ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਸਮੇਂ ਸਿਰ ਦੇਵੇਗੀ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੈਬਨਿਟ ਮੰਤਰੀ ਪੰਜਾਬ ਹਰਭਜ਼ਨ ਸਿੰਘ ਈ.ਟੀ.ਓ ਵਲੋਂ ਬਲਾਕ ਤਰਸਿੱਕਾ ਦੇ ਮੀਂਹ ਅਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜ਼ਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ।ਉਹਨਾਂ ਵਨੇ ਪਿੰਡ ਟਾਂਗਰਾਂ, ਜੱਬੋਵਾਲ, ਅਤੇ ਮੁੱਛਲ ਆਦਿ ਪਿੰਡਾਂ …
Read More »Daily Archives: April 3, 2023
ਮਨਦੀਪ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ: ਸਕੂਲ ਜੀ.ਟੀ.ਰੋਡ ਦੇ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਮਨਦੀਪ ਸਿੰਘ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਵਿਦਿਅਕ ਖੇਤਰ ਵਿਚ ਅਧਿਆਪਨ ਅਤੇ ਉਸਾਰੂ ਪ੍ਰਬੰਧਨ ਦਾ 20 ਸਾਲ ਦਾ ਤਜਰਬਾ ਰੱਖਣ ਵਾਲੇ ਮਨਦੀਪ ਸਿੰਘ ਨੂੰ ਸਭ ਤੋ ਪਹਿਲਾਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਨਵੀਆਂ ਜਿੰਮੇਵਾਰੀਆਂ ਸੌਂਪੀਆਂ …
Read More »ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਧਾਰਮਿਕ ਸਮਾਗਮ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੀ ਪ੍ਰਬੰਧਕੀ ਟੀਮ ਸਮੇਤ ਹਾਜ਼ਰੀ ਭਰੀ।ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਜੀ ਦਾ …
Read More »ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵਲੋਂ ਹਾਫ ਮੈਰਾਥਨ ਸ਼ਲਾਘਾਯੋਗ ਉਪਰਾਲਾ- ਬਾਬਾ ਸੇਵਾ ਸਿੰਘ, ਡਾ: ਨਿੱਜ਼ਰ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਸੰਤ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਵਾਤਾਵਰਨ ਦੀ ਸਾਂਭ-ਸੰਭਾਲ, ਸਮੁੱਚੇ ਸਮਾਜ ਅਤੇ ਖਾਸਕਰ ਨੌਜਵਾਨਾਂ ਨੂੰ ਚੜ੍ਹਦੀ ਕਲਾ ਵਾਲਾ ਜੀਵਨ ਜਿਊਣ ਹਿੱਤ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਨਰੋਏ ਸਮਾਜ ਦੀ ਸਿਰਜਣਾ ਦੇ ਮਿਸ਼ਨ ਨਾਲ ਕਰਵਾਈ ਹਾਫ਼ ਮੈਰਾਥਨ ਵੇਰਕਾ ਬਾਈਪਾਸ (ਆਂਸਲ ਟਾਊਨ) ਤੋਂ ਸਵੇਰੇ 6.00 ਵਜੇ ਆਰੰਭ ਹੋ ਕੇ ਫਤਿਹਗੜ੍ਹ ਸ਼ੁੱਕਰਚੱਕ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸੰਚਾਰ ਹੁਨਰ ’ਤੇ ਸੈਮੀਨਾਰ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਵਿਦੇਸ਼ੀ ਭਾਸ਼ਾਵਾਂ ਬਾਰੇ ਸੰਚਾਰ ਹੁਨਰ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ’ਚ ਆਈ.ਐਸ.ਓ ਪ੍ਰਮਾਣਿਤ ਕੰਪਨੀ ‘ਇੰਗਲਿਸ਼ ਵਰਲਡ’ ਤੋਂ ਵਿਕਰਮ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਸਰਲ ਢੰਗ ਨਾਲ ਸਿੱਖਣ ਸਬੰਧੀ ਗੁਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਖੰਨਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ …
Read More »ਖਾਲਸਾ ਕਾਲਜ ਵਿਖੇ ਲੇਖਕ ਤੇ ਵਿਦਿਆਰਥੀ ਰੂਬਰੂ ਪ੍ਰੋਗਰਾਮ ਤਹਿਤ ਸੈਮੀਨਾਰ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਦੇ ਲਿਟਰੇਰੀ ਸੁਸਾਇਟੀ ਵਲੋਂ ਲੇਖਕ ਤੇ ਵਿਦਿਆਰਥੀਆਂ ਨੂੰ ਰੂਬਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਉਘੇ ਚਿੰਤਕ ਤੇ ਲੇਖਕ ਡਾ. ਗੁਰਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਕਾਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਣ ਨਾਲ ਕੀਤਾ ਗਿਆ।ਉਪਰੰਤ ਵਿਭਾਗ ਮੁਖੀ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਨੇ ਆਏ ਹੋਏ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਐਲੂਮਨੀ ਮੀਟ ਕਰਵਾਈ ਗਈ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਲੂਮਿਨਾਈ ਐਸੋਸੀਏਸ਼ਨ ਵੱਲੋਂ ‘ਐਲੂਮਨੀ ਮੀਟ’ ਦਾ ਆਯੋਜਨ ਕੀਤਾ ਗਿਆ।ਇਸ ਮੀਟ ’ਚ 80 ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਕਾਲਜ ਸ਼ਬਦ ਨਾਲ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਈਆਂ ਵਿਦਿਆਰਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ’ਚ ਤਰੱਕੀਆਂ ਕਰਨ ਅਤੇ ਉਚਾ ਕਿਰਦਾਰ ਧਾਰਣ ਕਰਨ ਦੀ …
Read More »ਈ-ਆਟੋ ਚਾਲਕਾਂ ਨੂੰ ਮਿਲ ਰਿਹਾ ਹੈ ਕੇਂਦਰ ਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ
ਅੰਮ੍ਰਿਤਸਰ 3 ਅਪ੍ਰੈਲ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਹੈ ਕਿ ਸਰਕਾਰ ਦੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚਲਾਈ ਜਾ ਰਹੀ ‘ਰਾਹੀ ਸਕੀਮ’ ਤਹਿਤ ਪੁਰਾਣੇ ਡੀਜ਼ਲ ਆਟੋ ਦੀ ਥਾਂ ਤੇ ਈ-ਆਟੋ ਅਪਨਾਉਣ ਵਾਲੇ ਚਾਲਕਾਂ ਦੇ ਪਰਿਵਾਰ ਦੀ ਇਕ ਔਰਤ ਨੂੰ ਮੁਫਤ ਹੁਨਰ ਸਿਖਲਾਈ ਸਕੀਮ ਅਧੀਨ ਵੱਖ-ਵੱਖ ਕੋਰਸਾਂ ਦੀ ਫ੍ਰੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਜਿਸ ਦੀ ਸਿਖਲਾਈ ਉਪਰੰਤ ਘਰ …
Read More »ਬੀ.ਕੇ.ਯੂ (ਖੋਸਾ) ਦੇ ਵਫਦ ਨੇ ਐਸ.ਡੀ.ਐਮ ਸਮਰਾਲਾ ਰਾਹੀਂ ਮੁੱੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸਮਰਾਲਾ, 3 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਅਗਵਾਈ ਹੇਠ ਯੂਨੀਅਨ ਦਾ ਇੱਕ ਵਫਦ ਨੇ ਬੀਤੇ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਮੰਗ ਪੱਤਰ ਐਸ.ਡੀ.ਐਮ ਸਮਰਾਲਾ ਰਾਹੀਂ ਭੇਜਿਆ ਗਿਆ।ਇਸ ਵਿੱਚ ਮੰਗ ਕੀਤੀ ਗਈ ਕਿ …
Read More »ਕਾਂਗਰਸ ਦੇ 20 ਪਰਿਵਾਰਾਂ ਨੇ ਫੜਿਆ ਝਾੜੂ, ਚੇਅਰਮੈਨ ਮਿਆਦੀਆਂ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਤੋਂ ਸਤਬੀਰ ਸਿੰਘ ਆੜਤੀ ਮਿਆਦੀਆਂ, ਮੰਗਵਿੰਦਰ ਸਿੰਘ ਜੌਹਲ, ਗੁਰਬਾਜ਼ ਸਿੰਘ ਕੋਟਲਾ ਦੀ ਪੇ੍ਰਰਨਾ ਸਦਕਾ ਸੀਨੀਅਰ ਕਾਂਗਰਸੀ ਆਗੂ ਨੰਬਰਦਾਰ ਬੂਟਾ ਸਿੰਘ, ਕੁਲਦੀਪ ਸਿੰਘ ਆੜਤੀ ਦੀ ਅਗਵਾਈ ਹੇਠ ਲਗਭਗ 20 ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹਨਾਂ ਪਰਿਵਾਰਾਂ ਵਿੱਚ ਸ਼ਾਮਲ …
Read More »