Tuesday, July 16, 2024

Daily Archives: March 18, 2023

ਮੁੱਖ ਸਕੱਤਰ ਵੀ.ਕੇ ਜੰਜੂਆ ਨੇ ਸੰਗਰੂਰ ’ਚ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਕੀਤਾ ਉਦਘਾਟਨ

ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ ਜੰਜੂਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਵੀ ਹਾਜ਼ਰ ਸਨ।ਉਨਾਂ ਨੇ ਕਿਹਾ ਕਿ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾਉਣ ਦੇ ਨਾਲ-ਨਾਲ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ।ਇਸ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਦਾ ਸਲਾਨਾ ਨਤੀਜਾ ਸ਼ਾਨਦਾਰ

ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਦੇ ਸਲਾਨਾ ਨਤੀਜਿਆਂ ਵਿੱਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਕੂਲ਼ ਦਾ ਨਤੀਜਾ 100 ਫੀਸਦੀ ਰਿਹਾ।ਸਲਾਨਾ ਪ੍ਰੀਖਿਆਵਾਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ‘ਚ ਨਿਮਰਤ ਕੌਰ ਪੰਜਵੀਂ ਜਮਾਤ (99%), ਕਰਨਜੋਤ ਸਿੰਘ ਪੰਜਵੀਂ ਜਮਾਤ (99%), ਅਰਸ਼ਨੂਰ ਕੌਰ, ਟਹਿਲਪ੍ਰੀਤ ਸਿੰਘ, ਸੁਖਮਨ ਸਿੰਘ, ਮਹਿੰਦਰਜੀਤ ਸਿੰਘ, ਹਰਜੋਤ ਕੌਰ ਸ਼ਾਮਲ ਹਨ।ਅੱਵਲ ਰਹਿਣ ਵਾਲੇ ਬੱਚਿਆਂ ਨੂੰ ਪ੍ਰਿੰਸੀਪਲ …

Read More »

ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਧਰਮ ਪ੍ਰਚਾਰ ਕਮੇਟੀ …

Read More »

ਅਣਅਧਿਕਾਰਤ ਤੌਰ ‘ਤੇ ਚੱਲ ਰਹੇ ਪੁਰਾਣੇ ਡੀਜ਼ਲ ਆਟੋ ਅਤੇ ਈ-ਰਿਕਸ਼ਿਆਂ ਵਿਰੁੱਧ ਹੋਵੇਗੀ ਕਾਰਵਾਈ- ਸੰਯੁਕਤ ਕਮਿਸ਼ਨਰ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਅੰਮ੍ਰਿਤਸਰ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਇਕ ਪ੍ਰੈਸ ਰਲੀਜ਼ ਰਾਹੀਂ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਗੁਰੂ ਨਗਰੀ ਦੇ ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਅਤੇ ਸਾਫ਼-ਸੁਥਰਾ ਢਾਂਚਾ ਮੁਹੱਈਆ ਕਰਵਾਉਣ ਹਿੱਤ ‘ਰਾਹੀ’ ਪ੍ਰੋਜੈਕਟ ਤਹਿਤ ਕਰੋੜਾਂ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ।ਇਹ ਰਾਸ਼ੀ ਪੁਰਾਣੇ ਡੀਜ਼ਲ ਆਟੋ ਦੀ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਸਪੋਰਟਸ ਡੇ ਮਨਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਫ਼ਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵੱਲੋਂ ‘ਸਪੋਰਟਸ ਡੇ’ ਮਨਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਸਿਸਟੈਂਟ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਅਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ …

Read More »

ਮੁੱਖ ਮੰਤਰੀ ਮਾਨ ਨੇ ਵੱਲਾ ਰੇਲਵੇ ਓਵਰ ਬ੍ਰਿਜ਼ ਦਾ ਕੀਤਾ ਉਦਘਾਟਨ

ਕਿਹਾ, ਪਵਿੱਤਰ ਸ਼ਹਿਰ `ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ‘ਚ ਮਿਲੇਗੀ ਮਦਦ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਲ੍ਹਾ ਵਿਖੇ ਨਵੇਂ ਬਣੇ ਰੇਲਵੇ ਓਵਰ ਬ੍ਰਿਜ਼ (ਆਰ.ਓ.ਬੀ) ਉਦਘਾਟਨ ਕੀਤਾ, ਤਾਂ ਜੋ ਸ਼ਹਿਰ ਨੂੰ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਟ੍ਰੈਫਿਕ ਦੀ ਸਮੱਸਿਆ …

