Saturday, July 20, 2024

Daily Archives: February 23, 2023

ਕੁੱਬੇ ’ਚ ਮਾਲਵਾ ਕਲੱਬ ਨੂੰ ਹਰਾ ਕੇ ਨਿਊਜੀਲੈਂਡ ਨੇ ਜਿੱਤੀ ਮੇਜ਼ਰ ਲੀਗ

ਸਮਰਾਲਾ, 23 ਫਰਵਰੀ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਕੁੱਬੇ ਵਿਖੇ ਸਮੂਹ ਨਗਰ ਨਿਵਾਸੀ, ਪ੍ਰਵਾਸੀ ਭਾਰਤੀ ਅਤੇ ਗਰਾਮ ਪੰਚਾਇਤ ਕੁੱਬੇ ਦੁਆਰਾ ਕਬੱਡੀ ਸ਼ਹੀਦ ਸੰਦੀਪ ਨੰਗਲ ਅੰਬੀਆਂ ਦੀ ਯਾਦ ਨੂੰ ਸਮਰਪਿਤ ਗੋਲਡ ਕਬੱਡੀ ਕੱਪ ਕੁੱਬੇ ਕਰਵਾਇਆ ਗਿਆ।ਜਿਸ ਵਿੱਚ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀਆਂ 8 ਚੋਟੀ ਦੀਆਂ ਟੀਮਾਂ ਨੇ ਭਾਗ ਲਿਆ।ਇਨ੍ਹਾਂ ਅਕੈਡਮੀਆਂ ਦੇ ਫਸਵੇਂ ਮੁਕਾਬਲੇ ਹੋਏ।ਗੁਰਜੀਤ ਸਿੰਘ ਮਾਂਗਟ ਕੈਨੇਡਾ, ਨਿਰਭੈ ਸਿੰਘ, …

Read More »

ਹਰਿੰਦਰ ਸਿੰਘ ਲੱਖੋਵਾਲ ਦੇ ਘਰ ਅਤੇ ਕਾਰੋਬਾਰ ‘ਤੇ ਸੀ.ਬੀ.ਆਈ ਛਾਪੇਮਾਰੀ ਨਿਖੇਧੀ

ਕਿਸਾਨੀ ਮੰਗਾਂ ਅਤੇ ਬੰਦੀ ਸਿੰਘਾਂ ਦੇ ਹੱਕ ‘ਚ ਉਠਾਈ ਆਵਾਜ਼ ਦਬਾਉਣ ਦੀ ਕੀਤੀ ਕੋਸ਼ਿਸ਼ -ਮੇਹਲੋਂ/ਪਾਲ ਮਾਜ਼ਰਾ/ਢੀਂਡਸਾ ਸਮਰਾਲਾ, 23 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਅਤੇ ਸੀਨੀਅਰ ਆਗੂ ਸਤਨਾਮ ਸਿੰਘ ਬਹਿਰੂ ਦੇ ਘਰਾਂ ਅਤੇ ਕਾਰੋਬਾਰਾਂ ਉਪਰ ਸੀ.ਬੀ.ਆਈ ਵਲੋਂ ਕੀਤੀ ਛਾਪੇਮਾਰੀ ਦੀ ਜਥੇਬੰਦੀ ਦੇ ਆਗੂਆਂ ਵਲੋਂ ਮੀਟਿੰਗ ਕਰਕੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ …

Read More »

ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਪੰਜਾਬੀ ਮਾਂ ਬੋਲੀ ਦੀ ਹਮੇਸ਼ਾਂ ਸੇਵਾ ਕਰਦੇ ਰਹਾਂਗੇ – ਬਿਹਾਰੀ ਲਾਲ ਸੱਦੀ ਸਮਰਾਲਾ, 23 ਫਰਵਰੀ (ਇੰਦਰਜੀਤ ਸਿੰਘ ਕੰਗ) – ਕੋਈ ਮਾਂ ਉਦੋਂ ਤੱਕ ਨਹੀਂ ਮਰ ਸਕਦੀ, ਜਦੋਂ ਤੱਕ ਉਸਦੇ ਪੁੱਤਰ ਜ਼ਿੰਦਾ ਹਨ।ਪੰਜਾਬੀ ਸਾਡੀ ਮਾਂ ਬੋਲੀ ਹੈ, ਅਸੀਂ ਇਸਦੇ ਵਾਰਸ ਹਨ, ਹਮੇਸ਼ਾਂ ਆਪਣੀ ਮਾਂ ਦੇ ਸਤਿਕਾਰ ਅਤੇ ਉਥਾਨ ਲਈ ਆਪਣਾ ਸੰਘਰਸ਼ ਜਾਰੀ ਰੱਖਾਂਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ …

