਰਕਰਾਂ ਨਾਲ ਸ਼ਿਵ ਮੰਦਿਰ ਭੀਖੀ ਵਿਖੇ ਮੀਟਿੰਗ ਕੀਤੀ।ਇਸ ਦੌਰਾਨ ਉਨਾਂ ਨੇ ਪਾਰਟੀ ਵਰਕਰਾਂ ਨੂੰ ਆ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਲਈ ਲਾਮਬੰਦ ਕੀਤਾ।ਸਿੰਗਲਾ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਆਮ ਆਦਮੀ ਪਾਰਟੀ ਆਪਣੇ ਨਿਸ਼ਾਨ ‘ਤੇ ਲੜੇਗੀ ਉਨਾਂ ਨੇ ਸਾਰੇ ਵਰਕਰ ਨੂੰ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ …

Read More »

ਸਕੂਲ ‘ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਓਹਾਰ

ਭੀਖੀ, 14 ਜਨਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਲੋਹੜੀ ਦਾ ਤਿਓਹਾਰ ਧੁਮ-ਧਾਮ ਨਾਲ ਮਨਾਇਆ ਗਿਆ।ਲੋਹੜੀ ਦੇ ਇਸ ਸ਼ੁਭ ਅਵਸਰ ‘ਤੇ ਸਕੂਲ ਵਿੱਚ ਧੂਣੀ ਬਾਲੀ ਗਈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇੇ ਧੂਣੀ ਵਿੱਚ ਤਿਲ ਸੁੱਟ ਕੇ ਆਉਣ ਵਾਲੇ ਵਰ੍ਹੇ ‘ਚ ਸੁੱਖ ਸ਼ਾਂਤੀ ਲਈ ਕਾਮਨਾ ਕੀਤੀ ਗਈ।ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ …

Read More »

ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਮਨਾਈ

ਭੀਖੀ, 14 ਜਨਵਰੀ (ਕਮਲ ਜ਼ਿੰਦਲ) ਸਥਾਨਕ ਸ਼ਹਿਰ ਦੇ ਧਲੇਵਾਂ ਰੋੜ ਸਥਿਤ ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੂਰੂਆਤ ਕਾਲਜ ਦੇ ਚੇਅਰਮੈਨ ਹਰਬੰਸ ਦਾਸ ਬਾਵਾ ਅਤੇ ਬਿਕਰਮਜੀਤ ਬਾਵਾ ਸਮੂਹ, ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੁੰਗਫਲੀ, ਰੇਵੜੀ ਪਾ ਕੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਲੈਕਚਰਾਰ ਅਤੇ ਕੇਅਰ ਟੇਕਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਈਨਾ ਡੋਰ ਖਿਲਾਫ ਪ੍ਰੋਗਰਾਮ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਕੇ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਈਨਾ ਡੋਰ ਕੇ ਮਾੜੇ ਪ੍ਰਭਾਵਾਂ ਬਾਰੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਅੰਮ੍ਰਿਤਸਰ ਸਾਂਝ ਕੇਂਦਰ ਕੇ ਜਿਲ੍ਹਾ ਇੰਚਾਰਜ਼ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਦਲਜੀਤ ਸਿੰਘ, …

Read More »