Read More »

ਜੀ-20 ਸੰਮੇਲਨ – ਸਿੰਜੈਂਟਾ ਨੇ ਫਸਲਾਂ ‘ਤੇ ਛਿੜਕਾਅ ਲਈ ਡਰੋਨ ਤਕਨਾਲੋਜੀ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਜੀ-20 ਸੰਮੇਲਨ ਦੌਰਾਨ ਆਈ.ਆਈ.ਟੀ ਰੋਪੜ ਦੇ ਨਾਲ ਸਾਂਝੇਦਾਰੀ ਵਿੱਚ ਸਿੰਜੈਂਟਾ ਨੇ ਫਸਲਾਂ ‘ਤੇ ਛਿੜਕਾਅ ਕਰਨ ਲਈ ਡਰੋਨ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ।ਕੰਪਨੀ ਦੇ ਐਮ.ਡੀ ਅਤੇ ਕੰਟਰੀ ਹੈਡ ਸੁਸ਼ਲ ਕੁਮਾਰ ਨੇ ਕਿਹਾ ਕਿ ਕੰਪਨੀ ਦੀ ਤਕਨੀਕ ਦੁਨੀਆਂ ਭਰ ਦੇ ਲੱਖਾਂ ਕਿਸਾਨਾਂ ਨੂੰ ਸੀਮਤ ਖੇਤੀ ਸਰੋਤਾਂ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।100 ਤੋਂ ਵੱਧ ਦੇਸ਼ਾਂ …

Read More »

ਪੰਜਾਬ ਦੇ `ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਸਫ਼ੀਰ ਬਨਣ ਜੀ-20 ਸੰਮੇਲਨ ਦੇ ਪ੍ਰਤੀਨਿਧ – ਮੁੱਖ ਮੰਤਰੀ

ਗੋਬਿੰਦਗੜ੍ਹ ਕਿਲ੍ਹੇ ‘ਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਦੁਨੀਆਂ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ ਹੈ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ …

Read More »

‘ਆਪ’ ਸਰਕਾਰ ਨੇ ਪਹਿਲੇ ਸਾਲ ਹੀ ਪੂਰੀਆਂ ਕੀਤੀਆਂ ਕਈ ਗਰੰਟੀਆਂ – ਈ.ਟੀ.ਓ

ਜੰਡਿਆਲਾ ਗੁਰੂ ਵਿਖੇ 20 ਲੱਖ ਨਾਲ ਬਣੇ 2 ਆਂਗਣਵਾੜੀ ਕੇਂਦਰਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਤੋਂ ਹੀ ਚੋਣਾਂ ਦੌਰਾਨ ਜੋ ਗਰੰਟੀਆਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਪਹਿਲੀ ਗਰੰਟੀ ਪੂਰੀ ਕਰਦੇ ਹੋਏ ਪੰਜਾਬ ਦੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦੇ …

Read More »

ਹਲਕਾ ਅਜਨਾਲਾ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜ਼ੀਹ – ਧਾਲੀਵਾਲ

ਹਲਕੇ ਵਿੱਚ ਸ਼ੁਰੂ ਕੀਤੇ ਕੰਮਾਂ ਦਾ ਪਿੰਡ-ਪਿੰਡ ਜਾ ਕੇ ਵੇਖਿਆ ਮੌਕਾ ਅਜਨਾਲਾ, 18 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਦੀ ਸਰਕਾਰ ਦੇ ਇਕ ਸਾਲ ਪੂਰੇ ਹੋਣ ‘ਤੇ ਹਲਕਾ ਵਿਧਾਇਕ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕੀਤੇ ਕੰਮਾਂ ਦਾ ਮੌਕਾ ਪਿੰਡ-ਪਿੰਡ ਜਾ ਕੇ ਵੇਖਿਆ।ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਮੁੱਖ ਮੰਤਰੀ …

Read More »