Read More »

ਡਿਪਟੀ ਕਮਿਸ਼ਨਰ ਵਲੋਂ ਬਾਗਬਾਨੀ ਵਿਭਾਗ ਦੀਆਂ ਗਰਮ ਰੁੱਤ ਦੇ ਸਬਜ਼ੀ ਬੀਜ਼ਾਂ ਦੀ ਕਿੱਟ ਦਾ ਉਦਘਾਟਨ

ਪਠਾਨਕੋਟ, 23 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਗੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ ਨਾਲ ਮੀਟਿੰਗ ਕੀਤੀ।ਜਿਸ ਵਿੱਚ ਡਿਪਟੀ ਕਮਿਸ਼ਨਰ ਵਲੋਂ ਬਾਗਬਾਨੀ ਵਿਭਾਗ ਦੀਆਂ ਗਰਮ ਰੁੱਤ ਦੇ ਸਬਜ਼ੀ ਬੀਜ਼ਾਂ ਦੀ ਕਿੱਟ ਦਾ ਉਦਘਾਟਨ ਕੀਤਾ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਅਰਵਿੰਦਰਪਾਲ ਸਿੰਘ ਡੀ.ਆਰ.ਓ ਪਠਾਨਕੋਟ, ਰਜਿੰਦਰ ਕੁਮਾਰ ਚੀਫ ਖੇਤੀਬਾੜੀ ਵਿਭਾਗ ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ ਪਠਾਨਕੋਟ, ਰਾਮ ਲੁਭਾਇਆ …

Read More »

ਡਿਪਟੀ ਕਮਿਸ਼ਨਰ ਨੇ ਪੰਚਾਇਤੀ ਰਾਜ ਅਤੇ ਰੈਵਨਿਓ ਵਿਭਾਗ ਦੀ ਕਾਰਗੁਜ਼ਾਰੀ ਦਾ ਕੀਤਾ ਰੀਵਿਊ

ਪਠਾਨਕੋਟ, 23 (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਜਨਵਰੀ ਮਹੀਨੇ ਪੰਚਾਇਤ ਰਾਜ ਅਤੇ ਰੈਵਨਿਊ ਵਿਭਾਗ ਵਲੋਂ ਕੀਤੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ ਧਾਰ ਕਲ੍ਹਾ, ਅਰਵਿੰਦਰਪਾਲ ਸਿੰਘ ਡੀ.ਆਰ.ਓ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ …

Read More »

ਖ਼ਾਲਸਾ ਕਾਲਜ ਵਿਖੇ ‘ਫਿਜ਼ੀਕਲ ਸਾਇੰਸਿਜ਼ ’ਚ ਮੌਜ਼ੂਦਾ ਤਰੱਕੀਆਂ’ ਵਿਸ਼ੇ ’ਤੇ ਨੈਸ਼ਨਲ ਕਾਨਫਰੰਸ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵਲੋਂ ‘ਫਿਜ਼ੀਕਲ ਸਾਇੰਸਿਸ ’ਚ ਮੌਜ਼ੂਦਾ ਤਰੱਕੀਆਂ’ ਵਿਸ਼ੇ ’ਤੇ ਨੈਸ਼ਨਲ ਕਾਨਫਰੰਸ ਕਰਵਾਈ ਗਈ।ਇਸ ਕਾਨਫਰੰਸ ਵਿੱਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਪ੍ਰੋ: ਬੀ.ਪੀ ਸਿੰਘ ਨੇ ਗੈਸਟ ਆਫ਼ ਆਨਰ ਵਜ਼ੋਂ ਸ਼ਿਰਕਤ ਕੀਤੀ, ਜੋ ਕਿ ਐਕਸਪੈਰੀਮੈਂਟਲ ਨਿਊਕਲੀਅਰ ਫਿਜ਼ਿਕਸ ’ਚ ਇਕ ਨਾਮਵਰ ਖ਼ੋਜ਼ੀ, ਸਾਇੰਦਾਨ ਅਤੇ ਅਧਿਆਪਕ ਹਨ।ਕਾਨਫਰੰਸ ’ਚ ਮੁੱਖ ਬੁਲਾਰੇ ਵਜੋਂ ਅਕਾਲ …

