ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁੱਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਤੇ ਵਧੀਕ ਪ੍ਰਸ਼ਾਸ਼ਕ ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਣ-ਅਧਿਕਾਰਤ ਕਲੋਨੀਆਂ/ਉਸਾਰੀਆਂ ‘ਤੇ ਵੱਡੀ ਕਾਰਵਾਈ ਕਰਦੇ ਹੋਏ, ਟਾਂਗਰਾ, ਰਈਆ ਬਿਆਸ ਵਿੱਚ ਬਣ ਰਹੀਆਂ ਨਜਾਇਜ਼ ਕਲੋਨੀਆਂ ਦੀ ਢਾਹ-ਢੁਹਾਈ ਕੀਤੀ …
Read More »Monthly Archives: February 2023
ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ 10 ਮਾਰਚ ਨੂੰ
ਸਮਰਾਲਾ ਮੰਡਲ ਤੋਂ ਪੈਨਸ਼ਨਰ ਵੱਡੀ ਗਿਣਤੀ ਵਿੱਚ ਧਰਨੇ ‘ਚ ਹੋਣਗੇ ਸ਼ਾਮਲ -ਸਿਕੰਦਰ ਸਿੰਘ ਸਮਰਾਲਾ, 28 ਫਰਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਜ਼ਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਟੇਟ ਕਮੇਟੀ ਵਲੋਂ 10 ਮਾਰਚ ਨੂੰ ਹੈਡ ਆਫਿਸ ਪਟਿਆਲਾ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਅਤੇ ਮੁਜ਼ਾਹਰੇ ਸਬੰਧੀ ਵਿਚਾਰ ਵਟਾਂਦਰਾ ਕੀਤਾ …
Read More »ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਸੁਪਰਵਾਈਜ਼ਰ ਰਮਿੰਦਰਪਾਲ ਸਿੰਘ, ਸਹਾਇਕ ਚੀਫ ਗੁਰਦੁਆਰਾ ਇੰਸਪੈਕਟਰ ਅਮਰਜੀਤ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਭਾਈ ਗੁਰਬਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਦਾ ਚੈਕ ਭੇਟ
ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮ.ਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈਕ ਕੰਪਨੀ ਦੇ ਏ.ਜੀ.ਐਮ ਬੀ.ਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀਆਂ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ
ਸੰਗਤਾਂ ਲਈ ਵਿਸ਼ਾਲ ਕਾਰ ਪਾਰਕਿੰਗ ਵੀ ਹੋਵੇਗੀ ਤਿਆਰ ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ ਸੱਗ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ …
Read More »ਖਾਲਸਾ ਕਾਲਜ ਵੁਮੈਨ ਵਿਖੇ ਕਰਵਾਏ ‘ਵਾਈ-20’ ਤਹਿਤ ਮੁਕਾਬਲੇ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਦੀ ਅਗਵਾਈ ਹੇਠ ‘ਵਾਈ-20’ ਤਹਿਤ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਾਈ-20 (ਯੁਵਾ-20) ਸੰਮੇਲਨ ਨੌਜਵਾਨਾਂ ਨੂੰ ਉਸਾਰੂ ਨੀਤੀਗਤ ਜਾਣਕਾਰੀ ਪ੍ਰਦਾਨ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੀ ਹੈ।ਵਿਦਿਆਰਥੀਆਂ ਨੂੰ ਆਪਣੀ ਰਾਏ ਦੇਣ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦਾ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ‘ਸਕਰੀ (ਐਸ.ਕੇ.ਆਰ.ਆਈ) ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਜਿੱਤ ਹਾਸਲ ਕੀਤੀ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਜੂਨੀਅਰ ਵਰਗ ’ਚ ਖੇਡਦਿਆਂ ਸਚਲੀਨ ਕੌਰ ਨੇ ਦੋ ਸੋਨ ਤਗਮੇ, ਅਜੇ ਪ੍ਰਤਾਪ ਸਿੰਘ ਨੇ ਸੋਨ ਤਗਮਾ, ਕਰਨਦੀਪ ਕੌਰ ਨੇ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦਾ ਟੈਕ ਫੈਸਟ ’ਚ ਮੁਕਾਬਲਿਆਂ ’ਚ ਅਹਿਮ ਸਥਾਨ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੋ. ਪ੍ਰਿੰਸ ਕੁਮਾਰ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਕੰਪਿਊਟਰ ਵਿਭਾਗ ਵਲੋਂ ਕਰਵਾਏ ਗਏ ਕੰਪਿਊਟਰ ਟੈਕ ਫੈਸਟ ’ਚ ਵੱਖ-ਵੱਖ ਮੁਕਾਬਲਿਆਂ ’ਚ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸੁੱਖਪ੍ਰੀਤ ਕੌਰ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਨੇ ਰੰਗੋਲੀ ’ਚੋਂ ਤੀਜ਼ਾ ਸਥਾਨ, ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਮੁਹ ਵਿਦਿਆਰਥਣਾਂ ਵਲੋਂ ਸਲਾਨਾ ਪ੍ਰੀਖਿਆਵਾਂ ’ਚ ਬੈਠਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਗੁਰ …
Read More »ਸ੍ਰੀ ਸੁਖਮਨੀ ਸੁਸਾਇਟੀ ਦੇ ਗੁਰਮਤਿ ਸਮਾਗਮ ਦੌਰਾਨ ਅਮਰੀਕਾ ਨਿਵਾਸੀ ਅਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਦਲਬੀਰ ਸਿੰਘ ਬਾਬਾ ਪ੍ਰਧਾਨ, ਹਰਭਜਨ ਸਿੰਘ ਭੱਟੀ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਜਤਿੰਦਰ ਪਾਲ ਸਿੰਘ ਹੈਪੀ, ਅਰਵਿੰਦਰ ਸਿੰਘ ਪਿੰਕੀ, ਹਰਵਿੰਦਰ ਸਿੰਘ ਬਿੱਟੂ ਦੀ ਦੇਖ-ਰੇਖ ਹੇਠ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਵਿੱਚ ਸੁਸਾਇਟੀ ਦੇ ਸਹਿਯੋਗੀ ਅਮਰੀਕਾ ਨਿਵਾਸੀ ਅਜੀਤ ਸਿੰਘ ਨੇ ਆਪਣੀ ਧਰਮਪਤਨੀ ਦਵਿੰਦਰ ਕੌਰ …
Read More »