Read More »

ਖਾਲਸਾ ਕਾਲਜ ਵਿਖੇ ਕਰਵਾਇਆ ‘ਟੈਕ-ਫੈਸਟ 2023’ ਪ੍ਰੋਗਰਾਮ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ ਵਿਭਾਗ ਵਲੋਂ ‘ਟੈਕ-ਫੈਸਟ 2023’ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਮਾਗਮ ਦੌਰਾਨ ਜਿੱਥੇ ਕੰਪਿਊਟਰ ਵਿੱਦਿਆ ’ਚ ਹੋ ਰਹੀਆਂ ਨਵੀਆਂ ਖੋਜ਼ਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਪੰਜਾਬ ਦੇ 18 ਕਾਲਜਾਂ ਅਤੇ 8 ਸਕੂਲਾਂ ਤੋਂ ਆਈਆਂ ਟੀਮਾਂ ਦਰਮਿਆਨ ਅੰਤਰ-ਕਾਲਜ ਅਤੇ …

Read More »

ਖਾਲਸਾ ਕਾਲਜ ਵਿਖੇ ‘ਕੈਰੀਅਰ ਕਾਊਂਸਲਿੰਗ ਈਵੈਂਟ’ ਦਾ ਆਯੋਜਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੇ ਪੋਸਟ-ਗ੍ਰੈਜੂਏਟ ਵਿਭਾਗ ਨੇ ‘ਕੈਰੀਅਰ ਕਾਉਂਸਲਿੰਗ ਈਵੈਂਟ’ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਿਰਦੇਸ਼ਾਂ ’ਤੇ ਆਯੋਜਿਤ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਭਰਪੂਰ ਬਣਾਉਣਾ ਸੀ।ਜਿਸ ’ਚ ਵੱਖ-ਵੱਖ ਸਕੂਲਾਂ ਦੇ 120 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਵਿਭਾਗ ਦੀ ਲਾਇਬ੍ਰੇਰੀ, ਕਾਮਰਸ …

Read More »

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਵਲੋਂ ਸਰਕਾਰੀ ਸਕੂਲਾਂ ‘ਚ ਦਾਖਲਾ ਦਰ ਵਧਾਉਣ ਲਈ ਜਾਗਰੂਕਤਾ ਵੈਨ ਰਵਾਨਾ

ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸੰਗਰੂਰ ਤੋਂ ਰਵਾਨਾ ਕੀਤੀ ਜਾਗਰੂਕਤਾ ਵੈਨ ਅੱਜ ਦੂਜੇ ਦਿਨ ਘਰਾਚੋਂ ਅਤੇ ਨੇੜਲੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਵਿਚ ਸਰਗਰਮ ਰਹੀ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਧਾਉਣ ਦੀ ਮੁਹਿੰਮ ਦੇ ਅੱਜ ਦੂਜੇ ਦਿਨ ਘਰਾਚੋਂ ਤੋਂ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ, …

Read More »

ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ‘ਚ ਮਾਰੀਆਂ ਮੱਲਾਂ

ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਦੇ ਸਕੂਲ ਅਕੇਡੀਆ ਵਰਲਡ ਵਿਖੇ ਬੀਤੇ ਦਿਨੀਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਿਤਾਵਾਂ ਵਿੱਚ ਮਾਰੀਆਂ ਮੱਲਾਂ।ਸਭ ਤੋਂ ਪਹਿਲਾਂ ਨਰਸਰੀ ਜਮਾਤ ਦੇ ਬੱਚਿਆਂ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਭਾਗ ਲਿਆ।ਇਸ ਵਿੱਚ ਬੇਬੀ ਰੂਬਾਨੀ ਕੌਰ ਨੇ ਪਹਿਲੀ, ਬੇਬੀ ਦੀਪਿਕਾ ਅਤੇ ਮਾਸਟਰ ਸੋਮਾਂਸ਼ ਨੇ ਦੂਜੀ, ਬੇਬੀ ਗੁਰਬਾਣੀ, ਬੇਬੀ ਗਰਿਸ਼ਾ ਅਤੇ ਮਾਸਟਰ ਸਰਤਾਜ ਨੇ ਤੀਜੀ ਪੁਜੀਸ਼ਨ ਹਾਸਲ …

Read More »